• Login
Thursday, March 26, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਨੇ ਪਾਕਿਸਤਾਨ ਵਿੱਚ ਮੰਦਿਰ ਤੇ ਹੋਏ ਹਮਲੇ ਦੀ ਨਿੰਦਾ ਕੀਤੀ

admin by admin
in PUNJAB
0
ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਨੇ ਪਾਕਿਸਤਾਨ ਵਿੱਚ ਮੰਦਿਰ ਤੇ ਹੋਏ ਹਮਲੇ ਦੀ ਨਿੰਦਾ ਕੀਤੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

(ਪ੍ਰੈਸ ਕੀ ਤਾਕਤ ਬਿਊਰੋ) : ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਨੇ ਪਾਕਿਸਤਾਨ ਵਿੱਚ ਮੰਦਿਰ ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪੱਛਮੀ-ਉੱਤਰੀ ਪਾਕਿਸਤਾਨ ਦੇ ਇਕ ਹਿੰਦੂ ਮੰਦਰ ਦੀ ਮੁਰੰਮਤ ਦੇ ਕੰਮ ਦਾ ਵਿਰੋਧ ਕਰ ਰਹੇ ਲੋਕਾਂ ਨੇ ਬੀਤੇ ਦਿਨ ਮੰਦਰ ਵਿਚ ਭੰਨ-ਤੋੜ ਕੀਤੀ ਗਈ। ਜਿਸਦੇ ਬਾਅਦ ਪੁਲਸ ਨੇ ਦੇਸ਼ ਦੀ ਇਕ ਕੱਟੜਵਾਦੀ ਇਸਲਾਮੀ ਪਾਰਟੀ ਦੇ 26 ਮੈਂਬਰਾਂ ਨੂੰ ਇਸ ਮਾਮਲੇ ਵਿਚ ਗਿ੍ਰਫਤਾਰ ਕੀਤਾ ਹੈ, ਜੋ ਕਿ ਇੱਕ ਚੰਗਾ ਕਦਮ ਹੈ।
ਹਰੀਸ਼ ਸਿੰਗਲਾ ਨੇ ਕਿਹਾ ਕਿ ਜਮੀਅਤ ਉਲੇਮਾ-ਏ-ਇਸਲਾਮ ਪਾਰਟੀ (ਫਜਸ ਉਰ ਰਹਿਮਾਨ ਸਮੂਹ) ਦੇ ਸਮਰਥਕਾਂ ਦੀ ਅਗਵਾਈ ਵਾਲੀ ਭੀੜ ਨੇ ਮੰਦਰ ਦੇ ਵਿਸਥਾਰ ਕੰਮ ਦਾ ਵਿਰੋਧ ਕੀਤਾ ਅਤੇ ਮੰਦਰ ਦੇ ਪੁਰਾਣੇ ਢਾਂਚੇ ਦੇ ਨਾਲ-ਨਾਲ ਨਵੀਂ ਉਸਾਰੀ ਦੇ ਕੰਮ ਨੂੰ ਵੀ ਢਹਿ ਢੇਰੀ ਕਰ ਦਿੱਤਾ। ਕਰਕ ਵਿਚ ਹੋਈ ਇਸ ਘਟਨਾ ਦੀ ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਘੱਟ ਗਿਣਤੀ ਹਿੰਦੂ ਭਾਈਚਾਰੇ ਨੇ ਨਿੰਦਾ ਕੀਤੀ ਹੈ।
ਹਰੀਸ਼ ਸਿੰਗਲਾ ਨੇ ਮੰਦਰ ’ਤੇ ਹਮਲੇ ਨੂੰ ਇਕ ਮੰਦਭਾਗੀ ਘਟਨਾ ਦੱਸਿਆ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੀ ਤੁਰੰਤ ਗਿ੍ਰਫਤਾਰੀ ਦੇ ਆਦੇਸ਼ ਦਿੱਤੇ। ਹਿੰਦੂ ਭਾਈਚਾਰੇ ਦੇ ਪੇਸ਼ਾਵਰ ਦੇ ਨੇਤਾ ਹਾਰੂਨ ਸਰਬ ਦਿਆਲ ਨੇ ਕਿਹਾ ਕਿ ਇਸ ਮੰਦਰ ਕੰਪਲੈਕਸ ਵਿਚ ਇਕ ਹਿੰਦੂ ਧਾਰਮਿਕ ਨੇਤਾ ਦੀ ਸਮਾਧੀ ਹੈ ਅਤੇ ਦੇਸ਼ ਦੇ ਹਿੰਦੂ ਪਰਿਵਾਰ ਹਰੇਕ ਵੀਰਵਾਰ ਨੂੰ ਇਸ ਸਮਾਧੀ ’ਤੇ ਆਉਂਦੇ ਹਨ। ਉਹਨਾਂ ਨੇ ਕਿਹਾ ਕਿ ਇਸ ਘਟਨਾ ਨੇ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਪਹੁੰਚਾਈ ਹੈ ਅਤੇ ਇਸਲਾਮਿਕ ਵਿਚਾਰਧਾਰਾ ਪਰੀਸ਼ਦ ਨੂੰ ਇਸ ਬਾਰੇ ਨੋਟਿਸ ਲੈਣਾ ਚਾਹੀਦਾ ਹੈ।
ਹਰੀਸ਼ ਸਿੰਗਲਾ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਧਾਰਮਿਕ ਸਥਲਾਂ ’ਤੇ ਟੂਰਿਜਮ ਨੂੰ ਵਧਾਵਾ ਦੇਣ ਦੀ ਗੱਲ ਕਰਦੇ ਹਨ ਪਰ ਦੇਸ਼ ਵਿਚ ਘੱਟ ਗਿਣਤੀਆਂ ਦੇ ਪੂਜਾ ਸਥਲ ਸੁਰੱਖਿਅਤ ਨਹੀਂ ਹਨ। ਹਿੰਦੂ ਭਾਈਚਾਰਾ ਪਾਕਿਸਤਾਨ ਦਾ ਸਭ ਤੋਂ ਵੱਡਾ ਘੱਟ ਗਿਣਤੀ ਭਾਈਚਾਰਾ ਹੈ। ਅਧਿਕਾਰਤ ਅਨੁਮਾਨ ਦੇ ਮੁਤਾਬਕ, ਪਾਕਿਸਤਾਨ ਵਿਚ 75 ਲੱਖ ਹਿੰਦੂ ਰਹਿੰਦੇ ਹਨ ਪਰ ਭਾਈਚਾਰੇ ਦਾ ਕਹਿਣਾ ਹੈਕਿ ਦੇਸ਼ ਵਿਚ 90 ਲੱਖ ਤੋਂ ਵੱਧ ਹਿੰਦੂ ਰਹਿ ਰਹੇ ਹਨ। ਪਾਕਿਸਤਾਨ ਵਿਚ ਹਿੰਦੂਆਂ ਦੀ ਜਅਿਾਦਾਤਰ ਆਬਾਦੀ ਸਿੰਧ ਸੂਬੇ ਵਿਚ ਰਹਿੰਦੀ ਹੈ।

Post Views: 21
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਡਿਪਟੀ ਕਮਿਸ਼ਨਰ ਦਫ਼ਤਰ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਨਵਾਂ ਸਾਲ

Next Post

ਕੈਪਟਨ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ

Next Post
ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ

ਕੈਪਟਨ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.