• Login
Sunday, April 5, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਨੇ ਸਹਾਇਕ ਖੇਤੀਬਾੜੀ ਨੂੰ ਬੁਰੀ ਤਰ•ਾਂ ਸੱਟ ਮਾਰੀ ਹੈ: ਤ੍ਰਿਪਤ ਬਾਜਵਾ

admin by admin
in PUNJAB
0
ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਨੇ ਸਹਾਇਕ ਖੇਤੀਬਾੜੀ ਨੂੰ ਬੁਰੀ ਤਰ•ਾਂ ਸੱਟ ਮਾਰੀ ਹੈ: ਤ੍ਰਿਪਤ ਬਾਜਵਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਮੰਤਰੀ ਨੇ ਸਹਾਇਕ ਖੇਤੀਬਾੜੀ ਲਈ ਓਪਨ ਅੰਤਰਰਾਸ਼ਟਰੀ ਮਾਰਕੀਟ ਖੋਲ•ਣ ਦੀ ਲੋੜ ‘ਤੇ ਦਿੱਤਾ ਜ਼ੋਰ

ਚੰਡੀਗੜ, 28 ਜਨਵਰੀ (ਨਾਗਪਾਲ) :
ਕੇਂਦਰ ਸਰਕਾਰ ਦੀਆਂ ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਜਿਹੀਆਂ ਗਲਤ ਨੀਤੀਆਂ ਨੇ ਸਹਾਇਕ ਖੇਤੀਬਾੜੀ ਦੇ ਧੰਦੇ ਨੂੰ ਬੁਰੀ ਤਰ•ਾਂ ਪ੍ਰਭਾਵਿਤ ਕੀਤਾ ਹੈ ਜਿਸ ਕਰਕੇ ਸਹਾਇਕ ਖੇਤੀਬਾੜੀ ਨਾਲ ਜੁੜੇ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਫਿੱਕੀ ਅਤੇ ਨਾਬਾਰਡ ਦੇ ਲਾਈਵਲੀਹੁੱਡ ਫੋਰਮ-2020 ਦੁਆਰਾ ਕਰਵਾਈ ਗਈ ਇੱਕ ਦਿਨਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਮੰਤਰੀ ਨੇ ਕਿਹਾ ਕਿ ਇਨ•ਾਂ ਸਾਰੀਆਂ ਸਮੱਸਿਆਵਾਂ ਦੇ ਬਾਵਜੂਦ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਬਚਾਉਣ ਲਈ ਸਹਾਇਕ ਖੇਤੀਬਾੜੀ ਧੰਦਿਆਂ ਨੂੰ ਵਿਕਸਤ, ਮਜ਼ਬੂਤ ਅਤੇ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।
ਮੰਤਰੀ ਨੇ ਸਹਾਇਕ ਖੇਤੀਬਾੜੀ ਦੀ ਸਫ਼ਲਤਾ ਲÂਈ ਅੰਤਰਰਾਸ਼ਟਰੀ ਓਪਨ ਮਾਰਕੀਟ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ•ਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਰੋਕ ਦੇ ਇੰਟਰਨੈਸ਼ਨਲ ਮਾਰਕੀਟ ਵਿੱਚ ਆਪਣੇ ਉਤਪਾਦ ਵੇਚਣ ਦੀ ਖੁੱਲ• ਦਿੱਤੀ ਜਾਣੀ ਚਾਹੀਦੀ ਹੈ।
ਸ੍ਰੀ ਬਾਜਵਾ ਨੇ ਅੱਗੇ ਕਿਹਾ ਕਿ ਸਹਾਇਕ ਖੇਤੀਬਾੜੀ ਸਬੰਧੀ ਨੀਤੀਆਂ ਤਿਆਰ ਕਰਨ ਸਮੇਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਣਾ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਸਫ਼ਲਤਾ ਅਤੇ ਅਸਫ਼ਲਤਾ ਦੇ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱÎਖਦਿਆਂ ਸਾਰੇ ਸਬੰਧਤ ਵਿਭਾਗਾਂ ਜਿਵੇਂ ਖੇਤੀਬਾੜੀ, ਡੇਅਰੀ, ਪਸ਼ੂ ਪਾਲਣ, ਬਾਗਬਾਨੀ ਅਤੇ ਖੋਜ ਸੰਸਥਾਵਾਂ ਜਿਵੇਂ ਯੂਨੀਵਰਸਿਟੀਆਂ ਦੁਆਰਾ ਸਾਂਝੇ ਤੌਰ ‘ਤੇ ਨੀਤੀਆਂ ਤਿਆਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ•ਾਂ ਕਿਹਾ ਸਹਾਇਕ ਖੇਤੀਬਾੜੀ ਧੰਦਿਆਂ ਦੀ ਸਫ਼ਲਤਾ ਲਈ ਉਤਪਾਦਨ ਲਾਗਤ ਬਹੁਤ ਮਹੱਤਵਪੂਰਨ ਹੈ ਜਿਸਨੂੰ ਨੀਤੀਆਂ ਤਿਆਰ ਕਰਨ ਅਤੇ ਲਾਗੂ ਕਰਨ ਸਮੇਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਨੀਤੀ ਘਾੜਿਆਂ ਅਤੇ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਹਾਇਕ ਖੇਤੀਬਾੜੀ ਧੰਦਿਆਂ ਨਾਲ ਜੁੜੇ ਕਿਸਾਨਾਂ ਨੂੰ ਵਾਜਬ ਕੀਮਤਾਂ ‘ਤੇ ਆਧੁਨਿਕ ਤਕਨਾਲੋਜੀ ਮੁਹੱਈਆ ਕਰਵਾਈ ਜਾਵੇ ਅਤੇ ਉਪਭੋਗਤਾਵਾਂ ਨੂੰ ਮਿਆਰੀ ਉਤਪਾਦਾਂ ਦੀ ਸਪਲਾਈ ਕੀਤੀ ਜਾਵੇ। ਉਨ•ਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਉਤਪਾਦਾਂ ਦਾ ਮੁੱਲ ਬਹੁਤ ਹੀ ਘੱਟ ਮਿਲਦਾ ਹੈ ਜਦਕਿ ਉਪਭੋਗਤਾਵਾਂ ਨੂੰ ਉਸਦਾ ਮੁੱਲ ਕਾਫ਼ੀ ਵੱਧ ਤਾਰਨਾ ਪੈਂਦਾ ਹੈ। ਉਨ•ਾਂ ਕਿਹਾ ਕਿ ਇਸ ਪਾੜੇ ਨੂੰ ਪੂਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਉਨ•ਾਂ ਦੇ ਉਤਪਾਦਾਂ ਦੀ ਸਹੀ ਕੀਮਤ ਮਿਲ ਸਕੇ ਜੋ ਖੇਤੀਬਾੜੀ ਸਹਾਇਕ ਧੰਦਿਆਂ ਨੂੰ ਲਾਭਦਾਇਕ ਬਣਾਉਣ ਵਿੱਚ ਕਾਫ਼ੀ ਸਹਾਈ ਹੋਵੇਗਾ।
ਅਜੋਕੇ ਸਮੇਂ ਦੇ ਇਕ ਹੋਰ ਮਹੱਤਵਪੂਰਣ ਪਹਿਲੂ ਮਿੱਟੀ ਦੀ ਉਪਜਾਉ ਸ਼ਕਤੀ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਜ਼ਮੀਨ ਦੀ ਸਟਰਲਾਈਜੇਸ਼ਨ ਅਤੇ ਮਿੱਟੀ ਦੀ ਜਾਂਚ ਸਬੰਧੀ ਸੇਵਾਵਾਂ ਵਾਜਬ ਕੀਮਤਾਂ ‘ਤੇ ਉਨ•ਾਂ ਦੇ ਦਰ ‘ਤੇ ਹੀ ਮੁਹੱਈਆਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ•ਾਂ ਕਿਹਾ ਕਿ ਸਟਰਲਾਈਜੇਸ਼ਨ ਨਾਲ ਉਤਪਾਦਕਤਾ ਵਿੱਚ ਵਾਧਾ ਹੁੰਦਾ ਹੈ ਜਿਸ ਲਈ ਨਾਬਾਰਡ ਅਤੇ ਹੋਰ ਸੰਸਥਾਵਾਂ ਨੂੰ ਇਸ ਸੇਵਾ ਲਈ ਸਹਾਇਤਾ ਪ੍ਰਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਇਕੱਲੇ ਕਿਸਾਨ ਇਹਨਾਂ ਸੇਵਾਵਾਂ ਦੇ ਭਾਰੀ ਖ਼ਰਚੇ ਸਹਿਣ ਨਹੀਂ ਕਰ ਸਕਦੇ। ਮੰਤਰੀ ਨੇ ਇਹ ਵੀ ਕਿਹਾ ਕਿ ਖੇਤੀਬਾੜੀ ਸਹਾਇਕ ਧੰਦਿਆਂ ਨੂੰ ਵਿਕਸਿਤ ਕਰਨ ਲਈ ਨਾਬਾਰਡ ਨੂੰ ਕੁਦਰਤੀ ਆਫ਼ਤਾਂ ਜਾਂ ਕਿਸੇ ਬਿਮਾਰੀ ਕਰਕੇ ਫ਼ਸਲਾਂ ਦੇ ਨੁਕਸਾਨ ਜਾਂ ਪਸ਼ੂਆਂ ਦੀ ਮੌਤ ਦਾ ਨੁਕਸਾਨ ਵੀ ਸਹਿਣ ਕਰਨਾ ਚਾਹੀਦਾ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਰਸਾਇਣਕ ਖਾਦਾਂ ਦੀ ਜ਼ਿਆਦਾ ਵਰਤੋਂ ਅਤੇ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਕਾਰਨ ਪੰਜਾਬ ਦੀ ਧਰਤੀ ਬੰਜਰ ਹੁੰਦੀ ਜਾ ਰਹੀ ਹੈ। ਇਸ ਨਾਲ ਕਿਸਾਨਾਂ ਲਈ ਹੋਰ ਮੁਸ਼ਕਲਾਂ ਖੜ•ੀਆਂ ਹੋ ਗਈਆਂ ਹਨ। ਇਸ ਲਈ ਪੰਜਾਬ ਨੂੰ ਬਰਸਾਤੀ ਪਾਣੀ ਨੂੰ ਜਮ•ਾਂ ਕਰਨ ਲਈ ਤਕਨੀਕਾਂ ਵਿਕਸਿਤ ਕਰਨੀਆਂ ਚਾਹੀਦੀਆਂ ਹਨ ਅਤੇ ਪਾਣੀ ਦੀ ਬਰਬਾਦੀ ਨੂੰ ਰੋਕਣਾ ਚਾਹੀਦਾ ਹੈ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਨ ਵਾਲੇ ਪਤਵੰਤਿਆਂ ਵਿੱਚ ਪਸ਼ੂ ਪਾਲਣ ਵਿਭਾਗ ਦੇ ਸੱਕਤਰ ਸ੍ਰੀ ਰਾਜ ਕਮਲ ਚੌਧਰੀ, ਇੰਡੀਗ੍ਰਾਮ ਗਰੁੱਪ ਦੇ ਡਾਇਰੈਕਟਰ ਡਾ. ਦਿਨੇਸ਼ ਚੌਹਾਨ, ਕਮਿਸ਼ਨਰ ਖੇਤੀਬਾੜੀ, ਪੰਜਾਬ ਡਾ. ਬਲਵਿੰਦਰ ਸਿੰਘ ਸਿੱਧੂ, ਨਾਬਾਰਡ ਦੇ ਚੀਫ਼ ਜਨਰਲ ਮੈਨੇਜਰ ਸ੍ਰੀ ਜੇ ਪੀ ਐਸ ਬਿੰਦਰਾ ਅਤੇ ਫਿੱਕੀ ਦੇ ਰੀਜਨਲ ਹੈੱਡ ਸ੍ਰੀ ਜੀ.ਬੀ. ਸਿੰਘ ਸ਼ਾਮਲ ਸਨ।

