• Login
Thursday, July 16, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home BREAKING

ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਯੋਜਨਾ ਅਧੀਨ ਵੱਧ ਲਾਭਪਾਤਰੀਆਂ ਲਿਆਉਣ ਲਈ ਕੱਚੇ ਮਕਾਨਾਂ ਦੀ ਪਰਿਭਾਸ਼ਾ ਸੋਧੀ ਜਾਵੇ, ਪੰਜਾਬ ਨੇ ਕੇਂਦਰ ਸਰਕਾਰ ਕੋਲ ਕੀਤੀ ਪਹੁੰਚ

admin by admin
in BREAKING
0
ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਯੋਜਨਾ ਅਧੀਨ ਵੱਧ ਲਾਭਪਾਤਰੀਆਂ ਲਿਆਉਣ ਲਈ ਕੱਚੇ ਮਕਾਨਾਂ ਦੀ ਪਰਿਭਾਸ਼ਾ ਸੋਧੀ ਜਾਵੇ, ਪੰਜਾਬ ਨੇ ਕੇਂਦਰ ਸਰਕਾਰ ਕੋਲ ਕੀਤੀ ਪਹੁੰਚ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

• ਸੂਬੇ ਦੇ ਪੇਂਡੂ ਖੇਤਰਾਂ ਵਿਚ ਸਾਲ 2020-21 ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਸਕੀਮ ਤਹਿਤ 10 ਹਜ਼ਾਰ ਮਕਾਨ ਉਸਾਰੇ ਜਾਣਗੇ: ਬਾਜਵਾ
ਚੰਡੀਗੜ, 3 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵਿੱਤੀ ਸਾਲ 2020-21 ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਸਕੀਮ ਅਧੀਨ 10,000 ਨਵੇਂ ਮਕਾਨਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਇਹ ਟੀਚਾ ਹਾਸਲ ਕਰਨ ਲਈ ਪੰਂਜਾਬ ਪੇਂਡੂ ਵਿਕਾਸ ਵਿਭਾਗ ਪੂਰੇ ਜ਼ੋਰ-ਸ਼ੋਰ ਨਾਲ ਜੁੱਟਿਆ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਾਲ ਹੀ ਦੱਸਿਆ ਕਿ ਪੰਜਾਬ ਦੇ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਇਸ ਸਕੀਮ ਹੇਠ ਲਿਆਉਣ ਲਈ ਸੂਬਾ ਸਰਕਾਰ ਵਲੋਂ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਗਈ ਹੈ।
ਸ੍ਰੀ ਬਾਜਵਾ ਨੇ ਦੱਸਿਆ ਕਿ ਕੱਚੇ ਮਕਾਨਾਂ ਦੀ ਪਰਿਭਾਸਾ ਨੂੰ ਪੰਜਾਬ ਪੱਖੀ ਬਣਾਉਣ ਲਈ ਇਹ ਮਾਮਲਾ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਕੋਲ ਉਠਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਇਸ ਸਕੀਮ ਦੇ ਅਧੀਨ ਲਾਭ ਦਿੱਤਾ ਜਾ ਸਕੇ। ਪੰਜਾਬ ਰਾਜ ਦੀ ਬੇਨਤੀ ਤੇ ਭਾਰਤ ਸਰਕਾਰ ਦੇ ਮਾਹਰਾਂ ਦੀ ਇੱਕ ਟੀਮ ਪੰਜਾਬ ਦੇ ਸਰਹੱਦੀ ਜਿਲਆਂ ਦਾ ਦੌਰਾ ਕਰਨ ਦੀ ਯੋਜਨਾ ਬਣਾ ਰਹੀ ਹੈ ਤਾਂ ਜੋ ਪਿੰਡਾਂ ਵਿੱਚ ਘਰਾਂ ਦੀ ਛੱਤ ਦੀ ਸਥਿਤੀ ਨੂੰ ਸਮਝਿਆ ਜਾ ਸਕੇ ਅਤੇ ਪੰਜਾਬ ਰਾਜ ਲਈ ਕੱਚੇ ਮਕਾਨ ਉਸਾਰਨ ਸਬੰਧੀ ਦਿਸ਼ਾ ਨਿਰਦੇਸ਼ਾਂ ਵਿਚ ਰਿਆਇਤ ਦਿੱਤੀ ਜਾ ਸਕੇ।
ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਨਵੇਂ ਮਕਾਨਾਂ ਦੀ ਉਸਾਰੀ ਲਈ ਯੋਗ ਲਾਭਪਾਤਰੀਆਂ ਨੂੰ 1.20 ਲੱਖ ਰੁਪਏ ਦੀ ਰਾਸ਼ੀ ਤਿੰਨ ਕਿਸਤਾਂ ਵਿਚ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਮਗਨਰੇਗਾ ਸਕੀਮ ਤਹਿਤ ਇਨਾਂ ਲਾਭਪਾਤਰੀਆਂ ਨੂੰ 90 ਦਿਨਾਂ ਦੀ ਮਜਦੂਰੀ 21,690/- ਰੁਪਏ ਅਤੇ ਘਰ ਵਿੱਚ ਟਾਇਲਟ (ਪਖਾਣਾ) ਬਣਾਉਣ ਲਈ 12,000/- ਰੁਪਏ ਮੁਹਈਆ ਕਰਵਾਇਆ ਜਾਂਦਾ ਹੈ । ਇਸ ਤਰਾਂ ਹਰੇਕ ਯੋਗ ਪਰਿਵਾਰ ਨੂੰ ਉਨਾਂ ਦੇ ਮਕਾਨ ਦੀ ਉਸਾਰੀ ਲਈ 1,53,690/- ਰੁਪਏ ਦਾ ਕੁੱਲ ਲਾਭ ਦਿੱਤਾ ਜਾਂਦਾ ਹੈ।
ਉਨਾਂ ਇਹ ਵੀ ਦੱਸਿਆ ਕਿ ਨਾ ਸਿਰਫ ਗਰੀਬ ਪਰਿਵਾਰ ਨੂੰ ਇੱਕ ਮਕਾਨ ਮੁਹੱਈਆ ਕਰਵਾਇਆ ਜਾਂਦਾ ਹੈ ਬਲਕਿ ਸਾਰੀਆਂ ਬੁਨਿਆਦੀ ਸਹੂਲਤਾਂ ਜਿਵੇਂ ਕਿ ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ (ਐਨ.ਆਰ.ਡੀ.ਡਬਲਯੂ.ਪੀ) ਸਕੀਮ ਦਾ ਸਾਫ ਪੀਣ ਵਾਲਾ ਪਾਣੀ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਪੀ.ਐਮ.ਯੂ.ਵਾਈ) ਤੋਂ ਰਸੋਈ ਗੈਸ ਸਿਲੰਡਰ, ਦੀਨ ਦਿਆਲ ਉਪਾਧਿਆਏ ਗ੍ਰਾਮ ਜਯੋਤੀ ਯੋਜਨਾ (ਡੀ.ਡੀ.ਯੂ.ਜੀ.ਕੇ.ਵਾਈ) ਤੋਂ ਬਿਜਲੀ ਕੁਨੈਕਸਨ ਯੋਗ ਪਰਿਵਾਰਾਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਸਾਡੇ ਵਿਭਾਗ ਵੱਲੋਂ ਨਿਰਦੇਸ ਜਾਰੀ ਕੀਤੇ ਗਏ ਹਨ ਕਿ ਪੀ.ਐਮ.ਏ.ਵਾਈ(ਜੀ) ਅਧੀਨ ਆਉਣ ਵਾਲੇ ਸਾਰੇ ਲਾਭਪਾਤਰੀਆਂ ਨੂੰ ਮਗਨਰੇਗਾ ਨਾਲ ਗੱਠਜੋੜ ਤਹਿਤ ਸੋਕ ਪਿਟ, ਵਰਮੀ ਕੰਪੋਸਟ ਪਿਟ ਅਤੇ 4 ਜਾਂ 6 ਜਾਨਵਰਾਂ ਲਈ ਕੈਟਲ ਸੈੱਡ ਦਾ ਲਾਭ ਪ੍ਰਦਾਨ ਕਰਨ ਦੇ ਵੀ ਯੋਗ ਉਪਰਾਲੇ ਕੀਤੇ ਜਾਣ।
ਸ੍ਰੀਮਤੀ ਸੀਮਾ ਜੈਨ, ਵਿੱਤ ਕਮਿਸਨਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਨ ਵਿੱਚ ਪਾਰਦਰਸਤਾ ਲਿਆਉਣ ਲਈ, ਘਰਾਂ ਦੀਆਂ ਜੀਓ ਟੈਗ ਕੀਤੀਆਂ ਤਸਵੀਰਾਂ ਮੋਬਾਈਲ ਐਪਲੀਕੇਸਨ ‘ਆਵਾਸ ਐਪ’ ਰਾਹੀਂ ਅਪਲੋਡ ਕੀਤੀਆਂ ਜਾਂਦੀਆਂ ਹਨ। ਇਹ ਕੰਮ ਤਿੰਨ ਪੜਾਵਾਂ ਜਮੀਨੀ ਪੱਧਰ, ਲਿੰਟੇਲ ਪੱਧਰ ਅਤੇ ਸੰਪੂਰਨਤਾ ਪੱਧਰ ਤੇ ਕੀਤਾ ਜਾਂਦਾ ਹੈ।

