ਪਟਿਆਲਾ, 29 ਜਨਵਰੀ (ਪਰੈੱਸ ਕੀ ਤਾਕਤ ਬਿਊਰੋ) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਦੇਣ ਦੇ ਮਿਸ਼ਨ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇ ਬੁੱਢਾ ਦੱਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਡੀ.ਬੀ.ਈ.ਈ. ਅਤੇ ਪੰਜਾਬ ਸਟੇਟ ਐਰੋਨੋਟਿਕਲ ਕਾਲਜ ਆਫ ਇੰਜੀਨੀਅਰਿੰਗ ਦਾ ਦੌਰਾ ਕਰਵਾਇਆ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਦਾ ਇੱਕ ਫਲੈਗਸ਼ਿਪ ਪ੍ਰੋਗਰਾਮ ਅਰੰਭ ਕੀਤਾ ਗਿਆ ਹੈ, ਜਿਸ ਤਹਿਤ ਹਰ ਜ਼ਿਲ੍ਹੇ ਵਿੱਚ ਬਣਾਏ ਗਏ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰਾ ਬਿਊਰੋ ਰੋਜ਼ਗਾਰ ਪ੍ਰਾਪਤੀ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ।
ਪਹਿਲਾਂ ਡੀ.ਬੀ.ਈ.ਈ ਦੇ ਦੌਰੇ ਦੌਰਾਨ ਰੋਜ਼ਗਾਰ ਬਿਊਰੋ ਦੀ ਸਾਰੀ ਕਾਰਜਪ੍ਰਣਾਲੀ ਬਾਰੇ ਦੱਸਿਆ ਗਿਆ ਅਤੇ ਬਾਅਦ ਵਿੱਚ ਪੰਜਾਬ ਸਟੇਟ ਐਰੋਨੋਟਿਕਲ ਕਾਲਜ ਆਫ ਇੰਜੀਨੀਅਰਿੰਗ ਦੌਰੇ ਵਿੱਚ ਵਿਦਿਆਰਥੀਆਂ ਨੂੰ ਏਵੀਏਸ਼ਨ ਵਿੱਚ ਕੈਰੀਅਰ ਅਤੇ ਕਾਲਜ ਵਿੱਚ ਚੱਲ ਰਹੇ ਵੱਖ ਵੱਖ ਕੋਰਸਾਂ ਬਾਰੇ ਪ੍ਰਿਸੀਪਲ ਡਾ. ਅੰਜੂ ਸ਼ਰਮਾ ਨੇ ਜਾਣਕਾਰੀ ਦਿੱਤੀ।
ਇਸ ਦੌਰਾਨ ਵਿਦਿਆਰਥੀਆਂ ਨੇ ਵੀ ਪੂਰੀ ਦਿਲਚਸਪੀ ਨਾਲ ਇਸ ਦੌਰੇ ਦਾ ਲਾਭ ਉਠਾਇਆ ਅਤੇ ਏਵੀਸ਼ਨ ਸੈਕਟਰ ਵਿੱਚ ਕੈਰੀਅਰ ਨੂੰ ਲੈ ਕੇ ਪੂਰੀ ਜਾਣਕਾਰੀ ਹਾਸਿਲ ਕੀਤੀ। ਇਸ ਦੌਰੇ ਨਾਲ ਵਿਦਿਆਰਥੀਆਂ ਨੂੰ ਏਵੀਏਸ਼ਨ ਸੈਕਟਰ ਵਿੱਚ ਭਰਤੀ ਹੋਣ ਵਾਸਤੇ ਉਤਸ਼ਾਹਤ ਕੀਤਾ ਗਿਆ। ਵਿਦਿਆਰਥੀਆਂ ਅਤੇ ਸਕੂਲ ਦੇ ਅਧਿਆਪਕਾਂ ਨੇ ਦੁਆਰਾ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਦੇ ਇਸ ਕੰਮ ਦੀ ਸ਼ਲਾਘਾ ਕੀਤੀ ਗਈ।
