• Login
Saturday, February 21, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ ’ਤੇ ਨਹੀਂ ਆਉਦੀ, ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ: ਕੈਪਟਨ ਅਮਰਿੰਦਰ ਸਿੰਘ

admin by admin
in PUNJAB
0
ਮੁੱਖ ਮੰਤਰੀ ਨੇ ਲਹਿਰਾਇਆ ਕੌਮੀ ਤਿਰੰਗਾ, ਕਿਹਾ : ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ

File Photo

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਮੁਹਾਲੀ, 15 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਸੂਬੇ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਤੱਕ ਅਰਾਮ ਨਾ ਕਰਨ ਦਾ ਸੰਕਲਪ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲੋਕਾਂ ਦੀ ਭਲਾਈ ਵਾਲੀਆਂ ਕਈ ਯੋਜਨਾਵਾਂ ਦਾ ਐਲਾਨ ਕੀਤਾ। ਸਰਕਾਰੀ ਖੇਤਰ ਵਿੱਚ ਇਕ ਲੱਖ ਨੌਕਰੀਆਂ ਸਣੇ ਕੁੱਲ ਛੇ ਲੱਖ ਨੌਜਵਾਨਾਂ ਨੂੰ ਆਉਦੇ ਦੋ ਸਾਲਾਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ।
ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ। ਉਨਾਂ ਪ੍ਰਾਈਵੇਟ ਖੇਤਰ ਵਿੱਚ 50,000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜੌਬ ਮੇਲੇ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਯੋਜਨਾ ‘ਘਰ ਘਰ ਰੋਜ਼ਗਾਰ ਸਕੀਮ’ ਤਹਿਤ ਹੁਣ ਤੱਕ 13.60 ਲੱਖ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।
ਉਦਯੋਗਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੋਤਸਾਹਨ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਉਨਾਂ ਕਿਹਾ ਕਿ ਹੁਣ ਤੱਕ 63000 ਕਰੋੜ ਰੁਪਏ ਦਾ ਨਿਵੇਸ਼ ਜ਼ਮੀਨੀ ਪੱਧਰ ’ਤੇ ਹੋ ਚੁੱਕਾ ਹੈ ਜਿਸ ਨਾਲ ਸੂਬੇ ਵਿੱਚ ਦੋ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੀ ਸਮਰੱਥਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉਨਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਜਾ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ।
ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਅੱਗੇ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈਾਂ ਜਾਣਗੀਆਂ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ਵਿੱਚ 3278 ਕਰੋੜ ਰੁਪਏ ਦੀ ਲਾਗਤ ਨਾਲ 28830 ਕਿਲੋਮੀਟਰ ਪੇਂਡੂ ਸੜਕਾਂ ਦਾ ਪਹਿਲਾਂ ਹੀ ਮੁਰੰਮਤ ਹੋ ਚੁੱਕੀ ਹੈ। ਅਗਲੇ ਦੋ ਸਾਲਾਂ ਵਿੱਚ 834 ਕਰੋੜ ਰੁਪਏ ਦੇ ਨਿਵੇਸ਼ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ। ਇਸ ਤੋਂ ਇਲਾਵਾ 82 ਕਰੋੜ ਰੁਪਏ ਦੀ ਲਾਗਤ ਨਾਲ ਹੋਰ 17000 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ।
