• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਦੇ ਯਤਨਾਂ ਦਾ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਜਾਇਜ਼ਾ

admin by admin
in PUNJAB
0
ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਦੇ ਯਤਨਾਂ ਦਾ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਜਾਇਜ਼ਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ – ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ ਲਈ ਨਵੀਂ ਸਕੀਮ ਅਤੇ ਪਰਾਲੀ ਨੂੰ ਅੱਗ ਲਗਾਏ ਜਾਣ ਦੀਆਂ ਘਟਨਾਵਾਂ ਤੇ ਇਨ੍ਹਾਂ ਦੀ ਰੋਕਥਾਮ ਲਈ ਵੱਖ-ਵੱਖ ਰਾਜਾਂ ‘ਚ ਇਸ ਬਾਬਤ ਹੋਈ ਪ੍ਰਗਤੀ ਦਾ ਉਤਰੀ ਭਾਰਤ ਦੇ ਰਾਜਾਂ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਕਰਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਇਹ ਗੱਲ ਉਭਰਕੇ ਸਾਹਮਣੇ ਆਈ ਕਿ ਪਟਿਆਲਾ ਜ਼ਿਲ੍ਹੇ ਅੰਦਰ ਫ਼ਸਲਾਂ ਦੀ ਰਹਿੰਦ ਖੂੰਹਦ ਤੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਝੋਨੇ ਦੇ ਸੀਜਨ 2017 ਦੇ ਮੁਕਾਬਲੇ ਕਾਫੀ ਘਟੇ ਹਨ, ਜਿਸਦੀ ਕੇਂਦਰੀ ਮੰਤਰਾਲੇ ਵੱਲੋਂ ਸ਼ਲਾਘਾ ਕੀਤੀ ਗਈ। ਇਸ ਦਾ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਦੀ ਜਾਗਰੂਕਤਾ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤੇ ਗਏ ਸਿਰਤੋੜ ਯਤਨ ਹਨ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸਕੱਤਰ ਸ੍ਰੀ ਸੰਜੇ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਇਸ ਵੀਡੀਓ ਕਾਨਫਰੰਸਿੰਗ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨਾ ਸਾੜਨ ਲਈ ਕਿਸਾਨਾਂ ਦੀ ਜਾਗਰੂਕਤਾ ਲਈ ਕੀਤੇ ਗਏ ਪ੍ਰਬੰਧਾਂ ਅਤੇ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਹਿਮਦ ਪਰੈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਵਿਗਿਆਨੀ ਇੰਜ. ਐਸ.ਐਸ. ਮਠਾੜੂ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਰਵਿੰਦਰ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਇਸ ਦੌਰਾਨ ਪਟਿਆਲਾ ਜ਼ਿਲ੍ਹੇ ‘ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਇਨ੍ਹਾਂ ਦੀ ਰੋਕਥਾਮ ਲਈ ਕੀਤੇ ਯਤਨਾ ਸਮੇਤ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ ਲਈ ਕੇਂਦਰੀ ਸਕੀਮ ਤਹਿਤ ਸਾਲ 2018-2019 ਲਈ ਫੰਡਾਂ ਦੀ ਲੋੜ ਬਾਰੇ ਜਾਣੂ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ਦੇ 90 ਤੋਂ ਵਧੇਰੇ ਪ੍ਰੋਗਰੈਸਿਵ ਕਿਸਾਨਾਂ ਦੀਆਂ ਸੇਵਾਵਾਂ ਬਤੌਰ ਮਾਸਕਟ ਲਈਆਂ ਜਾਣਗੀਆਂ ਅਤੇ ਅਗਾਂਹਵਧੂ ਕਿਸਾਨਾਂ ਦੀਆਂ ਦੀਆਂ ਵੀਡੀਓਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀਆਂ ਜਾਗਰੂਕਤਾ ਪ੍ਰਚਾਰ ਵੈਨਾਂ ਰਾਹੀਂ ਪਿੰਡਾਂ ‘ਚ ਦਿਖਾਉਣ ਲਈ ਉਹ ਖ਼ੁਦ ਵੀ ਪਿੰਡਾਂ ਦਾ ਦੌਰਾ ਕਰਨਗੇ

Post Views: 45
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਵਿਧਾਇਕ ਜਲਾਲਪੁਰ ਤੇ ਡਿਪਟੀ ਕਮਿਸ਼ਨਰ ਵੱਲੋਂ ਗੜ੍ਹੇਮਾਰੀ ਕਰਕੇ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ

Next Post

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 28 ਅਕਤੂਬਰ ਨੂੰ

Next Post
ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 28 ਅਕਤੂਬਰ ਨੂੰ

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 28 ਅਕਤੂਬਰ ਨੂੰ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.