• Login
Sunday, February 15, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

‘ਭ੍ਰਿਸ਼ਟਾਚਾਰ ਤਾਂ ਭ੍ਰਿਸ਼ਟਾਚਾਰ ਹੀ ਹੈ’; ਕੈਪਟਨ ਅਮਰਿੰਦਰ ਸਿੰਘ ਨੇ ਬਾਜਵਾ ਵੱਲੋਂ ਤਾਰਕੋਲ ਤੇ ਸਕਲਾਰਸ਼ਿਪ ਘੁਟਾਲਿਆਂ ਵਿਚਾਲੇ ਫਰਕ ਕੀਤੇ ਜਾਣ ‘ਤੇ ਕਿਹਾ

admin by admin
in INDIA, PUNJAB
0
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Punjab Chief Minister Captain Amarinder Singh

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 31 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਉਸ ਤਰਕ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਉਸ ਨੇ ਕਿਹਾ ਸੀ ਕਿ ਮੌਜੂਦਾ ਸਕਾਲਰਸ਼ਿਪ ਘੁਟਾਲੇ ਅਤੇ ਤਾਰਕੋਲ ਘੁਟਾਲੇ, ਜਿਸ ਵਿੱਚ 15 ਸਾਲ ਪਹਿਲਾਂ ਬਾਜਵਾ ਦਾ ਨਾਮ ਸਾਹਮਣੇ ਆਇਆ ਸੀ, ਵਿੱਚ ਕੋਈ ਤੁਲਨਾ ਨਹੀਂ ਕੀਤੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਤਾਂ ਭ੍ਰਿਸ਼ਟਾਚਾਰ ਹੈ ਭਾਵੇਂ ਕਿਸੇ ਵੀ ਰੂਪ ਵਿੱਚ ਹੋਏ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਪਿਛਲੀ ਸਰਕਾਰ ਦੌਰਾਨ ਲੋਕ ਨਿਰਮਾਣ ਮੰਤਰੀ ਰਹੇ ਬਾਜਵਾ ਖਿਲਾਫ ਲੱਗੇ ਤਾਰਕੋਲ ਘੁਟਾਲੇ ਦੇ ਇਲਜ਼ਾਮ ਵੀ ਓਨੇ ਹੀ ਗੰਭੀਰ ਹਨ ਜਿੰਨੇ ਕਿ ਸਕਾਲਸ਼ਿਪ ਮਾਮਲੇ ਵਿੱਚ ਹੁਣ ਲੱਗ ਰਹੇ ਇਲਜ਼ਾਮ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਉਹ ਉਸ ਸਮੇਂ ਵੀ ਉਨੀ ਹੀ ਗੈਰ-ਜ਼ਿੰਮੇਵਾਰੀ ਨਾਲ ਕੰਮ ਲੈਂਦੇ ਜਿਵੇਂ ਕਿ ਬਾਜਵਾ ਹੁਣ ਉਨ੍ਹਾਂ ਤੋਂ ਉਮੀਦ ਕਰਦੇ ਹਨ, ਤਾਂ ਉਨ੍ਹਾਂ ਨੇ ਉਸ ਸਮੇਂ ਦੇ ਮੰਤਰੀ ਨੂੰ ਬਿਨਾਂ ਨਿਰਪੱਖ ਜਾਂਚ-ਪੜਤਾਲ ਦੇ, ਬੇਬੁਨਿਆਦ ਇਲਜ਼ਾਮਾਂ ਦੇ ਆਧਾਰ ‘ਤੇ ਬਰਖਾਸਤ ਕਰ ਦੇਣਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਗਹਿਰਾਈ ਨਾਲ ਜਾਂਚ ਦੀ ਜ਼ਿੰਮੇਵਾਰੀ ਮੁੱਖ ਸਕੱਤਰ ਨੂੰ ਸੌਂਪਣ ਦਾ ਫੈਸਲਾ ਕੀਤਾ ਕਿਉਂਕਿ ਸਬੰਧਤ ਮੰਤਰੀ ਅਤੇ ਸਮਾਜਿਕ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਜਿਸ ਦੀ ਅੰਦਰੂਨੀ ਰਿਪੋਰਟ ਮੰਤਰੀ ਖਿਲਾਫ ਇਲਜ਼ਾਮਾਂ ਦਾ ਆਧਾਰ ਬਣੀ, ਦਰਮਿਆਨ ਅਸਹਿਮਤੀ ਸੀ। ਪੰਜਾਬ ਸਰਕਾਰ ਦੇ ਰੂਲਜ਼ ਆਫ ਬਿਜ਼ਨਸ, 1992 ਦੇ ਅਨੁਸਾਰ ਜਿਨ੍ਹਾਂ ਮਾਮਲਿਆਂ ਵਿੱਚ ਮੰਤਰੀ ਅਤੇ ਸਕੱਤਰ ਦਰਮਿਆਨ ਵਿਚਾਰਾਂ ਦੀ ਸਹਿਮਤੀ ਨਾ ਹੋਵੇ, ਉਹ ਮਾਮਲੇ ਹੁਕਮ ਜਾਰੀ ਹੋਣ ਤੋਂ ਪਹਿਲਾਂ ਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ ਸਨਮੁੱਖ ਰੱਖੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਕ ਮੰਤਰੀ ਰਹਿ ਚੁੱਕੇ ਹੋਣ ਦੇ ਨਾਤੇ ਬਾਜਵਾ ਨੂੰ ਇਹ ਪਤਾ ਹੋਣਾ ਚਾਹੀਦਾ ਸੀ ਕਿ ਮੌਜੂਦਾ ਮਾਮਲੇ ਦੇ ਹਾਲਾਤ ਵੇਖਦੇ ਹੋਏ ਕਾਰਵਾਈ ਅੱਗੇ ਲਿਜਾਣ ਦਾ ਇਹੋ ਹੀ ਇਕ ਰਸਤਾ ਹੈ ਅਤੇ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਉਨ੍ਹਾਂ ਨੂੰ ਕਾਰਵਾਈ ਲਈ ਮਾਮਲਾ ਭੇਜਣ ਤੋਂ ਪਹਿਲਾਂ ਇਸ ਦੀ ਗਹਿਰਾਈ ਨਾਲ ਜਾਂਚ-ਪੜਤਾਲ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਇਸ ਨੂੰ ਅਤਿ ਮੰਦਭਾਗਾ ਅਤੇ ਭਿਆਨਕ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਤੱਥਾਂ ਦਾ ਧਿਆਨ ਲਏ ਬਿਨਾਂ ਮੁੱਖ ਸਕੱਤਰ ਜਾਂਚ ਦੀ ਆਲੋਚਨਾ ਕਰਦਿਆਂ ਇਹ ਦਰਸਾਇਆ ਗਿਆ ਹੈ ਕਿ ਸੰਸਦ ਮੈਂਬਰ ਨੂੰ ਸਰਕਾਰ ਦੇ ਕੰਮਕਾਜ ਦੇ ਤਰੀਕਿਆਂ ਬਾਰੇ ਬਿਲਕੁਲ ਜਾਣਕਾਰੀ ਨਹੀਂ ਸੀ।
ਉਨ੍ਹਾਂ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦੀ ਇਸ ਗੱਲੋਂ ਵੀ ਨਿੰਦਾ ਕੀਤਾ ਕਿ ਮੁੱਖ ਸਕੱਤਰ ਦੀ ਜਾਂਚ ਦੇ ਨਤੀਜਿਆਂ ਦੀ ਉਡੀਕ ਕੀਤੇ ਬਿਨਾਂ ਹੀ ਉਹ ਕਥਿਤ ਘੁਟਾਲੇ ਵਿੱਚ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਬਾਜਵਾ ਤੇ ਦੂਲੋਂ ‘ਤੇ ਲਗਾਤਾਰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਲਈ ਵਰ੍ਹਦਿਆਂ ਕਿਹਾ ਕਿ ਦੋਵੇਂ ਸੰਸਦ ਮੈਂਬਰਾਂ ਵੱਲੋਂ ਆਪਣੀ ਹੀ ਸਰਕਾਰ ਉਤੇ ਦਿਖਾਈ ਜਾ ਰਹੀ ਬੇਭਰੋਸੇਯੋਗਤਾ ਉਨ੍ਹਾਂ ਦੀ ਮਾੜੀ ਨੀਅਤ ਨੂੰ ਦਰਸਾਉਂਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮ ਪਾਰਟੀ ਵੱਲੋਂ ਇਸ ਮਾਮਲੇ ਵਿੱਚ ਮੁੱਖ ਸਕੱਤਰ ਜਾਂਚ ਨੂੰ ਅਖੌਤੀ ਰੱਦ ਕਰਨ ਦੇ ਰਵੱਈਏ ਨੂੰ ਨਕਾਰਦਿਆਂ ਇਸ ਨੂੰ ਪੂਰੀ ਤਰ੍ਹਾਂ ਬੇਤੁਕਾ ਤੇ ਤਰਕਹੀਣ ਕਾਰ ਦਿੱਤਾ। ਉਨ੍ਹਾਂ ਕਿਹਾ, ”ਉਹ ਕਿਸੇ ਵੀ ਗੱਲ ਨੂੰ ਸਵਿਕਾਰ ਜਾਂ ਰੱਦ ਕਰਨ ਵਾਲੇ ਕੌਣ ਹਨ?” ਉਨ੍ਹਾਂ ਅੱਗੇ ਆਖਿਆ ਕਿ ਆਮ ਆਦਮੀ ਪਾਰਟੀ ਨੂੰ ਤਾਂ ਬਹੁਤ ਪਹਿਲਾਂ ਹੀ ਪੰਜਾਬ ਦੇ ਲੋਕ ਰੱਦ ਕਰ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨਾ ਤਾਂ ਆਪ ਜਾਂ ਕਿਸੇ ਹੋਰ ਧਿਰ ਵੱਲੋਂ ਇਸ ਮਾਮਲੇ ਵਿੱਚ ਉਸ ਦੇ ਕੀਤੇ ਕੰਮਾਂ ਦੀ ਹਮਾਇਤ ਕਰਨ ਵਿੱਚ ਕੋਈ ਪ੍ਰਵਾਹ ਕਰਦੇ ਹਨ ਅਤੇ ਨਾ ਹੀ ਉਨ੍ਹਾਂ ਵਿੱਚ ਦਿਲਚਸਪੀ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇਕੋ-ਇੱਕ ਚਿੰਤਾ ਸੂਬੇ ਦੇ ਲੋਕਾਂ ਦੀ ਹੈ ਜਿਨ੍ਹਾਂ ਬਾਰੇ ਉਨ੍ਹਾਂ ਕਿਹਾ, ”ਉਨ੍ਹਾਂ ਨੇ ਹੀ ਮੈਨੂੰ ਅਤੇ ਮੇਰੇ ਕੰਮਾਂ ਨੂੰ ਸਵਿਕਾਰ ਕਰਨਾ ਜਾਂ ਰੱਦ ਕਰਨਾ ਹੈ। ਹੋਰ ਕਿਸੇ ਨੇ ਨਹੀਂ।”
ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਆਪ ਦੇ ਬਿਆਨ ਨੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਤੀਕ੍ਰਿਆ ਦੀ ਹੀ ਗੂੰਜ ਉਠਾਈ ਹੈ, ਜਿਵੇਂ ਕਿ ਹਾਲ ਹੀ ਵਿਚ ਵਾਪਰੇ ਨਕਲੀ ਸ਼ਰਾਬ ਦੁਖਾਂਤ ਦੌਰਾਨ ਵੀ ਹੋਇਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਕਿਉਂ ਜੋ ਇੰਝ ਜਾਪਦਾ ਹੈ ਕਿ ਤੁਸੀਂ ਇਕੋ ਪਲੜੇ ਵਿੱਚ ਹੋ ਤਾਂ ਫੇਰ ਤੁਸੀਂ ਭਾਜਪਾ-ਅਕਾਲੀ ਦਲ ਗੱਠਜੋੜ ਵਿੱਚ ਸ਼ਾਮਲ ਕਿਉਂ ਨਹੀਂ ਹੋ ਜਾਂਦੇ?” ਉਨ੍ਹਾਂ ਅੱਗੇ ਕਿਹਾ, ”ਸ਼ਾਇਦ ਮਿਲ ਕੇ ਤੁਸੀਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵਿਰੁੱਧ ਘੱਟੋ-ਘੱਟ ਲੜਾਈ ਲੜਨ ਦੇ ਯੋਗ ਤਾਂ ਹੋ ਜਾਵੋਗੇ।”
ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਖਿਲਾਫ ਵੱਡੇ ਅੰਦੋਲਨ ਵਿੱਚੋਂ ਪੈਦਾ ਹੋਈ ਪਾਰਟੀ ਹੋਣ ਦੇ ਦਾਅਵੇ ‘ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਉਹ ਪਹਿਲਾਂ ਹੀ ਦਿੱਲੀ ਵਿੱਚ ਆਪਣੇ ਅਸਲ ਰੰਗ ਦਿਖਾ ਚੁੱਕੇ ਹਨ। ਉੁਨ੍ਹਾਂ ਕਿਹਾ, ”ਤੁਹਾਡੇ (ਆਪ) ਦਿੱਲੀ ਦੇ ਮੁੱਖ ਮੰਤਰੀ ਨੂੰ ਵੱਖ-ਵੱਖ ਸੰਵੇਦਨਸ਼ੀਲ ਮੁੱਦਿਆਂ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੱਗੇ ਡਟ ਕੇ ਨਾ ਖੜ੍ਹਾ ਹੋਣ ਕਰਕੇ ਚੁਫੇਰਿਓ ਨਿੰਦਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।” ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਚੋਣਾਂ ਭਾਜਪਾ ਦੇ ਵਿਰੋਧ ਦੇ ਨਾਂ ਉਤੇ ਜਿੱਤਣ ਦੇ ਬਾਵਜੂਦ ਹੁਣ ਉਸੇ ਭਾਜਪਾ ਦੀ ਜੀ ਹਜ਼ੂਰੀ ਵਿੱਚ ਲਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਕੋਈ ਸਿਧਾਂਤਕ ਪਾਰਟੀ ਦੀ ਲੋੜ ਨਹੀਂ ਹੈ ਅਤੇ ਨਾ ਹੀ ਉਹ ਅਜਿਹੀ ਪਾਰਟੀ ਨੂੰ ਚਾਹੁੰਦੇ ਹਨ ਜਿਸ ਦੀਆਂ ਕੋਈ ਨੈਤਿਕ ਕਦਰਾਂ ਕੀਮਤਾਂ ਨਾ ਹੋਣ।

