• Login
Friday, July 11, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਪੰਜਾਬ ਸਰਕਾਰ ਨੇ 1 ਮਈ ਤਕ ਵਧਾਈ ਕਰਫਿਊ ਦੀ ਮਿਆਦ : ਸੰਕਟ ‘ਚੋਂ ਨਿਕਲਣ ਲਈ ਨੀਤੀਆਂ ਘੜਨ ਵਾਸਤੇ ਟਾਸਕ ਫੋਰਸ ਬਣਾਉਣ ਦਾ ਫੈਸਲਾ

admin by admin
in INDIA
0
ਪੰਜਾਬ ‘ਚ ਬੰਦ ਨਹੀਂ ਹੋਵੇਗਾ ਇੰਟਰਨੈੱਟ, ਝੂਠੀਆਂ ਅਫ਼ਵਾਹਾਂ ਤੋਂ ਬਚੋ : ਕੈਪਟਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪੰਜਾਬ ਨੇ 1 ਮਈ ਤੱਕ ਕਰਫਿਊ ਵਧਾਇਆ, ਸੰਕਟ ‘ਚੋਂ ਨਿਕਲਣ ਲਈ ਨੀਤੀਆਂ ਘੜਨ ਵਾਸਤੇ ਟਾਸਕ ਫੋਰਸ ਬਣਾਉਣ ਦਾ ਫੈਸਲਾ
• ਕੈਬਨਿਟ ਵੱਲੋਂ ਕੋਵਿਡ ਕਾਲ ਤੋਂ ਬਾਅਦ ਅਰਥਵਿਵਸਥਾ ਦੀ ਮੁੜ ਸੁਰਜੀਤੀ ਲਈ ਖਾਕਾ ਉਲੀਕਣ ਵਾਸਤੇ ਉਚ ਤਾਕਤੀ ਕਮੇਟੀ ਬਣਾਉਣ ਦਾ ਫੈਸਲਾ
• ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦੇ ਫੌਰੀ ਨਵੀਨੀਕਰਨ ਉਤੇ ਕੰਮ ਕਰਨ ਲਈ ਇਕ ਹੋਰ ਟਾਸਕ ਫੋਰਸ ਬਣਾਈ
ਚੰਡੀਗੜ•, 10 ਅਪ੍ਰੈਲ (ਸ਼ਿਵ ਨਾਰਾਇਣ ਜਾਂਗੜਾ) : : ਕੋਰੋਨਾ ਵਾਇਰਸ ਦੇ ਵੱਧਦੇ ਸੰਕਟ ਦੇ ਚੱਲਦੇ ਪੰਜਾਬ ਸਰਕਾਰ ਨੇ 14 ਅਪ੍ਰੈਲ ਤਕ ਸੂਬੇ ‘ਚ ਲਗਾਏ ਗਏ ਕਰਫਿਊ/ਲਾਕ ਡਾਊਨ ਦੀ ਮਿਆਦ ਵਧਾ ਕੇ 1 ਮਈ ਤਕ ਕਰ ਦਿੱਤੀ ਹੈ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ ਹੈ। ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਇਹ ਫੈਸਲਾ ਸੂਬੇ ਵਿਚ ਕੋਰੋਨਾ ਵਾਇਰਸ ਨੂੰ ਵਧਣ ਤੋਂ ਰੋਕਣ ਲਈ ਲਿਆ ਗਿਆ ਹੈ। ਪੰਜਾਬ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 132 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ ਦੇ ਚੱਲਦੇ ਮਾਹਿਰਾਂ ਵਲੋਂ ਸਰਕਾਰ ਨੂੰ ਲਗਾਤਾਰ ਕਰਫਿਊ/ਲਾਕ ਡਾਊਨ ਵਧਾਉਣ ਦੀ ਗੁਜ਼ਾਰਿਸ਼ ਕੀਤੀ ਜਾ ਰਹੀ ਸੀ। ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ ਹੁਣ ਕਰਫਿਊ/ਲਾਕ ਡਾਊਨ ਦੀ ਮਿਆਦ ਹੋਰ 16 ਦਿਨਾਂ ਲਈ ਵਧਾ ਦਿੱਤੀ ਹੈ।
