ਡੇਰਾਬੱਸੀ, 31 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਚ ਜੇਰੇ ਇਲਾਜ ਦਾਖ਼ਲ 105 ਸਾਲਾ ਐਥਲੀਟ ਮਾਨ ਕੌਰ ਦੀ ਅੱਜ ਸ਼ਨੀਵਾਰ ਦੁਪਹਿਰ ਮੌਤ ਹੋ ਗਈ। ਮਾਨ ਕੌਰ ਜੀ ਦੀ ਮੌਤ ਦੀ ਖ਼ਬਰ ਦਿੰਦੇ ਉਨ੍ਹਾਂ ਦੇ ਪੁੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਮਾਤਾ ਮਾਨ ਕੌਰ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਜਿਨ੍ਹਾਂ ਦਾ ਇਲਾਜ ਡੇਰਾਬੱਸੀ ਦੇ ਹਸਪਤਾਲ ਚੱਲ ਰਿਹਾ ਸੀ। ਫਿਲਹਾਲ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਸੀ। ਅੱਜ ਦੁਪਹਿਰ ਅਚਾਨਕ ਉਨ੍ਹਾਂ ਦੀ ਹਾਲਤ ਖਰਾਬ ਹੋਣ ਉਪਰੰਤ ਊਨਾ ਦੀ ਮੌਤ ਹੋ ਗਈ। ਬੀਬੀ ਮਾਨ ਕੌਰ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਮਾਤਮ ਛਾ ਗਿਆ।