• Login
Saturday, February 14, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਬਰਨਾਲਾ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ: ਕਰਨ ਢਿੱਲੋਂ

Rakesh Goyal by Rakesh Goyal
in PUNJAB
0
ਬਰਨਾਲਾ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ: ਕਰਨ ਢਿੱਲੋਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 21 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਕਰਨ ਢਿੱਲੋਂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਚਹੁੰਪੱਖੀ ਵਿਕਾਸ ਦੇ ਮੱੱਦੇਨਜ਼ਰ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨਾਲ ਵੀਡੀਓ ਕਾਨਫਰੰਸ ਕੀਤੀ ਗਈ। ਇਸ ਮੌਕੇ ਸ. ਕਰਨ ਢਿੱਲੋਂ ਵੱਲੋਂ ਵਿੱਤ ਮੰਤਰੀ ਪੰਜਾਬ ਨਾਲ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਹਿਮ ਗੱਲਬਾਤ ਕੀਤੀ ਗਈ।
ਇਸ ਮਗਰੋਂ ਗੱਲਬਾਤ ਕਰਦੇ ਹੋਏ ਚੇਅਰਮੈਨ ਕਰਨ ਢਿੱਲੋਂ ਨੇ ਦੱਸਿਆ ਕਿ ਬਰਨਾਲਾਂ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਉਨ੍ਹਾਂ ਵੱਲੋਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅੱਗੇ ਕਈ ਅਹਿਮ ਤਜਵੀਜ਼ਾਂ ਰੱਖੀਆਂ ਗਈਆਂ ਹਨ। ਇਨ੍ਹਾਂ ਵਿੱਚ ਬਰਨਾਲਾ ਲਈ ਮਲਟੀ ਸਪੈਸ਼ਲਿਸਟ ਹਸਪਤਾਲ ਅਤੇ ਬਰਨਾਲੇ ਦੀਆਂ ਲਿੰਕ ਸੜਕਾਂ ਦਾ ਨਵੀਨੀਕਰਨ ਅਹਿਮ ਹੈ। ਉਨ੍ਹ੍ਹਾਂ ਦੱਸਿਆ ਕਿ ਵਿੱਤ ਮੰਤਰੀ ਸ. ਬਾਦਲ ਨੇ ਇਨ੍ਹਾਂ ਤਜਵੀਜ਼ਾਂ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਤਜਵੀਜ਼ਾਂ ਨੂੰ ਪਹਿਲ ਦੇ ਆਧਾਰ ’ਤੇ ਸਾਕਾਰ ਕੀਤਾ ਜਾਵੇਗਾ।
ਇਸ ਮੌਕੇ ਕਰਨ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਸੁਪਨਾ ਆਪਣੇ ਪਿਤਾ ਸ. ਕੇਵਲ ਸਿੰਘ ਢਿੱਲੋਂ ਵਾਂਗ ਬਰਨਾਲਾ ਵਾਸੀਆਂ ਦੀ ਸੇਵਾ ਕਰਨਾ ਅਤੇ ਬਰਨਾਲੇ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹ੍ਹਾਂ ਆਖਿਆ ਕਿ ਬਰਨਾਲੇ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਉਨ੍ਹਾਂ ਦੀ ਬਰਨਾਲਾ ਵਾਸੀਆਂ ਨਾਲ ਤਰਜੀਹੀ ਵਚਨਬੱਧਤਾ ਬਰਨਾਲੇ ਦਾ ਵਿਕਾਸ ਹੈ, ਜਿਸ ਬਾਬਤ ਉਹ ਪੂਰੇ ਸਮਰਪਿਤ ਹਨ।

Post Views: 61
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਹਰਿਆਣਾ ਸਰਕਾਰ ਨੇ ਖਿਡਾਰੀਆਂ ਤੋਂ 4 ਸਾਲਾਂ ਦੀ ਖੇਡ ਉਪਲੱਬਧੀਆਂ ਦੇ ਆਧਾਰ ‘ਤੇ ਭੀਮ ਪੁਰਸਕਾਰ ਲਈ ਬਿਨੈ ਮੰਗੇ

Next Post

ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਲਈ ਸੀ.ਸੀ.ਐਲ. ਦੇ ਪੂਰੇ ਇੰਤਜ਼ਾਮ ਯਕੀਨੀ ਬਣਾਉਣ : ਅਮਰਿੰਦਰ

Next Post
ਖੇਤੀਬਾੜੀ ਆਰਡੀਨੈਂਸ ਵਾਪਸ ਲੈਣ ਲਈ ਮਤਾ ਪਾਸ ; ਘੱਟੋ-ਘੱਟ ਸਮਰਥਨ ਮੁੱਲ ਨਾਲ ਛੇੜਛਾੜ ਨਾ ਕੀਤੀ ਜਾਵੇ

ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਲਈ ਸੀ.ਸੀ.ਐਲ. ਦੇ ਪੂਰੇ ਇੰਤਜ਼ਾਮ ਯਕੀਨੀ ਬਣਾਉਣ : ਅਮਰਿੰਦਰ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.