• Login
Wednesday, July 15, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਸਰਕਾਰ ਵਲੋਂ ਗਲਘੋਟੂ ਸਮੇਤ ਪਸ਼ੂਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਸਾਰੇ ਟੀਕੇ ਮੁਫ਼ਤ ਲਾਉਣ ਦਾ ਫ਼ੈਸਲਾ

admin by admin
in PUNJAB
0
ਪੰਜਾਬ ਸਰਕਾਰ ਵਲੋਂ ਗਲਘੋਟੂ ਸਮੇਤ ਪਸ਼ੂਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਸਾਰੇ ਟੀਕੇ ਮੁਫ਼ਤ ਲਾਉਣ ਦਾ ਫ਼ੈਸਲਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 16 ਮਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਤਕਰੀਬਨ 11 ਲੱਖ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ ਦੇਣ ਲਈ ਇੱਕ ਅਹਿਮ ਕਦਮ ਚੁਕਦਿਆਂ, ਪੰਜਾਬ ਸਰਕਾਰ ਨੇ ਅੱਜ ਫੈਸਲਾ ਕੀਤਾ ਹੈ ਕਿ ਪਸ਼ੂਆਂ ਨੂੰ ਗਲਘੋਟੂ, ਸਵਾਈਨ ਬੁਖ਼ਾਰ ਅਤੇ ਪੱਟਸੋਜ਼ ਵਰਗੀਆਂ ਗੰਭੀਰ ਬੀਮਾਰੀਆਂ ਤੋਂ ਬਚਾਉਣ ਲਈ ਟੀਕੇ ਮੁਫ਼ਤ ਲਾਏ ਜਾਣਗੇ। ਸੂਬਾ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਵਿਚ ਹੁਣ ਪਸ਼ੂਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਲਾਏ ਜਾਂਦੇ ਸਾਰੇ ਟੀਕੇ ਮੁਫ਼ਤ ਹੋ ਜਾਣਗੇ।

ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਭਾਗ ਨੇ ਇਹ ਫ਼ੈਸਲਾ ਕਰੋਨਾ ਮਹਾਂਮਾਰੀ ਨਾਲ ਹੋਏ ਨੁਕਸਾਨ ਕਾਰਨ ਪਸ਼ੂ ਪਾਲਕਾਂ ਨੂੰ ਕੁਝ ਰਾਹਤ ਦੇਣ ਲਈ ਕੀਤਾ ਹੈ। ਉਹਨਾਂ ਕਿਹਾ ਕਿ ਇਕੱਲੀ ਗਲਘੋਟੂ ਬੀਮਾਰੀ ਦੇ ਬਚਾਅ ਦਾ ਟੀਕਾ ਲਵਾਉਣ ਲਈ ਪਸ਼ੂ ਪਾਲਕਾਂ ਨੂੰ ਹਰ ਵਰ੍ਹੇ ਤਕਰੀਬਨ ਸਵਾ ਤਿੰਨ ਕਰੋੜ ਰੁਪਏ ਦਾ ਖ਼ਰਚ ਕਰਨਾ ਪੈਂਦਾ ਸੀ ਜੋ ਹੁਣ ਬਿਲਕੁਲ ਮੁਫ਼ਤ ਲਾਇਆ ਜਾਵੇਗਾ। ਸੂਬੇ ਵਿਚ ਇਹ ਟੀਕਾ ਹਰ ਵਰ੍ਹੇ ਤਕਰੀਬਨ 65 ਲੱਖ ਪਸ਼ੂਆਂ ਨੂੰ ਲਾਇਆ ਜਾਂਦਾ ਹੈ।

ਸ਼੍ਰੀ ਬਾਜਵਾ ਨੇ ਦਸਿਆ ਕਿ ਗਲਘੋਟੂ ਤੋਂ ਬਿਨਾਂ ਪੰਜਾਬ ਸਰਕਾਰ ਨੇ ਸਵਾਈਨ ਬੁਖ਼ਾਰ ਅਤੇ ਪੱਟ ਸੋਜ਼ ਬੀਮਾਰੀਆਂ ਦੇ ਬਚਾਅ ਲਈ ਲਾਏ ਜਾਣ ਵਾਲੇ ਟੀਕੇ ਵੀ ਮੁਫ਼ਤ ਲਾਉਣ ਦਾ ਫੈਸਲਾ ਕੀਤਾ ਹੈ।