Post Views: 56
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਆਰੰਭੀ ਗਈ ਸਾਂਝੀ ਮੁਹਿੰਮ ਨੇ ਫਾਜ਼ਿਲਕਾ ਜ਼ਿਲ•ੇ ਦੇ ਪ੍ਰਭਾਵਿਤ ਪਿੰਡਾਂ ‘ਚ ਕੀਤਾ ਟਿੱਡੀਆਂ ਦਾ ਸਫਾਇਆ

Next Post

ਹਰਿਆਣਾ ਵਿਚ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ 90 ਹਜਾਰ ਤੋਂ ਵੱਧ ਲੋਕਾਂ ਦਾ ਇਲਾਜ ਹੋਇਆ – ਸਿਹਤ ਮੰਤਰੀ

Next Post
ਹਰਿਆਣਾ ਵਿਚ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ 90 ਹਜਾਰ ਤੋਂ ਵੱਧ ਲੋਕਾਂ ਦਾ ਇਲਾਜ ਹੋਇਆ – ਸਿਹਤ ਮੰਤਰੀ

ਹਰਿਆਣਾ ਵਿਚ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ 90 ਹਜਾਰ ਤੋਂ ਵੱਧ ਲੋਕਾਂ ਦਾ ਇਲਾਜ ਹੋਇਆ - ਸਿਹਤ ਮੰਤਰੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.