• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਵਿਧਾਇਕ ਪਿੰਕੀ ਨੂੰ ਪੇਸ਼ ਕੀਤੇ ਮਿੱਟੀ ਅਤੇ ਸੁਆਹ ਦੇ ਲੱਡੂ

admin by admin
in PUNJAB
0
ਵਿਧਾਇਕ ਪਿੰਕੀ ਨੂੰ ਪੇਸ਼ ਕੀਤੇ ਮਿੱਟੀ ਅਤੇ ਸੁਆਹ ਦੇ ਲੱਡੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਫਿਰੋਜ਼ਪੁਰ – ਐੱਸ.ਐੱਸ.ਏ/ਰਮਸਾ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਪੱਕਿਆਂ ਕਰਨ ਦੀ ਸ਼ਰਤ ‘ਤੇ ਤਨਖ਼ਾਹ ਵਿੱਚ 70 ਫ਼ੀਸਦੀ ਦੀ ਕਟੌਤੀ ਕਰਨ ਦੇ ਨਾਦਰਸ਼ਾਹੀ ਫੁਰਮਾਨ ਦੇ ਵਿਰੋਧ ਵਿੱਚ ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਫ਼ਿਰੋਜ਼ਪੁਰ ਦੇ ਅਧਿਆਪਕਾਂ ਨੇ ਮਹਿਲਾ ਵਿੰਗ ਆਗੂ ਅਮਨਪ੍ਰੀਤ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਫ਼ਿਰੋਜ਼ਪੁਰ ਸ਼ਹਿਰੀ ਦੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਕੋਠੀ ਦਾ ਘਿਰਾਓ ਕੀਤਾ ਅਤੇ ਤਨਖਾਹਾਂ ਘਟਾਉਣ ਦੇ ਰੋਸ ਵਜੋਂ ਮਿੱਟੀ ਅਤੇ ਸੁਆਹ ਦੇ ਬਣੇ ਲੱਡੂ ਵਿਧਾਇਕ ਨੂੰ ਪੇਸ਼ ਕੀਤੇ। ਇਸ ਮੌਕੇ ਮਹਿਲਾ ਵਿੰਗ ਆਗੂ ਮੈਡਮ ਅਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਨਿਯਮਾਵਲੀ ਤਹਿਤ ਪੂਰੇ ਪਾਰਦਰਸ਼ੀ ਢੰਗ ਨਾਲ ਸਿੱਖਿਆ ਵਿਭਾਗ ਵੱਲੋਂ ਭਰਤੀ ਕੀਤੇ ਐੱਸ.ਐੱਸ.ਏ/ਰਮਸਾ ਅਧਿਆਪਕ ਪਿਛਲੇ 10 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾ ਨਿਭਾਅ ਰਹੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਪੂਰੀਆਂ ਤਨਖ਼ਾਹਾਂ ਅਤੇ ਭੱਤਿਆਂ ਨਾਲ ਰੈਗੂਲਰ ਤਾਂ ਕੀ ਕਰਨਾ ਸੀ, ਸਗੋਂ ਉਨ੍ਹਾਂ ਦੀ ਮੌਜ਼ੂਦਾ ਤਨਖਾਹ ਵਿੱਚ 70 ਫ਼ੀਸਦੀ ਦੀ ਬਹੁਤ ਵੱਡੀ ਕਟੌਤੀ ਕਰਕੇ ਅਧਿਆਪਕ ਮਾਰੂ ਫੈਸਲਾ ਕਰਕੇ ਐੱਸ.ਐੱਸ.ਏ/ਰਮਸਾ ਅਧਿਆਪਕ ਦਾ ਨੀਤੀਗਤ ਕਤਲ ਕਰ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਗਿੱਲ ਅਤੇ ਜਨਰਲ ਸਕੱਤਰ ਸੰਦੀਪ ਸਹਿਗਲ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲੋਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣ ਮਨੋਰਥ ਪੱਤਰ ਵਿੱਚ ਇਹ ਗੱਲ ਸਪੱਸ਼ਟ ਲਿਖੀ ਸੀ ਕਿ ਕਾਂਗਰਸ ਸਰਕਾਰ ਆਉਣ ‘ਤੇ ਇਨ੍ਹਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੂਰੀਆਂ ਤਨਖ਼ਾਹਾਂ ਅਤੇ ਭੱਤਿਆਂ ਨਾਲ ਰੈਗੂਲਰ ਕਰ ਦਿੱਤਾ ਜਾਵੇਗਾ, ਪਰ ਹੁਣ ਪੰਜਾਬ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਦੀ ਤਨਖ਼ਾਹ ਵਿੱਚ 70 ਫ਼ੀਸਦੀ ਦੀ ਕਟੌਤੀ ਕਰਕੇ ਪੰਜਾਬ ਦੇ ਅਧਿਆਪਕ ਵਰਗ ਨੂੰ ਆਰਥਿਕ ਮੰਦਹਾਲੀ ਵੱਲ ਧੱਕ ਕੇ ਕਿਸਾਨਾਂ ਵਾਂਗ ਖ਼ੁਦਕਸ਼ੀਆਂ ਕਰਨ ਦੇ ਰਾਹ ਤੋਰਨ ਵਾਲਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਐੱਸ.ਐੱਸ.ਏ/ਰਮਸਾ ਅਧਿਆਪਕ 15 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਵਿੱਚ ਆਪਣੀਆਂ ਬੈਂਕ ਦੀਆਂ ਕਿਸ਼ਤਾਂ, ਮਾਤਾ-ਪਿਤਾ ਦੀ ਦਵਾਈ ਅਤੇ ਪਰਿਵਾਰ ਦਾ ਪਾਲਣ-ਪੋਸਣ ਕਿਵੇਂ ਕਰਨਗੇ? ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਅਧਿਆਪਕ ਮਾਰੂ ਫੈਸਲਾ ਵਾਪਸ ਨਾ ਲਿਆ ਤਾਂ ਉਹ ਪੰਜਾਬ ਸਰਕਾਰ ਦਾ ਹਰ ਮੰਚ ਤੋਂ ਵਿਰੋਧ ਕਰਨਗੇ ਅਤੇ ਜੇਕਰ ਉਨ੍ਹਾਂ ਨੂੰ ਆਪਣੀ ਤਨਖ਼ਾਹ ਬਚਾਉਣ ਲਈ ਕੋਈ ਵੀ ਕੁਰਬਾਨੀ ਦੇਣੀ ਪਈ ਤਾਂ ਪਿੱਛੇ ਨਹੀਂ ਹਟਣਗੇ ਜਿਸਦੀ ਮੁਕੰਮਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸਦੇ ਵਿਰੋਧ ਵਿੱਚ ਅਧਿਆਪਕ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਵਿੱਚ 7 ਅਕਤੂਬਰ ਤੋਂ ਪਟਿਆਲਾ ਵਿਖੇ ਪੱਕਾ ਧਰਨਾ ਅਤੇ ਮਰਨ ਵਰਤ ਸ਼ੁਰੂ ਕਰਨਗੇ

