• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home DELHI

ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨੇਤਾਵਾਂ ਵੱਲੋਂ ਹੁਸ਼ਿਆਰਪੁਰ ਘਟਨਾ ਦੀ ਕੀਤੀ ਆਲੋਚਨਾ ਨੂੰ ਸਿਆਸੀ ਸ਼ੋਸ਼ੇਬਾਜੀ ਦੱਸਦਿਆਂ ਰੱਦ ਕੀਤਾ

Vijesh by Vijesh
in DELHI, PUNJAB
0
‘ਕੀ ਹਰਿਆਣਾ ਵਿੱਚ ਜੰਗਲ ਰਾਜ ਹੈ?’ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਵੱਲੋਂ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣ ਦੀ ਧਮਕੀ ਬਾਰੇ ਕੀਤਾ ਸਵਾਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ੍ਹ, 24 ਅਕਤੂਬਰ – ਵਰਸ਼ਾ ਵਰਮਾ/ਅਸ਼ੋਕ ਵਰਮਾ – 
      ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਹੁਸ਼ਿਆਰਪੁਰ ਜਿਲ੍ਹੇ ਵਿੱਚ ਵਾਪਰੇ ਬਲਾਤਕਾਰ ਤੇ ਕਤਲ ਦੇ ਮਾਮਲੇ ਵਿੱਚ ਉਹਨਾਂ ਦੀ ਸਰਕਾਰ ਅਤੇ ਰਾਹੁਲ ਗਾਂਧੀ ਤੇ ਪਿਅੰਕਾ ਗਾਂਧੀ ਉਪਰ ਕੀਤੇ ਹਮਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਉਹਨਾਂ ਨੇ ਕੇਂਦਰੀ ਮੰਤਰੀਆਂ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੇਡਕਰ ਦੀਆਂ ਟਿੱਪਣੀਆਂ ਨੂੰ ਸਿਆਸੀ ਸ਼ੋਸ਼ੇਬਾਜੀ ਕਰਾਰ ਦਿੰਦਿਆਂ ਕਿਹਾ ਕਿ ਇਹਨਾਂ ਦੋਵੇਂ ਮੰਤਰੀਆਂ ਦੀ ਆਲੋਚਨਾ ਦਾ ਕੋਈ ਆਧਾਰ ਨਹੀਂ ਬਣਦਾ।
      ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹਨਾਂ ਨੇਤਾਵਾਂ ਵੱਲੋਂ ਕੀਤੇ ਦਾਅਵਿਆਂ ਦੇ ਉਲਟ ਹੁਸ਼ਿਆਰਪੁਰ ਅਤੇ ਹਾਥਰਸ ਦੀਆਂ ਘਟਨਾਵਾਂ ਦਰਿਮਆਨ ਕੋਈ ਤੁਲਨਾ ਨਹੀਂ ਹੈ। ਉਹਨਾਂ ਕਿਹਾ ਕਿ ਹਾਥਰਸ ਘਟਨਾ ਵਿੱਚ ਉੱਤਰ ਪ੍ਰਦੇਸ਼ ਸਰਕਾਰ ਅਤੇ ਪੁਲੀਸ ਨਾ ਸਿਰਫ ਸਖ਼ਤ ਕਾਰਵਾਈ ਨੂੰ ਅੰਜਾਮ ਦੇਣ ਵਿੱਚ ਨਾਕਾਮ ਰਹੀ ਸਗੋਂ ਦੀ ਇਸ ਗੰਭੀਰ ਮਾਮਲੇ ਉਤੇ ਮਿੱਟੀ ਪਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਕਿ ਉਚੀ ਜਾਤ ਨਾਲ ਜੁੜੇ ਦੋਸ਼ੀ ਸਜਾ ਤੋਂ ਬਚ ਸਕਣ। ਉਹਨਾਂ ਕਿਹਾ ਕਿ ਇਸ ਦੇ ਬਿਲਕੁਲ ਉਲਟ ਪੰਜਾਬ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਇਕ ਹਫ਼ਤੇ ਦੇ ਵਿੱਚ ਚਲਾਨ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਡੀ.ਜੀ.ਪੀ. ਨੂੰ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ ਕਿ ਅਦਾਲਤਾਂ ਵੱਲੋਂ ਫਾਸਟ ਟਰੈਕ ਦੇ ਆਧਾਰ ਉਤੇ ਕੇਸ ਦੀ ਸੁਣਵਾਈ ਕੀਤੀ ਜਾਵੇ ਤਾਂ ਕਿ ਦੋਸ਼ੀਆਂ ਖਿਲਾਫ ਸਖ਼ਤ ਅਤੇ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ।
      ਭਾਜਾਪਾ ਨੇਤਾਵਾਂ ਵੱਲੋਂ ਹੁਸ਼ਿਆਰਪੁਰ ਕੇਸ ਵਿੱਚ ਕਾਂਗਰਸ ਲੀਡਰਸ਼ਿਪ ਦੀ ਅਖੌਤੀ ਚੁੱਪ ਧਾਰਨ ਦੀ ਕੀਤੀ ਆਲਚੋਨਾ ਦਾ ਮਜਾਕ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਹਾਥਰਸ ਕੇਸ ਵਿੱਚ ਵਿਰੋਧ ਕਰਨ ਅਤੇ ਬੋਲਣ ਲਈ ਮਜਬੂਰ ਹੋਈ ਕਿਉਂਕਿ ਉਥੋਂ ਦੀ ਸਰਕਾਰ ਦਲਿਤ ਲੜਕੀ ਨੂੰ ਨਿਆਂ ਦੇਣ ਵਿੱਚ ਨਾਕਾਮ ਰਹੀ। ਉਹਨਾਂ ਕਿਹਾ, “ਜੇਕਰ ਯੂ.ਪੀ. ਵਿੱਚ ਭਾਜਪਾ ਸਰਕਾਰ ਨੇ ਪੰਜਾਬ ਵਾਂਗ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਨਾ ਤਾਂ ਕਾਂਗਰਸ ਅਤੇ ਰਾਹੁਲ ਗਾਂਧੀ ਤੇ ਪਿਅੰਕਾ ਗਾਂਧੀ ਨੂੰ ਅਤੇ ਨਾ ਹੀ ਗੈਰ-ਸਰਕਾਰੀ ਸੰਸਥਾਵਾਂ, ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ ਨੂੰ ਪੀੜਤ ਨੂੰ ਇਨਸਾਫ ਦਿਵਾਉਣ ਲਈ ਸੜਕਾਂ ਉਤੇ ਉਤਰਨਾ ਪੈਂਦਾ।“
      ਮੁੱਖ ਮੰਤਰੀ ਨੇ ਕਿਹਾ ਕਿ ਸੀਤਾਰਮਨ ਵੱਲੋਂ ਰਾਹੁਲ ਗਾਂਧੀ ਅਤੇ ਪਿਅੰਕਾ ਗਾਂਧੀ ਖਿਲਾਫ ‘ਚੋਣਵੀਂ ਸਿਆਸਤ ਅਤੇ ਚੋਣਵੇਂ ਰੋਸ’ ਦੇ ਲਾਏ ਦੋਸ਼ ਅਸਲ ਵਿੱਚ ਭਾਜਪਾ ਉੱਤੇ ਪੂਰੇ ਢੁਕਦੇ ਹਨ। ਭਾਜਪਾ ਵੱਲੋਂ ਹੁਸ਼ਿਆਰਪੁਰ ਘਟਨਾ ਸਬੰਧੀ ਸਿਆਸੀ ਤੌਰ ਉਤੇ ਪ੍ਰੇਰਿਤ ਪ੍ਰਤੀਕਿਰਿਆ ਜਾਹਰ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਥਰਸ ਕੇਸ ਵਿੱਚ ਉੱਤਰ ਪ੍ਰਦੇਸ਼ ਸਰਕਾਰ ਅਤੇ ਪੁਲੀਸ ਦੀਆਂ ਵਧੀਕੀਆਂ ਦੇ ਰੋਸ ਵਿੱਚ ਕਿਸੇ ਭਾਜਪਾ ਲੀਡਰ ਨੇ ਜੁਬਾਨੀ ਨਹੀਂ ਖੋਲ੍ਹੀ ਜਦਕਿ ਉਸ ਸਮੇਂ ਸਮੁੱਚਾ ਮੁਲਕ ਰੋਸ ਪ੍ਰਗਟਾ ਰਿਹਾ ਸੀ।
