• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home BREAKING

ਨਗਰ ਨਿਗਮ ਪਟਿਆਲਾ ਵੱਲੋਂ ਨਾਟਕਾਂ ਰਾਹੀਂ ਸਵੱਛਤਾ ਮੁਹਿੰਮ ਦਾ ਆਗਾਜ਼, ਹਰੇਕ ਵਾਰਡ ਵਿੱਚ ਸਵੱਛਤਾ ਸਬੰਧੀ ਕਰਵਾਇਆ ਜਾਵੇਗਾ ਨਾਟਕ – ਮੇਅਰ

admin by admin
in BREAKING
0
ਨਗਰ ਨਿਗਮ ਪਟਿਆਲਾ ਵੱਲੋਂ ਨਾਟਕਾਂ ਰਾਹੀਂ ਸਵੱਛਤਾ ਮੁਹਿੰਮ ਦਾ ਆਗਾਜ਼,  ਹਰੇਕ ਵਾਰਡ ਵਿੱਚ ਸਵੱਛਤਾ ਸਬੰਧੀ ਕਰਵਾਇਆ ਜਾਵੇਗਾ ਨਾਟਕ – ਮੇਅਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 28 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ) : ਆਮ ਨਾਗਰਿਕਾਂ ਨੂੰ ਸਵੱਛਤਾ ਮੁਹਿੰਮ ਨਾਲ ਜੋੜਨ ਲਈ ਨਗਰ ਨਿਗਮ ਪਟਿਆਲਾ ਵੱਲੋਂ ਇਕ ਨਿਵੇਕਲੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹੁਣ ਨਾਟਕਾਂ ਰਾਹੀਂ ਪਟਿਆਲਾ ਵਾਸੀਆਂ ਨੂੰ ਸਵੱਛਤਾ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੁਹਿੰਮ ਦੀ ਸ਼ੁਰੂਆਤ ਅੱਜ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਵਾਰਡ ਨੰਬਰ 15 ਦੀ ਨਰਿੰਦਰਾ ਇਨਕਲੇਵ ਤੋਂ ਕੀਤੀ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਜਾਗਰੂਕਤਾ ਮੁਹਿੰਮ ਦੇ ਨੋਡਲ ਅਫ਼ਸਰ ਸੀਨੀਅਰ ਸੁਪਰਡੈਂਟ ਆਫ਼ ਪੋਸਟ ਆਫ਼ਿਸ ਪਟਿਆਲਾ ਮਿਸ ਆਰਤੀ ਵਰਮਾ ਤੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀ ਲਾਲ ਵਿਸ਼ਵਾਸ਼ ਵੀ ਮੌਜੂਦ ਸਨ।
ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਵਿਦਿਆਰਥੀਆਂ ਨੇ ਡਾ. ਸੁਖਦਰਸ਼ਨ ਸਿੰਘ ਚਹਿਲ ਦੁਆਰਾ ਲਿਖੇ ਤੇ ਨਿਰਦੇਸ਼ਤ ਕੀਤੇ ਨਾਟਕ ‘ਅਸੀ ਸਭ ਦੋਸ਼ੀ ਹਾਂ’ ਰਾਹੀ ਇਲਾਕਾ ਨਿਵਾਸੀਆਂ ਨੂੰ ਸਵੱਛਤਾ ਦਾ ਸੁਨੇਹਾ ਦਿੱਤਾ। ਇਸ ਸਮਾਗਮ ‘ਚ ਵੱਡੀ ਗਿਣਤੀ ‘ਚ ਸ਼ਹਿਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਵੱਛ ਸਰਵੇਖਣ ਮੁਹਿੰਮ-2020 ਤਹਿਤ ਪਟਿਆਲਾ ਸ਼ਹਿਰ ਦਾ ਸਰਵੇਖਣ ਕਰਨ ਲਈ ਕੇਂਦਰ ਸਰਕਾਰ ਦੀ ਟੀਮ 4 ਜਨਵਰੀ 2020 ਨੂੰ ਪਟਿਆਲਾ ਵਿਖੇ ਆ ਰਹੀ ਹੈ। ਜਿਸ ਤੋਂ ਪਹਿਲਾ ਪਟਿਆਲਾ ਸ਼ਹਿਰ ਨੂੰ ਹੋਰ ਵੀ ਸਾਫ-ਸੁਥਰਾ ਬਣਾਉਣ ਲਈ ਜਿੱਥੇ ਨਗਰ ਨਿਗਮ ਵੱਲੋਂ ਯਤਨ ਜਾਰੀ ਹਨ, ਉੱਥੇ ਸ਼ਹਿਰ ਵਾਸੀਆਂ ਦਾ ਸਹਿਯੋਗ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਨਗਰ ਨਿਗਮ ਵੱਲੋਂ ਬਣਾਏ ਗਏ ਕੂੜਾਦਾਨਾ ਦਾ ਸਦਉਪਯੋਗ ਕਰਨ ਅਤੇ ਆਪਣਾ ਆਲਾ-ਦੁਆਲਾ ਵੱਧ ਤੋਂ ਵੱਧ ਸਾਫ ਬਣਾਉਣ। ਉਨ੍ਹਾਂ ਅਪੀਲ ਕੀਤੀ ਕਿ ਕੂੜੇ ਦੇ ਸਹੀ ਨਿਪਟਾਰੇ ਲਈ ਗਿੱਲਾ-ਸੁੱਕਾ ਕੂੜਾ ਅਲੱਗ-ਅਲੱਗ ਰੱਖਿਆ ਜਾਵੇ ਅਤੇ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ। ਮੇਅਰ ਸ੍ਰੀ ਬਿੱਟੂ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰੀਆਂ ਨੂੰ ਲੋੜੀਦੀ ਮਾਤਰਾ ‘ਚ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਿਸ ਲਈ ਸ਼ਹਿਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ। ਉਨ੍ਹਾਂ ਮਲਟੀਪਰਪਜ਼ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਵੱਛਤਾ ਮੁਹਿੰਮ ‘ਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਉਕਤ ਨਾਟਕ ਸ਼ਹਿਰ ਦੇ ਹਰੇਕ ਵਾਰਡ ‘ਚ ਖੇਡਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਖੇਡੇ ਇਸ ਨਾਟਕ ‘ਚ ਸਾਡੇ ਵੱਲੋਂ ਫੈਲਾਈ ਜਾਂਦੀ ਗੰਦਗੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ, ਵਾਤਾਵਰਣ ਪ੍ਰਦੂਸ਼ਤ ਕਰਨ ਅਤੇ ਸਮਾਜਿਕ ਸਮੱਸਿਆਵਾਂ ‘ਤੇ ਗੰਭੀਰ ਵਿਅੰਗ ਕਸੇ ਗਏ ਹਨ ਅਤੇ ਨਾਲੋ-ਨਾਲ ਕੂੜਾ-ਕਰਕਟ ਦੀ ਸਹੀ ਸੰਭਾਲ, ਪਾਣੀ ਦੀ ਯੋਗ ਵਰਤੋਂ ਕਰਨ ਅਤੇ ਸਫਾਈ ਲਈ ਸਾਂਝੇ ਯਤਨ ਕਰਨ ਦਾ ਸੁਨੇਹਾ ਵੀ ਦਿੱਤਾ ਗਿਆ ਹੈ। ਅਖੀਰ ‘ਚ ਮੇਅਰ ਸੰਜੀਵ ਬਿੱਟੂ, ਕਮਿਸ਼ਨਰ ਪੂਨਮਦੀਪ ਕੌਰ ਤੇ ਨੋਡਲ ਅਫਸਰ ਆਰਤੀ ਵਰਮਾ ਵੱਲੋਂ ਡਾ. ਸੁਖਦਰਸ਼ਨ ਸਿੰਘ ਚਹਿਲ, ਵਿਦਿਆਰਥੀ ਕਲਾਕਾਰ ਜਸ਼ਨਪ੍ਰੀਤ ਬਾਜਵਾ, ਮਨਰੂਪ ਕੌਰ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸ਼ਨਪ੍ਰੀਤ ਕੌਰ ਤੇ ਸਿਮਰਤਰਾਜ ਸਿੰਘ ਦਾ ਨਕਦ ਰਾਸ਼ੀ ਨਾਲ ਸਨਮਾਨ ਵੀ ਕੀਤਾ।

