ਪਟਿਆਲਾ -18 ਮਾਰਚ
-ਡਾ. ਜਗਮੋਹਨ ਸ਼ਰਮਾ
– ਪ੍ਰੈੱਸ ਕੀ ਤਾਕਤ ਬਿਊਰੋ
ਸਟੇਟ ਕਾਲਜ ਆਫ ਐਜੂਕੇਸ਼ਨ, ਪਟਿਆਲਾ ਵਿਖੇ ਕਾਲਜ ਦੇ ਹਰਮਨ ਪਿਆਰੇ ਪ੍ਰਿੰਸੀਪਲ ਡਾ.ਪਰਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਿਹਾ ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ ਅੱਜ ਸਫਲਤਾ ਪੂਰਵਕ ਸਮਾਪਤ ਹੋਇਆ। ਸਮਾਪਤੀ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਡਾ. ਐੱਸ.ਕੇ.ਕੌਂਸਿਕ, ਮੈਂਬਰ ਪੰਜਾਬ ਐਜ਼ੂਕੇਸ਼ਨਲ ਟਿ੍ਬਿਊਨਲ ਅਤੇ ਵਿਸ਼ੇਸ਼ ਮਹਿਮਾਨ ਡਾ.ਜਗਮੋਹਨ ਸ਼ਰਮਾ, ਰਿਟਾ. ਪ੍ਰੋਫੈਸਰ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਨੇ ਸ਼ਿਰਕਤ ਕੀਤੀ । ਪ੍ਰਿੰਸੀਪਲ ਡਾ.ਪਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਇਸ ਕੈਂਪ ਦੀ ਸਫਲਤਾ ਲਈ ਐਨ.ਐੱਸ.ਐੱਸ ਕੈਂਪ ਦੇ ਮੁੱਖ ਸੰਚਾਲਕ ਡਾ.ਬਲਵਿੰਦਰ ਸਿੰਘ, ਡਾ.ਹਰਦੀਪ ਕੌਰ ਸੈਣੀ, ਪ੍ਰੋ. ਯਸ਼ਪ੍ਰੀਤ ਸਿੰਘ ਅਤੇ ਐਨ.ਐੱਸ.ਐੱਸ. ਵਲੰਟੀਅਰਜ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਪਰਮਿੰਦਰ ਸਿੰਘ ਨੇ ਐੱਨ.ਐੱਸ.ਐੱਸ. ਕੈਂਪਾਂ ਦੀ ਅਹਿਮੀਅਤ ਬਾਰੇ ਦੱਸਦੇ ਹੋਏ ਕਿਹਾ ਸੀ ਕਿ ਅਜਿਹੇ ਕੈਂਪ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਅਤੇ ਚਰਿੱਤਰ ਨਿਰਮਾਣ ਵਿਚ ਵੱਡੀ ਭੂਮਿਕਾ ਨਿਭਾਉਂਦੇ ਹਨ । ਮੁੱਖ ਮਹਿਮਾਨ ਡਾ. ਐੱਸ.ਕੇ.ਕੌਸ਼ਿਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਐੱਨ.ਐੱਸ.ਐੱਸ. ਵਿਦਿਆਰਥੀਆਂ ਵਿਚ ਸੇਵਾ ਭਾਵ ਰੱਖਣ ਅਤੇ ਸਮਾਜ ਦੀ ਭਲਾਈ ਲਈ ਪ੍ਰੇਰਨਾਦਾਇਕ ਸ੍ਰੋਤ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਵਿਦਿਆਰਥੀ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਦਾਰੀ ਸਮਝਦੇ ਹੋਏ ਹਰੇਕ ਵਰਗ ਦੇ ਨਾਗਰਿਕ ਦੀ ਸਹਾਇਤਾ ਕਰਨੀ ਚਾਹੀਦੀ ਹੈ। ਡਾ.ਜਗਮੋਹਨ ਸ਼ਰਮਾ ਨੇ ਆਪਣੇ ਜ਼ਿੰਦਗੀ ਦੇ ਤਜਰਬਿਆਂ ਨੂੰ ਸਾਂਝਾ ਕਰਦੇ ਹੋਏ ਕਿਹਾ ਕਿ ਸੱਚੀ ਲਗਨ ਅਤੇ ਮਿਹਨਤ ਦੇ ਨਾਲ ਹੀ ਹਰੇਕ ਵਿਦਿਆਰਥੀ ਸਫਲਤਾ ਹਾਸਲ ਕਰ ਸਕਦਾ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਸਰਵਸ਼੍ਰੇਸ਼ਠ ਪ੍ਰਦਰਸ਼ਨ ਕਰਨ ਵਾਲੇ ਵਲੰਟੀਅਰਜ਼ ਗਰੁੱਪਾਂ ਨੂੰ ਟਰਾਫੀਆਂ ਨਾਲ ਨਿਵਾਜ਼ਿਆ ਗਿਆ। ਲਵਪ੍ਰੀਤ ਸਿੰਘ (ਬੀ.ਐਡ. ਭਾਗ ਦੂਜਾ) ਅਤੇ ਨੇਹਾ (ਬੀ.ਐਡ. ਭਾਗ ਪਹਿਲਾ) ਨੂੰ ਸਰਵਸ਼੍ਰੇਸ਼ਠ ਵਲੰਟੀਅਰ ਵਜੋਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ.ਪਰਮਿੰਦਰ ਸਿੰਘ ਦੁਆਰਾ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਮਾਪਤੀ ਸਮਾਰੋਹ ਵਿਚ ਡਾ. ਸਤੀਸ਼ ਕੁਮਾਰ, ਪ੍ਰੋ. ਦੀਪਿਕਾ ਰਾਜਪਾਲ, ਸ੍ਰੀ ਰੁਪਿੰਦਰ ਸਿੰਘ (ਲਾਇਬ੍ਰੇਰੀਅਨ) ਅਤੇ ਸ੍ਰੀ ਰਾਜੇਸ਼ ਰਾਣਾ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਡਾ.ਹਰਦੀਪ ਕੌਰ ਸੈਣੀ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ।