ਚੰਡੀਗੜ੍ਹ, 19 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ): ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਣਕ ਦੇ ਖਰੀਦ ਸੀਜਨ ਦੇ ਮੱਦੇਨਜ਼ਰ ਖਰੀਦ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸੂਬੇ ਵਿੱਚ 3 ਮਈ ਤੱਕ ਕਿਸੇ ਕਿਸਮ ਦੀ ਕੋਈ ਢਿੱਲ ਦੇਣ ਨੂੰ ਰੱਦ ਕਰ ਦਿੱਤਾ ਹੈ ਅਤੇ ਉਹਨਾਂ ਜ਼ਿਿਲ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਿਲ੍ਹਆਂ ਵਿਚ ਕਰਫਿਊ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਵੀ ਹੁਕਮ ਦਿੱਤੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਹੁਕਮ ਦਿੱਤੇ ਹਨ ਕਿ ਇਸ ਸਮੇਂ ਦੌਰਾਨ ਕਰਿਆਨਾ ਅਤੇ ਹੋਰ ਜ਼ਰੂਰੀ ਚੀਜ਼ਾਂ ਵਾਲੀਆਂ ਦੁਕਾਨਾਂ ਤੇ ਭੀੜ ਇਕੱਠੀ ਨਾ ਹੋਣ ਦੇਣ ਤੋਂ ਇਲਾਵਾ ਸਰੀਰਕ ਦੂਰੀ ਦੀ ਵੀ ਸਖਤੀ ਨਾਲ ਪਾਲਣਾ ਕਰਵਾਉਣਾ ਯਕੀਨੀ ਬਣਾਇਆ ਜਾਵੇ। ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਇਹ ਫੈਸਲਾ ਲਿਆ। ਇਸ ਢਿੱਲ ਉਪਰ ਰੋਕ ਸਬੰਧੀ ਉਹਨਾਂ ਆਪਣੇ ਟਵੀਟਰ ਅਕਾਊਂਟ ਉਪਰ ਟਵੀਟ ਵੀ ਕੀਤਾ।