• Login
Tuesday, June 2, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

admin by admin
in PUNJAB
0
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 11 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਦਿਖਾਵੇ ਲਈ ਅਸਮਾਨੀ ਫਾਇਰ ਕਰਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 28 ਜੁਲਾਈ 2020 ਤੱਕ ਲਾਗੂ ਰਹਿਣਗੇ।
ਹੁਕਮਾਂ ‘ਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਵਿਆਹ ਸ਼ਾਦੀਆਂ ਦੇ ਸਮੇਂ ਮੈਰਿਜ ਪੈਲਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਇਹ ਵਿਅਕਤੀ ਹਥਿਆਰ ਲੈ ਕੇ ਸਟੇਜ ਉੱਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦਾ ਹੈ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਨਣਯੋਗ ਹੈ ਕਿ ਪੈਲੇਸਾਂ ਵਿੱਚ ਅਸਲਾ ਨਾਲ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ‘ਤੇ ਕਿਸੇ ਵੱਲੋਂ ਅਮਲ ਨਹੀਂ ਕੀਤਾ ਜਾਦਾ । ਇਸ ਲਈ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ/ਹੋਟਲਾਂ ਵਿੱਚ ਲਾਇਸੰਸੀ ਹਥਿਆਰ ਨਾ ਲੈ ਕੇ ਆਵੇ, ਨੂੰ ਰੋਕਣ ਲਈ ਯਕੀਨੀ ਬਣਾਇਆ ਜਾਣਾ ਹੈ ਤਾਂ ਜੋ ਅੱਗੇ ਤੋਂ ਮੈਰਿਜ ਪੈਲੇਸਾਂ/ਹੋਟਲਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਲਈ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ। ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਸਾਰੇ ਮੈਰਿਜ ਪੈਲੇਸ, ਹੋਟਲ, ਕਮਿਊਨਿਟੀ ਹਾਲ ਦੇ ਮਾਲਕਾਂ/ਮੈਨੇਜਰ/ਪ੍ਰਬੰਧਕ ਇਹਨਾਂ ਹੁਕਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ।

Post Views: 30
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪੰਜਾਬ ਰਾਜ ਦੀ ਵੋਟਰ ਸੂਚੀ ਵਿੱਚ ਕਿਸੇ ਵੀ ਤਰਾਂ ਦੀ ਸੋਧ ਦੇ ਨਾਮ ’ਤੇ ਠੱਗੀ ਤੋਂ ਬਚਣ ਵੋਟਰ : ਸੀ ਈ ਓ ਪੰਜਾਬ

Next Post

ਕੋਰੋਨਾ ਦੇ ਕਮਿਊਨਿਟੀ ਫੈਲਾਅ ਨੂੰ ਰੋਕਣ ਲਈ ਪੰਜਾਬ ਨੇ ਸ਼ਨੀਵਾਰ -ਐਤਵਾਰ ਨੂੰ ਤਾਲਾਬੰਦੀ ; ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

Next Post
ਕੋਰੋਨਾ ਦੇ ਕਮਿਊਨਿਟੀ ਫੈਲਾਅ ਨੂੰ ਰੋਕਣ ਲਈ ਪੰਜਾਬ ਨੇ ਸ਼ਨੀਵਾਰ -ਐਤਵਾਰ  ਨੂੰ ਤਾਲਾਬੰਦੀ ; ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

ਕੋਰੋਨਾ ਦੇ ਕਮਿਊਨਿਟੀ ਫੈਲਾਅ ਨੂੰ ਰੋਕਣ ਲਈ ਪੰਜਾਬ ਨੇ ਸ਼ਨੀਵਾਰ -ਐਤਵਾਰ ਨੂੰ ਤਾਲਾਬੰਦੀ ; ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.