ਪਸ਼ੂ ਪਾਲਣ ਮੰਤਰੀ ਨੇ ਦਸਿਆ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਵਿਚ ਟੀਕਾਕਰਨ ਪ੍ਰੋਗਰਾਤ ਤਹਿਤ ਪਸ਼ੂਆਂ ਅਤੇ ਮਰਗੀਆਂ ਨੂੰ ਰੋਗਾਂ ਤੋਂ ਬਚਾਉਣ ਲਾਏ ਜਾਂਦੇ ਸਾਰੇ ਹੀ ਟੀਕੇ ਮੁਫ਼ਤ ਲਾਏ ਜਾਣਗੇ। ਉਹਨਾਂ ਦਸਿਆ ਕਿ ਪਸ਼ੂਆਂ ਨੂੰ ਮੂੰਹਖ਼ੁਰ ਅਤੇ ਫਲ ਸਿੱਟਣ ਦੀ ਬੀਮਾਰੀਆਂ ਤੋਂ ਬਚਾਉਣ ਲਈ ਟੀਕੇ ਪਹਿਲਾਂ ਹੀ ਮੁਫ਼ਤ ਲਾਏ ਜਾਂਦੇ ਹਨ। ਇਸੇ ਤਰਾਂ ਹੀ ਬੱਕਰੀਆਂ ਨੂੰ ਲੱਗਣ ਵਾਲਾ ਪੀਪੀਆਰ ਅਤੇ ਮਰਗੀਆਂ ਨੂੰ ਲੱਗਣ ਵਾਲੀ ਰਾਣੀਖੇਤ ਵੈਕਸੀਨ ਦੇ ਟੀਕੇ ਵੀ ਮੁਫ਼ਤ ਲਾਏ ਜਾ ਰਹੇ ਹਨ।

ਸ਼੍ਰੀ ਬਾਜਵਾ ਨੇ ਦਸਿਆ ਕਿ ਪੰਜਬ ਸਰਕਾਰ ਦੇ ਇਸ ਫੈਸਲੇ ਨਾਲ ਸਾਰੇ ਪਸ਼ੂਆਂ ਨੂੰ ਵੱਖ ਵੱਖ ਬੀਮਾਰੀਆਂ ਤੋ ਬਚਾਉਣ ਲਈ ਸਫ਼ਲਤਾ ਦਾ ਮਿੱਥਿਆ ਗਿਆ ਟੀਚਾ ਹਾਸਲ ਵਿਚ ਬਹੁਤ ਵੱਡੀ ਮਦਦ ਮਿਲੇਗੀ। ਉਹਨਾਂ ਕਿਹਾ ਕਿ ਤੰਦਰੁਸਤ ਅਤੇ ਬੀਮਾਰੀਆਂ ਤੋਂ ਮੁਕਤ ਪਸ਼ੂਆਂ ਅਤੇ ਮੁਰਗੀਆਂ ਦਾ ਸਿੱਧਾ ਸਬੰਧ ਮਨੁੱਖਾਂ ਦੀ ਸਿਹਤ ਨਾਲ ਵੀ ਹੈ। ਇਸ ਲਈ ਇਹ ਫ਼ੈਸਲਾ ਜਿੱਥੇ ਪਸ਼ੂਆਂ ਦੀ ਸਿਹਤ ਵਿਚ ਸੁਧਾਰ ਲਿਆਵੇਗਾ ਉੱਤੇ ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਵਧਾਉਣ ਵਿਚ ਵੀ ਮਦਦਗਾਰ ਸਾਬਤ ਹੋਵੇਗਾ।

Post Views: 73
  • Facebook
  • Twitter
  • WhatsApp
  • Telegram
  • Facebook Messenger
  • Copy Link
Tags: free injections to animals in punjab
Previous Post

ਕੋਵਿਡ-19 ਨੂੰ ਮਾਤ ਦੇ ਕੇ 17 ਵਿਅਕਤੀ ਘਰਾਂ ਨੂੰ ਪਰਤੇ

Next Post

ਕਰੋਨਾ ਸੰਕਟ ਦਰਮਿਆਨ ਕਣਕ ਦੀ ਖਰੀਦ ਮੌਕੇ ਲੱਖਾਂ ਕਿਸਾਨਾਂ ਨੇ ਜ਼ਾਬਤੇ ਦੀ ਪਾਲਣਾ ਸੰਜਮ ਨਾਲ ਕਰਕੇ ਮਿਸਾਲ ਕਾਇਮ ਕੀਤੀ

Next Post
ਛੇ ਆਈ.ਏ.ਐਸ. ਅਧਿਕਾਰੀਆਂ ਵੱਲੋਂ ਸੂਬਾ ਭਰ ’ਚ ਵੱਖ-ਵੱਖ ਮੰਡੀਆਂ ਦਾ ਦੌਰਾ, 30 ਅਪ੍ਰੈਲ ਨੂੰ ਸੌਂਪਣਗੇ ਰਿਪੋਰਟ

ਕਰੋਨਾ ਸੰਕਟ ਦਰਮਿਆਨ ਕਣਕ ਦੀ ਖਰੀਦ ਮੌਕੇ ਲੱਖਾਂ ਕਿਸਾਨਾਂ ਨੇ ਜ਼ਾਬਤੇ ਦੀ ਪਾਲਣਾ ਸੰਜਮ ਨਾਲ ਕਰਕੇ ਮਿਸਾਲ ਕਾਇਮ ਕੀਤੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.