ਚੰਡੀਗੜ੍ਹ – ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਵਿੱਚ ਵਿਰੋਧੀ ਧਿਰ ਦੇ ਆਗੂ ਐਂਡਰਿਊ ਸ਼ੀਰ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ। ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ। ਐਂਡਰਿਊ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਚੰਡੀਗੜ੍ਹ ਵਿਖੇ ਨਿਵਾਸ ਸਥਾਨ ‘ਤੇ ਮਿਲੇ ਅਤੇ ਕੈਨੇਡਾ ਦੇ ਵਿਕਾਸ ਅਤੇ ਪ੍ਰਗਤੀ ਵਿੱਚ ਪੰਜਾਬੀਆਂ ਵਲੋਂ ਨਿਭਾਈ ਸਖ਼ਤ ਭੂਮਿਕਾ ਦੀ ਸਰਾਹਨਾ ਕੀਤੀ। ਸ੍ਰੀ ਐਂਡਰਿਊ ਦੇ ਨਾਲ ਉਨ੍ਹਾਂ ਦੀ ਪਤਨੀ ਜਿੱਲ ਸ਼ੀਰ ਅਤੇ ਐਮ.ਪੀ. ਬੌਬ ਸਰੋਆ ਵੀ ਹਾਜ਼ਰ ਸਨ।

