ਚੰਡੀਗੜ•, 15 ਮਾਰਚ (ਅਸ਼ੋਕ ਵਰਮਾ) : ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਰਪੁਰ ਸਾਹਿਬ ਨੂੰ ਸੈਲਾਨੀਆਂ/ਦਰਸ਼ਕਾਂ ਲਈ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਦੱਸਿਆ ਕਿ ਇਹ ਫੈਸਲਾ ਦੁਨੀਆਂ ਭਰ ਵਿਚ ਕਰੋਨਾ ਵਾਰਿਸ ਕਾਰਨ ਪੈਦਾ ਹੋਈ ਸਥਿੱਤੀ ਨੂੰ ਦੇਖਦਿਆਂ ਇਹਤਿਆਤ ਵਜੋਂ ਲਿਆ ਗਿਆ ਹੈ।