Post Views: 72
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਉਧਵ ਠਾਕਰੇ ਜ਼ਿੰਦਾਬਾਦ ਦੇ ਜੈਕਾਰਿਆਂ ਨਾਲ ਗੂੰਜਿਆ ਪਟਿਆਲਾ ਸ਼ਹਿਰ – ਹਰੀਸ਼ ਸਿੰਗਲਾ

Next Post

ਖੇਡ ਜਗਤ, ਸਿਹਤ ਅਤੇ ਤੰਦਰੁਸਤੀ ਦੇ ਮਨੋਵਿਗਿਆਨਕ ਸਰੋਕਾਰਾਂ ਦੇ ਵਿਸ਼ੇ ਉੱਪਰ ਅੰਤਰਰਾਸ਼ਟਰੀ ਕਾਨਫਰੰਸ

Next Post
ਖੇਡ ਜਗਤ, ਸਿਹਤ ਅਤੇ ਤੰਦਰੁਸਤੀ ਦੇ ਮਨੋਵਿਗਿਆਨਕ ਸਰੋਕਾਰਾਂ ਦੇ ਵਿਸ਼ੇ ਉੱਪਰ ਅੰਤਰਰਾਸ਼ਟਰੀ ਕਾਨਫਰੰਸ

ਖੇਡ ਜਗਤ, ਸਿਹਤ ਅਤੇ ਤੰਦਰੁਸਤੀ ਦੇ ਮਨੋਵਿਗਿਆਨਕ ਸਰੋਕਾਰਾਂ ਦੇ ਵਿਸ਼ੇ ਉੱਪਰ ਅੰਤਰਰਾਸ਼ਟਰੀ ਕਾਨਫਰੰਸ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.