ਕੋਵਿਡ-19 ਦੇ ਕਮਿਊਨਿਟੀ ਵਿੱਚ ਫੈਲਾਅ ਦੇ ਖਤਰਿਆਂ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਪਹਿਲੀ ਮਈ, 2020 ਤੱਕ ਕਰਫਿਊ ਵਧਾਉਣ ਦਾ ਫੈਸਲਾ ਕੀਤਾ।
ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਤਾਂ ਜੋ ਇਸ ਮਹਾਂਮਾਰੀ ਦੇ ਕਮਿਊਨਿਟੀ ਫੈਲਾਅ ਨੂੰ ਰੋਕਿਆ ਜਾ ਸਕੇ ਅਤੇ ਕਣਕ ਦੀ ਵਾਢੀ/ਖਰੀਦ ਦੇ ਸੀਜ਼ਨ ਦੇ ਚੱਲਦਿਆਂ ਮੰਡੀਆਂ ਵਿੱਚ ਭੀੜ ਹੋਣ ਤੋਂ ਬਚਾਅ ਕੀਤਾ ਜਾ ਸਕੇ।
ਸਰਕਾਰੀ ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਇਸ ਫੈਸਲੇ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਨਿਚਰਵਾਰ ਹੋਣ ਵਾਲੀ ਮੁੱਖ ਮੰਤਰੀਆਂ ਦੀ ਵੀਡਿਓ ਕਾਨਫਰੰਸਿੰਗ ਵਿੱਚ ਵੀ ਜਾਣੂੰ ਕਰਵਾਉਣਗੇ।
ਆਉਣ ਵਾਲੇ ਹਫਤਿਆਂ ਵਿੱਚ ਮਹਾਂਮਾਰੀ ਦੇ ਫੈਲਣ ਦੇ ਗੰਭੀਰ ਖਦਸਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਬੰਦਸ਼ਾਂ ਬਹੁਤ ਜ਼ਰੂਰੀ ਸਨ ਤਾਂ ਜੋ ਮੈਡੀਕਲ ਢਾਂਚੇ ਉਤੇ ਉਸ ਦੀ ਸਮਰੱਥਾ ਤੋਂ ਵੱਧ ਬੋਝ ਨਾ ਪੈ ਸਕੇ। ਉਨ•ਾਂ ਕਿਹਾ ਕਿ ਮੈਡੀਕਲ ਭਾਈਚਾਰੇ ਵਿੱਚ ਇਹ ਇਕ ਆਮ ਵਿਚਾਰ ਹੈ ਕਿ ਲੌਕਡਾਊਨ ਹੀ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਤੋਂ ਬਚਾਅ ਕਰ ਸਕਦਾ ਹੈ। ਉਨ•ਾਂ ਆਸ ਪ੍ਰਗਟਾਈ ਕਿ ਇਸ ਬਿਮਾਰੀ ਨੂੰ ਰੋਕਣ ਵਾਲੀ ਕੋਈ ਦਵਾਈ/ਇਲਾਜ ਮਿਲ ਸਕੇ।
ਮੁੱਖ ਮੰਤਰੀ ਦੇ ਪ੍ਰਸਤਾਵ ‘ਤੇ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਕਰਫਿਊ/ਲੌਕਡਾਊਨ ਤੋਂ ਹੌਲੀ ਹੌਲੀ ਬਾਹਰ ਲਿਆਉਣ ਲਈ ਨੀਤੀ ਘੜਨ ਵਾਸਤੇ ਬਹੁ-ਮੰਤਵੀ ਟਾਸਕ ਫੋਰਸ ਬਣਾਈ ਜਾਵੇ। ਟਾਸਕ ਫੋਰਸ 10 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ। ਟਾਸਕ ਫੋਰਸ ਵਿੱਚ 15 ਮੈਂਬਰ ਹੋਣਗੇ ਜਿਹੜੇ ਵਪਾਰ, ਕਾਰੋਬਾਰ, ਉਦਯੋਗ, ਖੇਤੀਬਾੜੀ, ਸਿਵਲ ਸੁਸਾਇਟੀ ਤੇ ਸਿਹਤ ਸੰਭਾਲ ਖੇਤਰਾਂ ਦੀ ਨੁਮਾਇੰਦਗੀ ਕਰਨਗੇ। ਮੁੱਖ ਮੰਤਰੀ ਨੂੰ ਟਾਸਕ ਫੋਰਸ ਦੀ ਰਚਨਾ ਬਾਰੇ ਫੈਸਲਾ ਲੈਣ ਲਈ ਅਧਿਕਾਰਤ ਕੀਤਾ।