Post Views: 55
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ‘ਛਪਾਕ’ ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ

Next Post

ਉਤਰਾਖੰਡ ਸਭਾ ਪਟਿਆਲਾ ਤੇ ਉੱਤਰਾਂਚਲੀ ਕਲਚਰਲ ਅਤੇ ਵੈਲਫੇਅਰ ਸੋਸਾਇਟੀ ਨੇ ਮਨਾਇਆ ਗਣਤੰਤਰ ਦਿਹਾੜਾ

Next Post
ਉਤਰਾਖੰਡ ਸਭਾ ਪਟਿਆਲਾ ਤੇ ਉੱਤਰਾਂਚਲੀ ਕਲਚਰਲ ਅਤੇ ਵੈਲਫੇਅਰ ਸੋਸਾਇਟੀ ਨੇ ਮਨਾਇਆ ਗਣਤੰਤਰ  ਦਿਹਾੜਾ

ਉਤਰਾਖੰਡ ਸਭਾ ਪਟਿਆਲਾ ਤੇ ਉੱਤਰਾਂਚਲੀ ਕਲਚਰਲ ਅਤੇ ਵੈਲਫੇਅਰ ਸੋਸਾਇਟੀ ਨੇ ਮਨਾਇਆ ਗਣਤੰਤਰ ਦਿਹਾੜਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.