• Login
Sunday, March 15, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਸੁਖਬੀਰ ਲੋਕਾਂ ਨੂੰ ਸਪਸ਼ਟ ਕਰੇ ਕਿ ਖੇਤੀ ਆਰਡੀਨੈਸ ਕਿਸਾਨ ਪੱਖੀ ਹਨ ਜਾਂ ਕਿਸਾਨ ਮਾਰੂ-ਤਿ੍ਰਪਤ ਬਾਜਵਾ

admin by admin
in PUNJAB
0
ਸੁਪਰ ਸਟ੍ਰਾਅ ਮੈਨੇਜਮੈਂਟ ਸਿਸਟਮ ਬਗ਼ੈਰ ਕਿਸੇ ਵੀ ਕੰਬਾਈਨ ਨੂੰ ਨਹੀਂ ਚੱਲਣ ਦਿੱਤਾ ਜਾਵੇਗਾ: ਕਾਹਨ ਸਿੰਘ ਪੰਨੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 13 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਹੈ ਕਿ ਉਹ ਇਧਰ-ਉਧਰ ਦੀਆਂ ਗੱਲਾਂ ਕਰਨ ਦੀ ਥਾਂ ਸੂਬੇ ਦੇ ਲੋਕਾਂ ਨੂੰ ਇਹ ਸਪਸ਼ਟ ਕਰਨ ਕਿ ਉਹ ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂ ਉੱਤੇ ਲਿਆਂਦੇ ਗਏ ਆਰਡੀਨੈਸਾਂ ਨੂੰ ਕਿਸਾਨ ਪੱਖੀ ਸਮਝਦੇ ਹਨ ਜਾਂ ਕਿਸਾਨ ਮਾਰੂ। ਉਹਨਾਂ ਸੁਖਬੀਰ ਸਿੰਘ ਬਾਦਲ ਨੂੰ ਇਹ ਵੀ ਸਪਸ਼ਟ ਕਰਨ ਲਈ ਕਿਹਾ ਕਿ ਆਗਾਮੀ ਪਾਰਲੀਮੈਂਟ ਸੈਸ਼ਨ ਦੌਰਾਨ ਉਹਨਾਂ ਦੀ ਪਾਰਟੀ ਇਹਨਾਂ ਆਰਡੀਨੈਸਾਂ ਦੇ ਹੱਕ ਵਿਚ ਭੁਗਤੇਗੀ ਜਾਂ ਵਿਰੋਧ ਕਰੇਗੀ।

ਸ਼੍ਰੀ ਬਾਜਵਾ ਨੇ ਅੱਜ ਇਥੋਂ ਜਾਰੀ ਕੀਤੇ ਗਏ ਆਪਣੇ ਇੱਕ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਅਜੇ ਵੀ ਮੋਮੋਠਗਣੀਆਂ ਗੱਲਾਂ ਕਰ ਕੇ ਇਹਨਾਂ ਕਿਸਾਨ ਮਾਰੂ ਆਰਡੀਨੈਂਸਾਂ ਉੱਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇਹ ਚੰਗੀ ਤਰਾਂ ਪਤਾ ਹੈ ਕਿ ਇਹ ਆਰਡੀਨੈਂਸ ਪਾਰਲੀਮੈਂਟ ਵਿਚ ਇਸੇ ਸੈਸ਼ਨ ਦੌਰਾਨ ਅਤੇ ਇਸੇ ਰੂਪ ਵਿਚ ਪੇਸ਼ ਕੀਤੇ ਜਾਣੇ ਹਨ। ਇਸ ਲਈ ਸੁਖਬੀਰ ਸਿੰਘ ਬਾਦਲ ਨੂੰ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਖ਼ਦਸ਼ੇ ਦੂਰਕਰਨ ਤੋਂ ਬਾਅਦ ਹੀ ਇਹਨਾਂ ਆਰਡੀਨੈਂਸਾਂ ਨੂੰ ਪੇਸ਼ ਕਰਨ ਦੀ ਅਪੀਲ ਦਾ ਢੌਂਗ ਰਚਣ ਦੀ ਥਾਂ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਉਹਨਾਂ ਦੀ ਪਾਰਟੀ ਇਹਨਾਂ ਵਿਚ ਕੋਈ ਸੋਧ ਪ੍ਰਸਤਾਵ ਪੇਸ਼ ਕਰੇਗੀ ਜਾਂ ਇਹਨਾਂ ਦਾ ਵਿਰੋਧ ਕਰੇਗੀ ਅਤੇ ਜਾਂ ਫਿਰ ਆਪਣੇ ਪੁਰਾਣੇ ਸਟੈਂਡ ਅਨੁਸਾਰ ਇਹਨਾਂ ਨੂੰ ਕਿਸਾਨ ਹਿਮਾਇਤੀ ਦਸ ਕੇ ਇਸ ਦੇ ਹੱਕ ਵਿਚ ਭੁਗਤੇਗੀ।