ਪੰਜਾਬ ਦੀ ਖੇਡ ਖੇਤਰ ਵਿੱਚ ਗੁਆਚੀ ਹੋਈ ਸ਼ਾਨ ਮੁੜ ਬਹਾਲ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸੂਬੇ ਭਰ ਵਿੱਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣਗੇ। ਉਨਾਂ ਅਗਲੇ ਦੋ ਸਾਲਾਂ ਲਈ 2500 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਮਾਰਟ ਪੇਂਡੂ ਮੁਹਿੰਮ ਦੇ ਦੂਜੇ ਪੜਾਅ ਦਾ ਐਲਾਨ ਕੀਤਾ। ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ 835 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 19132 ਕੰਮ ਮੁਕੰਮਲ ਹੋ ਚੁੱਕੇ ਹਨ। ਸਾਰੀ ਪੇਂਡੂ ਵਸੋਂ ਨੂੰ ਅਗਲੇ ਦੋ ਸਾਲਾਂ ਅੰਦਰ ਪੀਣਯੋਗ ਪਾਣੀ ਮਿਲੇਗਾ ਜਿਸ ਉਪਰ 1200 ਕਰੋੜ ਰੁਪਏ ਖਰਚੇ ਜਾਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਉਤੇ 1046 ਕਰੋੜ ਰੁਪਏ ਖਰਚੇ ਜਾਣਗੇ ਜਦੋਂ ਕਿ ਸੂਬੇ ਦੇ ਸਾਰੇ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ।
ਔਰਤਾਂ ਦੇ ਸਮਾਜਿਕ ਤੇ ਆਰਥਿਕ ਸ਼ਸਕਤੀਕਰਨ ਦੇ ਟੀਚੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਤਿ੍ਰਪਤਾ ਮਹਿਲਾ ਯੋਜਨਾ ਤੇ ਮਾਤਾ ਕਸਤੂਰਬਾ ਮਹਿਲਾ ਯੋਜਨਾ ਉਤੇ ਕੰਮ ਚੱਲ ਰਿਹਾ ਹੈ ਜੋ ਕਿ ਜਲਦ ਹੀ ਸ਼ੁਰੂ ਹੋਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਦਿਵਿਆਂਗ ਲੋਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤੀ ਪ੍ਰਦਾਨ ਕਰਨ ਲਈ ਜਲਦ ਹੀ ਸਕੀਮ ਨੂੰ ਅੰਤਿਮ ਰੂਪ ਦੇ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਆਈ ਆਰਥਿਕ ਮੰਦੀ, ਜਿਸ ਦੇ ਚੱਲਦਿਆਂ ਮੌਜੂਦਾ ਸਾਲ ਦੀ ਪਹਿਲੀ ਤਿਮਾਹੀ ਵਿੱਚ 50 ਫੀਸਦੀ ਮਾਲੀਆ ਘਟ ਗਿਆ ਹੈ, ਦੇ ਬਾਵਜੂਦ ਸੂਬਾ ਸਰਕਾਰ ਇਸ ਸੰਕਟ ਨਾਲ ਨਜਿੱਠਣ ਲਈ ਸਫਲਤਾਪੂਰਵਕ ਪਹਿਲਕਦਮੀਆਂ ਕਰ ਰਹੀ ਹੈ। ਉਨਾਂ ਕਿਹਾ ਕਿ ਕਣਕ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਨਾਲ ਕਿਸਾਨੀ ਭਾਈਚਾਰੇ ਨੂੰ 26000 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਹੋਈ।
ਆਨਲਾਈਨ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬਾਰਵੀਂ ਦੇ 1.74 ਲੱਖ ਵਿਦਿਆਰਥੀਆਂ ਨੂੰ ਇਸ ਸਾਲ ਸਮਰਾਟ ਫੋਨ ਦਿੱਤੇ ਜਾ ਰਹੇ ਹਨ ਜੋ ਉਨਾਂ ਲਈ ਸਿੱਖਿਆ ਹਾਸਲ ਕਰਨ ਵਿੱਚ ਸਹਾਈ ਸਿੱਧ ਹੋੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਨੂੰ ਟੈਕਸ ਵਿੱਚ ਰਾਹਤਾਂ ਤੇ ਛੋਟਾਂ ਦੇਣ ਤੋਂ ਇਲਾਵਾ ਵਿਅਕਤੀਗਤ ਵੱਲੋਂ ਦਿੱਤੀਆਂ ਜਾਣ ਵਾਲੀਆਂ ਫੀਸਾਂ, ਟੈਕਸਾਂ ਤੇ ਕਰਜ਼ਿਆਂ ਦਾ ਕਾਫੀ ਕੁਝ ਮਾਫ ਕੀਤਾ ਗਿਆ ਅਤੇ ਕੁਝ ਨੂੰ ਅੱਗੇ ਪਾਉਣ ਦਾ ਐਲਾਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਗਰੀਬਾਂ ਤੇ ਜ਼ਰੂਰਤਮੰਦਾਂ ਦੀ ਨਗਦ ਸਹਾਇਤਾ ਯਕੀਨੀ ਬਣਾਉਣ ਲਈ ਸਮੇਂ ਸਿਰ ਪੈਨਸ਼ਨ ਦਿੱਤੀ ਜਾ ਰਹੀ ਹੈ।
ਇਸ ਗੱਲ ਉਤੇ ਪੂਰਨ ਭਰੋਸਾ ਕਰਦਿਆਂ ਕਿ ਕੋਵਿਡ ਮਹਾਂਮਾਰੀ ਉਤੇ ਪੰਜਾਬ ਜ਼ਰੂਰ ਫਤਿਹ ਪਾਵੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਖਿਲਾਫ ਲੜਾਈ ਵਿੱਚ ਉਨਾਂ ਦੀ ਸਰਕਾਰ ਨੂੰ ਖੁੱਲੇ ਦਿਲ ਨਾਲ ਸਹਿਯੋਗ ਕਰਨ। ਉਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਜ਼ੁਰਗਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਸਾਰੇ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਵੱਡੇ ਇਕੱਠਾਂ ਤੋਂ ਗੁਰੇਜ ਕੀਤਾ ਜਾਵੇ। ਇਸ ਦੇ ਨਾਲ ਹੀ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਨਿਰੰਤਰ ਹੱਥ ਧੋਂਦੇ ਰਹਿਣ। ਜਦੋਂ ਵੀ ਉਨਾਂ ਨੂੰ ਕੋਈ ਲੱਛਣ ਮਹਿਸੂਸ ਹੋਵੇ ਤਾਂ ਤੁਰੰਤ ਟੈਸਟ ਕਰਵਾਇਆ ਜਾਵੇ। ਉਨਾਂ ਕਿਹਾ ਕਿ ਇਸ ਮਹਾਂਮਾਰੀ ਖਿਲਾਫ ਫਤਹਿ ਹਾਸਲ ਕਰਨ ਲਈ ਜਲਦੀ ਟੈਸਟ ਕਰਵਾਉਣਾ ਬਹੁਤ ਜ਼ਰੂਰੀ ਹੈ।