ਮੰਤਰੀ ਮੰਡਲ ਨੇ ਉਚ ਤਾਕਤੀ ਕਮੇਟੀ ਦੀ ਸਥਾਪਨਾ ਕਰਨ ਦਾ ਵੀ ਫੈਸਲਾ ਕੀਤਾ ਜੋ ਸੂਬੇ ਨੂੰ ਕੋਵਿਡ ਕਾਲ ਤੋਂ ਬਾਅਦ ਖਤਰੇ ਦੇ ਘਟਣ ਅਤੇ ਆਮ ਜਨ ਜੀਵਨ ਬਹਾਲ ਹੋਣ ਵੇਲੇ ਸੂਬੇ ਦੀ ਅਰਥ ਵਿਵਸਥਾ ਦੀ ਮੁੜ ਸੁਰਜੀਤੀ ਦਾ ਖਾਕਾ ਉਲੀਕਣ ਵਿੱਚ ਸੁਝਾਅ ਦੇਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਨੂੰ ਇਸ ਕਮੇਟੀ ਦੇ ਮੁਖੀ ਬਣਨ ਦੀ ਬੇਨਤੀ ਕਰਨਗੇ।
ਮੰਤਰੀ ਮੰਡਲ ਨੇ ਇਹ ਵੀ ਮਤਾ ਪਾਸ ਕੀਤਾ ਕਿ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾਵੇ ਕਿ ਪੰਜਾਬ ਵਿੱਚ 500 ਕਰੋੜ ਰੁਪਏ ਦੇ ਅਨੁਮਾਨਤ ਨਿਵੇਸ਼ ਨਾਲ ਵਾਇਰੋਲਾਜੀ ਦਾ ਐਡਵਾਂਸ ਸੈਂਟਰ ਸਥਾਪਤ ਕੀਤਾ ਜਾਵੇ ਅਤੇ ਸੂਬਾ ਸਰਕਾਰ ਵੱਲੋਂ ਇਸ ਪ੍ਰਾਜੈਕਟ ਲਈ ਮੁਫਤ ਵਿੱਚ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ।
ਮੌਜੂਦਾ ਸੰਕਟ ਨਾਲ ਨਜਿੱਠਣ ਲਈ ਸੂਬੇ ਵਿੱਚ ਸਿਹਤ ਢਾਂਚੇ ਦੇ ਫੌਰੀ ਨਵੀਨੀਕਰਨ ਲਈ ਮੰਤਰੀ ਮੰਡਲ ਨੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਅਗਵਾਈ ਵਿੱਚ ਇਕ ਹੋਰ ਟਾਸਕ ਫੋਰਸ ਸਥਾਪਤ ਕਰਨ ਦਾ ਫੈਸਲਾ ਲਿਆ। ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਇਸ ਟਾਸਕ ਫੋਰਸ ਦੇ ਮੈਂਬਰ ਹੋਣਗੇ। ਇਹ ਫੋਰਸ ਸਿਹਤ ਢਾਂਚੇ ਦੇ ਜਲਦੀ ਨਵੀਨੀਕਰਨ ਦਾ ਕੰਮ ਸਮਾਂਬੱਧ ਤਰੀਕੇ ਨਾਲ ਕਰੇਗੀ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਇਸ ਸਬੰਧੀ ਵਿਸਥਾਰਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ।

Post Views: 85
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

TradeAllCrypto Улучшает Защиту Средств Клиентов

Next Post

ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

Next Post
Punjab government suspends all toll plazas till lockdown: PWD minister

ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In