ਪੰਚਾਇਤ ਮੰਤਰੀ ਨੇ ਕਿਹਾ ਕਿ ਦਰਅਸਲ ਸੁਖਬੀਰ ਸਿੰਘ ਬਾਦਲ ਨੂੰ ਪਹਿਲੇ ਦਿਨ ਤੋਂ ਹੀ ਇਹ ਸਪਸ਼ਟ ਸੀ ਕਿ ਇਹ ਆਰਡੀਨੈਂਸ ਕਿਸਾਨੀ ਲਈ ਮਾਰੂ ਸਾਬਤ ਹੋਣ ਦੇ ਨਾਲ ਨਾਲ ਸੂਬਿਆਂ ਦੇ ਅਧਿਕਾਰਾਂ ਉੱਤੇ ਵੀ ਡਾਕਾ ਮਾਰਦੇ ਹਨ। ਪਰ ਉਹ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਵਜ਼ੀਰੀ ਬਚਾਉਣ ਦੀ ਖ਼ਾਤਰ ਕਿਸਾਨੀ ਹਿੱਤਾਂ ਅਤੇ ਪੰਜਾਬ ਨਾਲ ਨੰਗੀ ਚਿੱਟੀ ਗਦਾਰੀ ਕਰ ਕੇ ਇਹਨਾਂ ਆਰਡੀਨੈਸਾਂ ਨੂੰ ਬੜੀ ਹੀ ਢੀਠਤਾਈ ਨਾਲ ਕਿਸਾਨਾਂਲਈ ਫਾਇਦੇਮੰਦ ਗਰਦਾਨਦੇ ਆ ਰਹੇ ਹਨ। ਉਹਨਾਂ ਕਿਹਾ ਕਿ ਆਪਣੇ ਝੂਠ ਨੂੰ ਸੱਚ ਬਣਾਉਣ ਲਈ ਸੁਖਬੀਰ ਸਿੰਘ ਬਾਦਲ ਨੇ ਆਪਣੇ ਬਜ਼ੁਰਗ ਪਿਤਾ ਪ੍ਰਕਾਸ਼ ਸਿੰਘ ਬਾਦਲ ਤੋਂ ਆਰਡੀਨੈਂਸਾਂ ਦੇ ਹੱਕ ਵਿਚ ਬਿਆਨ ਦਵਾ ਕੇ ਉਹਨਾਂ ਦਾ ਬਚਿਆ ਖੁੱਚਿਆ ਵਕਾਰ ਵੀ ਦਾਅ ਉੱਤੇ ਲਾ ਦਿੱਤਾ।

ਸ਼੍ਰੀ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਆਰਡੀਨੈਸਾਂ ਉੱਤੇ ਲਿਆ ਗਿਆ ਨਵਾਂ ਪੈਂਤੜਾ ਲੋਕ ਰੋਹ ਤੋਂ ਡਰਦਿਆਂ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਲਈ ਰਚਿਆ ਗਿਆ ਇਕਨਵਾਂ ਢੌਂਗ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਿਚ ਨਿੱਜੀ ਅਤੇ ਪਰਿਵਾਰਕ ਹਿੱਤਾਂ ਤੋਂ ਉਪਰ ਉੱਠ ਕੇ ਪੰਜਾਬ ਅਤੇ ਕਿਸਾਨੀ ਹਿੱਤਾਂ ਲਈ ਲੜਣ ਦਾ ਮਾਦਾ ਹੀ ਨਹੀਂ ਹੈ।

ਪੰਚਾਇਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕਿਸੇ ਭੁਲੇਖੇ ਵਿਚ ਨਹੀਂ ਰਹਿਣਾ ਚਾਹੀਦਾ ਕਿ ਧਾਰਾ ੩੭੦ ਖ਼ਤਮ ਕਰਨ, ਰਾਜ ਦਾ ਦਰਜਾ ਖ਼ਤਮ ਕਰ ਕੇ ਜੰਮੂ ਕਸ਼ਮੀਰ ਨੂੰ ਕੇਂਦਰੀ ਸਾਸ਼ਤ ਪ੍ਰਦੇਸ਼ ਬਣਾਉਣ ਅਤੇ ਸਿਟੀਜ਼ਨ ਅਮੈਂਡਮੈਂਟ ਐਕਟ ਵਰਗੇ ਲੋਕ ਖਾਸ ਕਰ ਕੇ ਘਟਗਿਣਤੀ ਵਿਰੋਧੀ ਕਾਨੂੰਨਾਂ ਦੇ ਹੱਕ ਵਿਚ ਭੁਗਤਣ ਦੀ ਤਰਾਂ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦਾ ਪਿਛਲੱਗ ਬਣਕੇ ਇਹਨਾਂ ਖੇਤੀ ਆਰਡੀਨੈਸਾਂ ਦੇ ਵੀ ਹੱਕ ਵਿਚ ਹੀ ਵੋਟ ਪਾਉਣੀ ਹੈ।

Post Views: 75
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghchandigarh newsCHIEF MINISTER OFFICE PUNJABcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videostop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ
Previous Post

ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ ਸ਼ਾਖ ਬਚਾਉਣ ਖਾਤਰ ਸ਼੍ਰੋਮਣੀ ਅਕਾਲੀ ਦਲ ਨੇ ਯੂ-ਟਰਨ ਲੈਣ ਦਾ ਢਕਵੰਜ ਰਚਿਆ: ਕੈਪਟਨ ਅਮਰਿੰਦਰ ਸਿੰਘ

Next Post

ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ

Next Post
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ

ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.