• Login
Sunday, July 12, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home BREAKING

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ—ਨਿਰਦੇਸ਼ ਜਾਰੀ

admin by admin
in BREAKING
0
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ—ਨਿਰਦੇਸ਼ ਜਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਮਾਨਸਾ (ਪ੍ਰੈਸ ਕੀ ਤਾਕਤ ਬਿਊਰੋ): ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ—2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।
ਵਧੀਕ ਜਿ਼ਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ।ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ *ਤੇ ਲਗਾਕੇ ਹੀ ਦਿੱਤੀਆਂ ਜਾਣ।
ਉਨ੍ਹਾਂ ਹੁਕਮ ਵਿੱਚ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ *ਤੇ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵਿੱਚ ਨੰਬਰ ਪਲੇਟ ਬਣਾਉਣ ਵਾਲੇ ਵਿਅਕਤੀ ਦਾ ਨਾਮ ਸਮੇਤ ਪੂਰਾ ਪਤਾ ਅਤੇ ਉਸ ਦਾ ਸ਼ਨਾਖ਼ਤੀ ਪਰੂਫ਼ ਨਾਲ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ਦਾ ਨੰਬਰ, ਚੈਸੀ ਨੰਬਰ, ਇੰਜਨ ਨੰਬਰ ਵੀ ਰਜਿਸਟਰ ਵਿੱਚ ਦਰਜ ਕਰਕੇ ਉਸ ਵਿਅਕਤੀ ਦੇ ਦਸਤਖ਼ਤ ਕਰਵਾਏ ਜਾਣ।ਉਨ੍ਹਾਂ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ *ਤੇ ਦੁਕਾਨਦਾਰਾਂ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾਣ, ਤਾਂ ਜੋ ਇਹ ਕੈਮਰੇ ਗੱਡੀ ਅਤੇ ਨੰਬਰ ਪਲੇਟ ਲਗਾਉਣ ਆਏ ਵਿਅਕਤੀ ਨੂੰ ਕਵਰ ਕਰਦੇ ਹੋਣ।
ਇਹ ਹੁਕਮ 31 ਜਨਵਰੀ 2021 ਤੱਕ ਲਾਗੂ ਰਹੇਗਾ।

Post Views: 26
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਕੋਵਿਡ ਦੇ ਨਵੇਂ ਰੂਪ ਦੀਆਂ ਰਿਪੋਰਟਾਂ ਦਰਮਿਆਨ ਮੁੱਖ ਮੰਤਰੀ ਵੱਲੋਂ ਵਧੇਰੇ ਸਾਵਧਾਨੀ ਵਰਤਣ ਅਤੇ ਸੁਰੱਖਿਆ ਉਪਾਵਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ‘ਕੈਪਟਨ ਨੂੰ ਸਵਾਲ’ ਫ਼ੇਸਬੁੱਕ ਲਾਈਵ ਦੌਰਾਨ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਕਿਰਾਏ ਵਿੱਚ 50 ਫ਼ੀਸਦੀ ਸਬਸਿਡੀ ਯੋਜਨਾ ਨੂੰ ਛੇਤੀ ਲਾਗੂ ਕਰਨ ਦਾ ਐਲਾਨ ਕਿਹਾ, ਅਗਲੀ ਕੈਬਨਿਟ ਮੀਟਿੰਗ ਵਿੱਚ 50,000 ਸਰਕਾਰੀ ਨੌਕਰੀਆਂ ਭਰਨ ਨੂੰ ਦਿੱਤੀ ਜਾਵੇਗੀ ਪ੍ਰਵਾਨਗੀ

Next Post

ਕੌਮੀ ਖਪਤਕਾਰ ਸੁਰੱਖਿਆ ਦਿਵਸ ਮੌਕੇ ਖਪਤਕਾਰਾਂ ਨੂੰ ਕੀਤਾ ਜਾਗਰੂਕ ਵੈਬੀਨਾਰ ਦੌਰਾਨ ਐਨ.ਐਫ.ਐਸ.ਏ. ਐਕਟ 2013 ਤਹਿਤ ਮਿਲਣ ਵਾਲੀਆਂ ਸਹੂਲਤ ਸਬੰਧੀ ਦਿੱਤੀ ਜਾਣਕਾਰੀ

Next Post
ਕੌਮੀ ਖਪਤਕਾਰ ਸੁਰੱਖਿਆ ਦਿਵਸ ਮੌਕੇ ਖਪਤਕਾਰਾਂ ਨੂੰ ਕੀਤਾ ਜਾਗਰੂਕ  ਵੈਬੀਨਾਰ ਦੌਰਾਨ ਐਨ.ਐਫ.ਐਸ.ਏ. ਐਕਟ 2013 ਤਹਿਤ ਮਿਲਣ ਵਾਲੀਆਂ ਸਹੂਲਤ ਸਬੰਧੀ ਦਿੱਤੀ ਜਾਣਕਾਰੀ

ਕੌਮੀ ਖਪਤਕਾਰ ਸੁਰੱਖਿਆ ਦਿਵਸ ਮੌਕੇ ਖਪਤਕਾਰਾਂ ਨੂੰ ਕੀਤਾ ਜਾਗਰੂਕ ਵੈਬੀਨਾਰ ਦੌਰਾਨ ਐਨ.ਐਫ.ਐਸ.ਏ. ਐਕਟ 2013 ਤਹਿਤ ਮਿਲਣ ਵਾਲੀਆਂ ਸਹੂਲਤ ਸਬੰਧੀ ਦਿੱਤੀ ਜਾਣਕਾਰੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.