Post Views: 44
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਕੇਂਦਰੀ ਸੂਚਨਾ ਕਮਿਸ਼ਨ ਵਲੋਂ ਸੁਖਪਾਲ ਖਹਿਰਾ ਦੀ ਡਿਗਰੀ ਜਨਤਕ ਕਰਨ ਦੇ ਨਿਰਦੇਸ਼

Next Post

ਜੇ ਭਾਈਵਾਲ ਚਾਹੁਣਗੇ ਤਾਂ ਮੈਂ ਪ੍ਰਧਾਨ ਮੰਤਰੀ ਬਣਾਂਗਾ – ਰਾਹੁਲ ਗਾਂਧੀ

Next Post
ਜੇ ਭਾਈਵਾਲ ਚਾਹੁਣਗੇ ਤਾਂ ਮੈਂ ਪ੍ਰਧਾਨ ਮੰਤਰੀ ਬਣਾਂਗਾ – ਰਾਹੁਲ ਗਾਂਧੀ

ਜੇ ਭਾਈਵਾਲ ਚਾਹੁਣਗੇ ਤਾਂ ਮੈਂ ਪ੍ਰਧਾਨ ਮੰਤਰੀ ਬਣਾਂਗਾ - ਰਾਹੁਲ ਗਾਂਧੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.