Post Views: 53
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabCORRUPTION IS CORRUPTION’crime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSAYS CAPT AMARINDER ON BAJWA’S DISTINCTION BETWEEN BITUMEN & SCHOLARSHIP SCAMSSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਹਰਸਿਮਰਤ ਨੂੰ ਕਥਿਤ ਸਕਾਲਰਸ਼ਿਪ ਘੁਟਾਲੇ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ : ਕੈਪਟਨ

Next Post

ਵਿੱਤ ਮੰਤਰੀ ਪੰਜਾਬ ਵੱਲੋਂ ਕੇਂਦਰ ਦਾ ਜੀਐਸਟੀ ਮੁਆਵਜ਼ਾ ਦੇਣ ਸਬੰਧੀ ਦੋ ਨੁਕਾਤੀ ਫਾਰਮੂਲਾ ਰੱਦ

Next Post
ਪੰਜਾਬ ਨੇ ਪੰਜਾਬ ਵਸਤਾਂ ਅਤੇ ਸੇਵਾਵਾਂ ਟੈਕਸ (ਸੋਧ) ਬਿੱਲ, 2020 ਦੇ ਲਾਗੂ ਕਰਨ ਸਬੰਧੀ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਵਿੱਤ ਮੰਤਰੀ ਪੰਜਾਬ ਵੱਲੋਂ ਕੇਂਦਰ ਦਾ ਜੀਐਸਟੀ ਮੁਆਵਜ਼ਾ ਦੇਣ ਸਬੰਧੀ ਦੋ ਨੁਕਾਤੀ ਫਾਰਮੂਲਾ ਰੱਦ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.