• Login
Tuesday, June 24, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟ ਡਾਕਟਰਾਂ ਤੇ 235 ਪੇੈਰਾ ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ ਦਿੱਤੇ ਗਏ

admin by admin
in PUNJAB
0
ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟ ਡਾਕਟਰਾਂ ਤੇ 235 ਪੇੈਰਾ ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ ਦਿੱਤੇ ਗਏ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

4,000 ਦੇ ਕਰੀਬ ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਕਲੈਰੀਕਲ ਸਟਾਫ ਦੀ ਭਰਤੀ ਕੀਤੀ ਗਈ: ਸਿਹਤ ਮੰਤਰੀ
ਚੰਡੀਗੜ੍ਹ, 29 ਨਵੰਬਰ (ਵਰਸ਼ਾ ਵਰਮਾ) : ਸਪੈਸ਼ਲਿਸਟਾਂ ਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਅੱਜ ਵੱਡੀ ਗਿਣਤੀ ਵਿਚ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟਾਂ ਤੇ 235 ਪੈਰਾ-ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ’ਤੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵੱਡੀ ਗਿਣਤੀ ਨਾਲ ਭਰਤੀ ਕੀਤੀ ਹੈ ਜਿਸ ਅਧੀਨ ਅੱਜ 23 ਗਾਇਨਾਕਾਲੋਜਿਸਟ (ਔਰਤਾਂ ਦੇ ਮਾਹਿਰ), 18 ਪੈਡਿਆਟ੍ਰੀਸ਼ਨ (ਬੱਚਿਆ ਦੇ ਡਾਕਟਰ), 12 ਮੈਡੀਸਨ, 5 ਸਰਜਨ, ਤੇ 5 ਸਾਈਕਾਈਟ੍ਰਿਸਟ (ਮਨੋਰੋਗਾਂ ਦੇ ਮਾਹਿਰ) ਨੂੰੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਨਿਯੁਕਤੀ ਪੱਤਰ ਦਿੰਦਿਆਂ ਡਾਇਰੈਕਟਰ ਐਨ.ਐਚ.ਐਮ ਨੂੰ ਸਪੈਸ਼ਲਿਸਟਾਂ ਦੇ ਘਰ ਦੇ ਨੇੜੇ ਦੇ ਸਟੇਸ਼ਨ ਜਾਰੀ ਕਰਨ ਦੀ ਹਦਾਇਤ ਵੀ ਕੀਤੀ ਤਾਂ ਜੋ ਡਾਕਟਰ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਸਕਣ।
ਇਸ ਸਮਾਗਮ ਵਿਚ ਸਪੈਸ਼ਲਿਟਾਂ ਤੋਂ ਇਲਾਵਾ 13 ਸਾਈਕਾਲੋਜਿਸਟ (ਮਨੋਵਿਗਿਆਨੀ), 33 ਟੀ.ਬੀ. ਹੈਲਥ ਵਿਜ਼ੀਟਰ, 35 ਫਾਰਮਾਸਿਸਟ, 29 ਲੈਬ ਟਕਨੀਸ਼ੀਅਨ, 34 ਸੀਨਅਰ ਟ੍ਰੀਟਮੈਂਟ ਸੁਪਰਵਾਈਜ਼ਰ ਤੇ 91 ਕੰਪਿਊਟਰ ਅਪਰੇਟਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਉਕਤ ਵੱਖ-ਵੱਖ ਅਸਾਮੀਆਂ ’ਤੇ ਭਰਤੀ ਪਾਰਦਰਸ਼ੀ ਤਰੀਕੇ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲਗਭਗ 4,000 ਦੇ ਕਰੀਬ ਮੈਡੀਕਲ ਤੇ ਪੈਰਾਮੈਡੀਕਲ ਅਤੇ ਹੋਰ ਕਲੈਰੀਕਲ ਅਤੇ ਮਿਨੀਸਟਰੀਅਲ ਸਟਾਫ ਦੀ ਭਰਤੀ ਵੀ ਕੀਤੀ ਜਾ ਚੁਕੀ ਹੈ ਜਿਸ ਨਾਲ ਹਸਪਤਾਲਾਂ ਦੀ ਕਾਰਗੁਜ਼ਾਰੀ ਵਿਚ ਵਿਆਪਕ ਪੱਧਰ ’ਤੇ ਸੁਧਾਰ ਹੋਇਆ ਹੈ।
ਸ. ਬਲਬੀਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵਲੋਂ 2023 ਤੱਕ ਕੁੱਲ 2950 ਸਬ-ਸੈਂਟਰਾਂ ਨੂੰ ਹੈਲਥ ਅਤੇ ਵੈਲਨੈਸ ਸੈਂਟਰਾਂ ਵੱਜੋੋਂ ਤਬਦੀਲ ਕਰਨ ਦਾ ਟੀਚਾ ਦਿੱਤਾ ਗਿਆ ਹੈ ਜਦਕਿ ਸਰਕਾਰ ਦੇ ਉੱਦਮਾਂ ਸਦਕਾ ਇਹ ਟੀਚਾ ਸਾਲ 2021 ਤੱਕ ਪੂਰਾ ਕਰ ਲਿਆ ਜਾਵੇਗਾ। ਜਿਸ ਲਈ 1000 ਕਮਿਊਨਿਟੀ ਹੈਲਥ ਅਫਸਰ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਵੀ ਦਿੱਤਾ ਜਾ ਚੁੱਕਾ ਹੈ ਅਤੇ 900 ਦੇ ਕਰੀਬ ਕਮਿਊਨਿਟੀ ਹੈਲਥ ਅਫਸਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦਸੰਬਰ 2019 ਤੱਕ 700 ਹੋਰ ਕਮਿਊਨਿਟੀ ਹੈਲਥ ਅਫਸਰਾਂ ਦਾ ਕੋਰਸ ਪੂਰਾ ਹੋਣ ਉਪਰੰਤ ਭਰਤੀ ਕੀਤੀ ਜਾਵੇਗੀ।

Post Views: 71
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

PUNJAB ALL SET TO HOST INTERNATIONAL KABADDI TOURNAMENT FROM DECEMBER 1, FIRST, SECOND AND THIRD PRIZE WOULD BE 25,15,10 LAKH RESPECTIVELY

Next Post

ਵਰਲਡ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ

Next Post
ਵਰਲਡ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ

ਵਰਲਡ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In