• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਗਰੁੱਪ 3 ਤੇ 4 ਮੁਲਾਜ਼ਮਾਂ ਦੇ ਕੁਆਰਟਰਾਂ ਦੀ ਦੋ ਦਹਾਕਿਆਂ ਵਿੱਚ ਪਹਿਲੀ ਦਫ਼ਾ ਹੋਵੇਗੀ ਕਾਇਆ ਕਲਪ: ਵਿਜੈ ਇੰਦਰ ਸਿੰਗਲਾ

admin by admin
in PUNJAB
0
ਪ੍ਰਾਈਵੇਟ ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਕਰੇਗੀ ਪੰਜਾਬ ਸਰਕਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 20 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੁੱਪ 3 ਤੇ 4 ਦੇ ਮੁਲਾਜ਼ਮਾਂ ਦੇ 2758 ਕੁਆਰਟਰਾਂ ਦੀ ਮੁਰੰਮਤ ਵਾਸਤੇ 14.68 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕਰ ਦਿੱਤੀ ਹੈ। ਉਨਾਂ ਦੱਸਿਆ ਕਿ ਇਨਾਂ ਕੁਆਰਟਰਾਂ ਦੀ ਮੁਰੰਮਤ ਦਾ ਕੰਮ ਤਕਰੀਬਨ ਦੋ ਦਹਾਕਿਆਂ ਤੋਂ ਬਾਅਦ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਗਰੁੱਪ 3 ਮੁਲਾਜ਼ਮਾਂ ਦੇ 2056 ਕੁਆਰਟਰਾਂ ਦੀ ਮੁਰੰਮਤ ਉਤੇ 9.74 ਕਰੋੜ ਰੁਪਏ ਖਰਚੇ ਜਾਣਗੇ, ਜਦੋਂ ਕਿ ਗਰੁੱਪ 4 ਮੁਲਾਜ਼ਮਾਂ ਦੇ 702 ਕੁਆਰਟਰਾਂ ਵਾਸਤੇ 4.95 ਕਰੋੜ ਰੁਪਏ ਦੀ ਰਾਸ਼ੀ ਖਰਚੀ ਜਾਵੇਗੀ।

ਸ੍ਰੀ ਸਿੰਗਲਾ ਨੇ ਕਿਹਾ ਕਿ ਗਰੁੱਪ 3 ਤੇ 4 ਮੁਲਾਜ਼ਮਾਂ ਦੇ ਕੁਆਰਟਰਾਂ ਦੀ ਬਹੁਤ ਸਾਲਾਂ ਤੋਂ ਮੁਰੰਮਤ ਨਹੀਂ ਹੋਈ ਸੀ, ਜਿਸ ਕਾਰਨ ਮੁਲਾਜ਼ਮਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਸਾਡੀ ਸਰਕਾਰ ਨੇ ਇਨਾਂ ਕੁਆਰਟਰਾਂ ਦੀ ਮੁਰੰਮਤ ਦਾ ਕੰਮ ਤਰਜੀਹ ਦੇ ਆਧਾਰ ਉਤੇ ਕਰਵਾਉਣ ਲਈ ਇਹ ਕੰਮ ਆਪਣੇ ਹੱਥ ਵਿੱਚ ਲਿਆ ਹੈ। ਉਨਾਂ ਦੱਸਿਆ ਕਿ ਰਾਜ ਮਿਸਤਰੀ, ਪਲੰਬਰ, ਬਿਜਲੀ ਤੇ ਹੋਰ ਫੁਟਕਲ ਕੰਮਾਂ ਸਮੇਤ ਮੁਰੰਮਤ ਦਾ ਸਾਰਾ ਕੰਮ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਦੇ ਮਿਆਰ ਨੂੰ ਕਾਇਮ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁਰੰਮਤ ਦੇ ਫੰਡਾਂ ਦੀ ਪ੍ਰਵਾਨਗੀ ਦੇ ਨਾਲ ਲੋਕ ਨਿਰਮਾਣ ਵਿਭਾਗ ਨੇ ਸ਼ਹੀਦ ਭਗਤ ਸਿੰਘ ਨਗਰ, ਬਰਨਾਲਾ ਤੇ ਰੂਪਨਗਰ ਵਰਗੇ ਛੋਟੇ ਸ਼ਹਿਰਾਂ ਉਤੇ ਵੀ ਆਪਣਾ ਧਿਆਨ ਕੇਂਦਰਤ ਕੀਤਾ ਹੈ ਅਤੇ ਇਨਾਂ ਸ਼ਹਿਰਾਂ ਵਿੱਚ ਵੀ ਤਕਰੀਬਨ 200 ਕੁਆਰਟਰਾਂ ਦੀ ਮੁਰੰਮਤ ਕੀਤੀ ਜਾਵੇਗੀ। ਉਨਾਂ ਕਿਹਾ ਕਿ ਚੰਡੀਗੜ, ਪਟਿਆਲਾ, ਅੰਮਿ੍ਰਤਸਰ, ਸੰਗਰੂਰ, ਬਠਿੰਡਾ ਅਤੇ ਜਲੰਧਰ ਵਿੱਚ ਕੁਆਰਟਰਾਂ ਨੂੰ ਨਵੀਂ ਦਿੱਖ ਦੇਣ ਦਾ ਕੰਮ ਇਨਾਂ ਫੰਡਾਂ ਨਾਲ ਕੀਤਾ ਜਾਵੇਗਾ।

ਸ੍ਰੀ ਸਿੰਗਲਾ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਬਾਕਾਇਦਾ ਆਧਾਰ ਉਤੇ ਸਰਕਾਰੀ ਇਮਾਰਤਾਂ ਦੀ ਮੁਰੰਮਤ ਤੇ ਸਾਂਭ ਸੰਭਾਲ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਕਿ ਇਮਾਰਤਾਂ ਤੇ ਸੜਕਾਂ ਦੀ ਸਮਾਂਬੱਧ ਮੁਰੰਮਤ ਤੇ ਸਾਂਭ ਸੰਭਾਲ ਹੋਣ ਨਾਲ ਇਸ ਬੁਨਿਆਦੀ ਢਾਂਚੇ ਦੀ ਮਿਆਦ ਵਧਦੀ ਹੈ, ਜਿਸ ਨਾਲ ਨਵੀਆਂ ਇਮਾਰਤਾਂ ਤੇ ਸੜਕਾਂ ਬਣਾਉਣ ਉਤੇ ਲੱਗਣ ਵਾਲਾ ਕਰ ਦਾਤਾਵਾਂ ਦਾ ਪੈਸਾ ਬਚਾਉਣ ਵਿੱਚ ਮਦਦ ਮਿਲਦੀ ਹੈ।

Post Views: 65
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਸੁਖਬੀਰ ਬਾਦਲ ਕਿਸਾਨਾਂ ਲਈ ਹੁਣ ਮਗਰਮੱਛ ਦੇ ਹੰਝੂ ਨਾ ਵਹਾਓ-ਅਮਰਿੰਦਰ

Next Post

ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ

Next Post
ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ

ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.