• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ: ਰਾਣਾ ਸੋਢੀ

admin by admin
in INDIA, PUNJAB, WORLD
0
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਸਪੀਕਰ ਵੱਲੋਂ ‘ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਨਿਪਟਾਰਾ) ਰਾਜ ਸਰਕਾਰ ਭੂਮੀ ਅਲਾਟਮੈਂਟ ਬਿੱਲ, 2020’ ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ, 21 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਆਖ਼ਰੀ ਦਿਨ ਖੇਡ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸੁਝਾਅ ਪਿੱਛੋਂ ‘ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਨਿਪਟਾਰਾ) ਰਾਜ ਸਰਕਾਰ ਭੂਮੀ ਅਲਾਟਮੈਂਟ ਬਿੱਲ, 2020’ ਤਹਿਤ ਕਾਸ਼ਤਕਾਰ ਅਤੇ ਕਾਬਜ਼ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਜ਼ਮੀਨ ਦੀ ਅਲਾਟਮੈਂਟ ਲਈ 12 ਸਾਲ ਦੀ ਸ਼ਰਤ ਨੂੰ ਘਟਾ ਕੇ 10 ਸਾਲ ਕਰ ਦਿੱਤਾ ਗਿਆ।

ਪੰਜਾਬ ਵਿਧਾਨ ਸਭਾ ਵਿੱਚ ਮਾਲ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਿੱਲ `ਤੇ ਬਹਿਸ ਦੌਰਾਨ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਜੇਕਰ ਇਸ ਬਿੱਲ ਵਿਚਲੀ ਅਲਾਟਮੈਂਟ ਸਬੰਧੀ 12 ਸਾਲ ਦੀ ਸ਼ਰਤ ਘਟਾ ਕੇ 10 ਸਾਲ ਕਰ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਹਜ਼ਾਰਾਂ ਹੋਰ ਲੋਕਾਂ ਨੂੰ ਸਿੱਧੇ ਤੌਰ `ਤੇ ਫ਼ਾਇਦਾ ਪਹੁੰਚੇਗਾ।

ਵੰਡ ਵੇਲੇ ਪਾਕਿਸਤਾਨ ਤੋਂ ਆ ਕੇ ਸਰਹੱਦੀ ਖੇਤਰਾਂ ਵਿੱਚ ਵਸੇ ਲੋਕਾਂ ਦੀ ਆਰਥਿਕ ਸਥਿਤੀ ਦਾ ਹਵਾਲਾ ਦਿੰਦਿਆਂ ਖੇਡ ਮੰਤਰੀ ਨੇ ਕਿਹਾ ਕਿ 12 ਸਾਲ ਦੀ ਸ਼ਰਤ ਕਾਰਨ ਸਰਹੱਦੀ ਖੇਤਰ ਦੇ ਬਹੁਤ ਸਾਰੇ ਲੋਕ ਇਸ ਕਾਨੂੰ ਤਹਿਤ ਲਾਭ ਲੈਣ ਤੋਂ ਵਾਝੇ ਰਹਿ ਜਾਣਗੇ। ਇਸ ਲਈ 12 ਸਾਲ ਦੀ ਸ਼ਰਤ ਨੂੰ ਘਟਾ ਕੇ 10 ਸਾਲ ਕੀਤਾ ਜਾਵੇ।

ਇਸ ਮੁੱਦੇ `ਤੇ ਮਾਲ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਮੁੱਖ ਮੰਤਰੀ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿੱਲ ਤਹਿਤ ਜ਼ਮੀਨ ਅਲਾਟਮੈਂਟ ਲਈ ਸ਼ਰਤ ਘਟਾ ਕੇ 10 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪਿੱਛੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵੀ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਜਿਸ ਤਹਿਤ ਹੁਣ ਲਾਭ ਲੈਣ ਲਈ ਲੋੜੀਂਦਾ ਸਮਾਂ ਘਟਾ ਕੇ 10 ਸਾਲ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਨਿਪਟਾਰਾ) ਰਾਜ ਸਰਕਾਰ ਭੂਮੀ ਅਲਾਟਮੈਂਟ ਬਿੱਲ, 2020 ਤਹਿਤ 10 ਸਾਲ ਤੋਂ ਵੱਧ ਸਮੇਂ ਤੋਂ ਜ਼ਮੀਨ `ਤੇ ਕਾਬਜ਼ ਅਤੇ ਕਾਸ਼ਤ ਕਰ ਰਹੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਵਾਜਬ ਕੀਮਤਾਂ `ਤੇ ਜ਼ਮੀਨ ਅਲਾਟ ਕੀਤੀ ਜਾਵੇਗੀ ਜਿਸ ਨਾਲ ਕਿਸਾਨਾਂ ਅਤੇ ਰਾਜ ਸਰਕਾਰ ਦੋਹਾਂ ਧਿਰਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣੇਗੀ। ਇਹ ਕਿਸਾਨ ਹਿਤੈਸ਼ੀ ਕਦਮ ਲੰਬਤ ਪਏ ਮੁਕੱਦਮਿਆਂ ਦੇ ਨਿਪਟਾਰੇ ਵਿੱਚ ਵੀ ਸਹਾਈ ਹੋਵੇਗਾ।

Post Views: 53
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Condition of occupation and cultivation for allotment of land to farmers reduced to 10 years
Previous Post

ਅਕਾਲੀਆਂ ਅਤੇ ਆਪ ਦੇ ਦੋਗਲੇ ਕਿਰਦਾਰ ਤੋਂ ਹੈਰਾਨ ਹਾਂ-ਕੈਪਟਨ ਅਮਰਿੰਦਰ ਸਿੰਘ

Next Post

ਪੰਜਾਬ ਦੇ ਨੌਜਵਾਨ ਕਿਸਾਨਾਂ ਦੇ ਸੰਘਰਸ਼ ਨੂੰ ਸ਼ਿਖਰ ’ਤੇ ਪਹੁੰਚਾ ਦੇਣਗੇ: ਸੁਖਵਿੰਦਰ ਬਿੰਦਰਾ

Next Post
ਪੰਜਾਬ ਦੇ ਨੌਜਵਾਨ ਕਿਸਾਨਾਂ ਦੇ ਸੰਘਰਸ਼ ਨੂੰ ਸ਼ਿਖਰ ’ਤੇ ਪਹੁੰਚਾ ਦੇਣਗੇ: ਸੁਖਵਿੰਦਰ ਬਿੰਦਰਾ

ਪੰਜਾਬ ਦੇ ਨੌਜਵਾਨ ਕਿਸਾਨਾਂ ਦੇ ਸੰਘਰਸ਼ ਨੂੰ ਸ਼ਿਖਰ ’ਤੇ ਪਹੁੰਚਾ ਦੇਣਗੇ: ਸੁਖਵਿੰਦਰ ਬਿੰਦਰਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.