Post Views: 64
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSAYS CAPT AMARINDERSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listWILL NOT REST TILL PUNJAB’S ECONOMY BACK ON TRACKसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਮੁੱਖ ਮੰਤਰੀ ਨੇ ਲਹਿਰਾਇਆ ਕੌਮੀ ਤਿਰੰਗਾ, ਕਿਹਾ : ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ

Next Post

ਬਲਬੀਰ ਸਿੰਘ ਸਿੱਧੂ ਨੇ 74ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ, ਕਿਹਾ : ਸਿਹਤ ਵਿਭਾਗ ‘ਚ ਪਹਿਲੇ ਪੜਾਅ ਤਹਿਤ 4000 ਆਸਾਮੀਆਂ ਦੀ ਭਰਤੀ ਸ਼ੁਰੂ, ਜਲਦੀ ਹੋਰ ਭਰਤੀ ਕੀਤੀ ਜਾਵੇਗੀ

Next Post
ਬਲਬੀਰ ਸਿੰਘ ਸਿੱਧੂ ਨੇ 74ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ, ਕਿਹਾ : ਸਿਹਤ ਵਿਭਾਗ ‘ਚ ਪਹਿਲੇ ਪੜਾਅ ਤਹਿਤ 4000 ਆਸਾਮੀਆਂ ਦੀ ਭਰਤੀ ਸ਼ੁਰੂ, ਜਲਦੀ ਹੋਰ ਭਰਤੀ ਕੀਤੀ ਜਾਵੇਗੀ

ਬਲਬੀਰ ਸਿੰਘ ਸਿੱਧੂ ਨੇ 74ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ, ਕਿਹਾ : ਸਿਹਤ ਵਿਭਾਗ 'ਚ ਪਹਿਲੇ ਪੜਾਅ ਤਹਿਤ 4000 ਆਸਾਮੀਆਂ ਦੀ ਭਰਤੀ ਸ਼ੁਰੂ, ਜਲਦੀ ਹੋਰ ਭਰਤੀ ਕੀਤੀ ਜਾਵੇਗੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.