• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਸ਼ਹੀਦੀ ਸਮਾਗਮ ਦੀ ਤਿਆਰੀ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਵਿਖੇ ਹੋਈ ਭਾਰੀ ਇਕੱਤਰਤਾ

admin by admin
in PUNJAB
0
ਸ਼ਹੀਦੀ ਸਮਾਗਮ ਦੀ ਤਿਆਰੀ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਵਿਖੇ ਹੋਈ ਭਾਰੀ ਇਕੱਤਰਤਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਅਮ੍ਰਿਤਸਰ – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਜੂਨ ’84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ 6 ਜੂਨ ਨੂੰ ਚੌਂਕ ਮਹਿਤਾ ਮਨਾਏ ਜਾ ਰਹੇ ਘੱਲੂਘਾਰਾ ਸ਼ਹੀਦੀ ਸਮਾਗਮ ਪ੍ਰਤੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿਚ ਬਹੁਤ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੀ ਤਿਆਰੀ ਸੰਬੰਧੀ ਦਮਦਮੀ ਟਕਸਾਲ ਨਾਲ ਜੁੜੀਆਂ ਪੰਥਕ ਸ਼ਖ਼ਸੀਅਤਾਂ, ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੀ ਇਕ ਜ਼ਰੂਰੀ ਇਕੱਤਰਤਾ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਟਕਸਾਲ ਦੇ ਹੈਡ ਕੁਆਟਰ ਮਹਿਤਾ ਚੌਕ ਵਿਖੇ ਕੀਤੀ ਗਈ। ਇਸ ਮੌਕੇ ਸ਼ਹੀਦੀ ਸਮਾਗਮਾਂ ਪ੍ਰਤੀ ਰੂਪ ਰੇਖਾ ਉਲੀਕਣ ਅਤੇ ਸੁਚਾਰੂ ਪ੍ਰਬੰਧ ਲਈ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ । ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜਿੱਥੇ ਸਮਾਗਮ ‘ਚ ਹੁੰਮ੍ਹ ਹੁਮਾ ਕੇ ਪਹੁੰਚਣ ਦੀ ਸੰਗਤ ਨੂੰ ਅਪੀਲ ਕੀਤੀ ਉੱਥੇ ਹੀ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਨੂੰ ਆਉਣ ਵਾਲੀਆਂ ਸੰਗਤਾਂ ਦੇ ਸਵਾਗਤ ਅਤੇ ਇੰਤਜ਼ਾਮ ਲਈ ਹੁਣ ਤੋਂ ਹੀ ਇੱਕਜੁੱਟ ਹੋ ਲੱਕ ਬੰਨ੍ਹ ਕੇ ਲਗ ਜਾਣ ਦਾ ਸਦਾ ਦਿਤਾ। ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਹਫ਼ਤਾ ਵੈਰਾਗ ਮਈ ਦਿਹਾੜੇ ਹਨ ਅਤੇ ਹਰ ਗੁਰਸਿਖ ਦੀ ਅੱਖ ਨਮ ਹੁੰਦੀ ਹੈ। ਉਨ੍ਹਾਂ ਦਸਿਆ ਕਿ ਦਮਦਮੀ ਟਕਸਾਲ ਦੇ ਹੈੱਡ ਕੁਆਟਰ ‘ਤੇ ਪੂਰਾ ਹਫ਼ਤਾ ਸਮਾਗਮ ਚੱਲੇਗਾ ਅਤੇ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ‘ਚ ਹਾਜ਼ਰੀਆਂ ਲਾਉਣ ਉਪਰੰਤ ਸਵੇਰੇ 9: 30 ਤੋਂ ਹੀ ਸ਼ਹੀਦੀ ਸਮਾਗਮ ਦੀ ਆਰੰਭਤਾ ਹੋਵੇਗੀ। ਉਨ੍ਹਾਂ ਦਸਿਆ ਕਿ ਸ਼ਹੀਦੀ ਸਮਾਗਮ ‘ਚ ਪੰਜਾਬ ਅਤੇ ਦੇਸ਼ ਵਿਦੇਸ਼ ਦੇ ਕੋਨੇ ਕੋਨੇ ਤੋਂ ਸੰਗਤਾਂ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਸਮੇਤ ਸਮੂਹ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਨ ਲਈ ਪਹੁੰਚ ਰਹੀ ਹੈ। ਉਨਾਂ ਦਸਿਆ ਕਿ ਸਮਾਗਮ ਨੂੰ ਤਖਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਦਿਲੀ ਕਮੇਟੀ ਦੇ ਪ੍ਰਧਾਨ, ਧਾਰਮਿਕ ਸ਼ਖਸ਼ੀਅਤਾਂ, ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਵਡੀ ਗਿਣਤੀ ‘ਚ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ। ਇਹ ਸਮਾਗਮ ਸ਼ਰਧਾ ਸ਼ਾਂਤੀ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਘੱਲੂਘਾਰੇ ਦੀ ਵਡੇ ਦੁਖਾਂਤ ਅਤੇ ਜਬਰ ਜੁਲਮ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ‘ਚ ਸਿਖ ਕੌਮ ਵੱਲੋਂ ਸ਼ਾਂਤਮਈ ਤਰੀਕੇ ਨਾਲ ਦਿਹਾੜਾ ਮਨਾਏ ਜਾਣ ਵਰਗਾ ਦੁਨੀਆ ‘ਚ ਇਸ ਤਰਾਂ ਦੀ ਕੋਈ ਮਿਸਾਲ ਨਹੀਂ ਮਿਲਦੀ।

Post Views: 46
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

IPL मैच के दौरान लगी चोट से विराट कोहली को हुआ यह नुकसान

Next Post

ਕਮਿਸ਼ਨ ਵੱਲੋਂ ਮਾਮਲੇ ਦੀ ਸੁਣਵਾਈ ਕਰਨਾ, ਕਮਿਸ਼ਨ ਦੀ ਹੋਂਦ ਨੂੰ ਸਮਾਪਤ ਕਰਨ ਵਰਗਾ: ਸਿਰਸਾ

Next Post
ਕਮਿਸ਼ਨ ਵੱਲੋਂ ਮਾਮਲੇ ਦੀ ਸੁਣਵਾਈ ਕਰਨਾ, ਕਮਿਸ਼ਨ ਦੀ ਹੋਂਦ ਨੂੰ ਸਮਾਪਤ ਕਰਨ ਵਰਗਾ: ਸਿਰਸਾ

ਕਮਿਸ਼ਨ ਵੱਲੋਂ ਮਾਮਲੇ ਦੀ ਸੁਣਵਾਈ ਕਰਨਾ, ਕਮਿਸ਼ਨ ਦੀ ਹੋਂਦ ਨੂੰ ਸਮਾਪਤ ਕਰਨ ਵਰਗਾ: ਸਿਰਸਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.