      ਸੀਤਾਰਮਨ ਅਤੇ ਜਾਵੇਡਕਰ ਵੱਲੋਂ ਗਾਂਧੀ ਅਤੇ ਹੋਰ ਕਾਂਗਰਸ ਨੇਤਾਵਾਂ ਦੇ ਹਾਥਰਸ ਦੌਰੇ ਨੂੰ ‘ਪਿਕਨਿਕ ਟੂਰ’ ਕਰਾਰ ਦੇਣ ਦੀ ਕੀਤੀ ਟਿੱਪਣੀ ਉਤੇ ਹੈਰਾਨੀ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਭਾਜਪਾ ਦੀ ਦਲਿਤ ਵਿਰੋਧੀ ਅਤੇ ਔਰਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੁੰਦਾ ਹੈ। ਉਹਨਾਂ ਕਿਹਾ ਕਿ ਹਾਥਰਸ ਵਿੱਚ ਰਾਹੁਲ ਗਾਂਧੀ ਅਤੇ ਪਿਅੰਕਾ ਗਾਂਧੀ ਨੇ ਯੂ.ਪੀ. ਪੁਲੀਸ ਦੀਆਂ ਡਾਂਗਾਂ ਦਾ ਸਾਹਮਣਾ ਕੀਤਾ ਅਤੇ ਪੀੜਤ ਪਰਿਵਾਰ ਨੂੰ ਮਿਲਣ ਲਈ ਪਹੁੰਚਣ ਦੀ ਕੋਸ਼ਿਸ਼ ਕਰਦਿਆਂ ਮੀਲਾਂ ਤੱਕ ਤੁਰ ਕੇ ਗਏ ਅਤੇ ਪੀੜਤ ਪਰਿਵਾਰ ਦੇ ਮੈਂਬਰ ਗਾਂਧੀ ਭੈਣ-ਭਰਾ ਦੇ ਮੋਢਿਆਂ ਉਤੇ ਸਿਰ ਰੱਖ ਕੇ ਰੋਏ। ਉਹਨਾਂ ਕਿਹਾ ਕਿ ਜੇਕਰ ਭਾਜਪਾ ਹਾਥਰਸ ਵਿੱਚ ਪਰਿਵਾਰ ਨੂੰ ਨਿਆਂ ਦੇਣ ਨੂੰ ਯਕੀਨੀ ਬਣਾਉਣ ਲਈ ਯੂ.ਪੀ. ਸਰਕਾਰ ਉਤੇ ਦਬਾਅ ਪਾਉਣ ਲਈ ਅਜਿਹੇ ਯਤਨ ਕੀਤੇ ਹੁੰਦੇ ਤਾਂ ਕਾਂਗਰਸ ਨੂੰ ਇਹ ਜਿੰਮੇਵਾਰੀ ਨਿਭਾਉਣ ਲਈ ਮਜਬੂਰ ਨਾ ਹੋਣਾ ਪੈਂਦਾ।
      ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਹੁਸ਼ਿਆਰਪੁਰ ਘਟਨਾ ਦੇ ਉਲਟ ਹਾਥਰਸ ਮਾਮਲੇ ਵਿੱਚ ਅਤੇ ਉਸ ਤੋਂ ਬਾਅਦ ਪੀੜਤ ਦੀ ਮਿਰਤਕ ਦੇਹ ਦਾ ਅੱਧੀ ਰਾਤ ਨੂੰ ਸਸਕਾਰ ਕਰ ਦੇਣ ਸਮੇਤ ਦੀਆਂ ਵਾਪਰੀਆਂ ਘਟਨਾਵਾਂ ਭਾਜਪਾ ਦੀ ਅਗਵਾਈ ਵਾਲੇ ਸੂਬੇ ਉੱਤਰ ਪ੍ਰਦੇਸ਼ ਸੂਬੇ ਦਲਿਤਾਂ ਉੱਤੇ ਢਾਹੇ ਜਾ ਰਹੇ ਜੁਲਮਾਂ ਦੀ ਦਾਸਤਾਨ ਦਾ ਹਿੱਸਾ ਹਨ। ਉਹਨਾਂ ਕਿਹਾ ਕਿ ਸੁਤੰਤਰ ਅੰਕੜੇ ਦਰਸਾਉਂਦੇ ਹਨ ਕਿ ਯੂ.ਪੀ. ਵਿੱਚ ਦਲਿਤਾਂ ਅਤੇ ਅਨੁਸੂਚਿਤ ਜਾਤੀਆਂ ਵਿਰੁੱਧ ਅਪਰਾਧ ਵੱਧਦੇ ਜਾ ਰਹੇ ਹਨ ਅਤੇ ਪੀੜਤਾਂ ਦੀ ਬਾਂਹ ਵੀ ਕੋਈ ਨਹੀਂ ਫੜ ਰਿਹਾ ਜੋ ਖੌਫ਼ ਦੇ ਮਾਹੌਲ ਵਿੱਚ ਜਿੰਦਗੀ ਬਸਰ ਕਰ ਰਹੇ ਹਨ। ਉਹਨਾਂ ਕਿਹਾ ਕਿ ਦਲਿਤ ਉੱਤਰ ਪ੍ਰਦੇਸ਼ ਨੂੰ ਛੱਡ ਕੇ ਭੱਜ ਰਹੇ ਹਨ ਜਦਕਿ ਪੰਜਾਬ ਵਿੱਚ ਜਿੱਥੇ ਮੁਲਕ ਵਿੱਚ ਸਭ ਤੋਂ ਵੱਧ ਦਲਿਤ ਆਬਾਦੀ ਹੈ, ਦਲਿਤ ਭਾਈਚਾਰਾ ਸੁਰੱਖਿਅਤ ਮਹਿਸੂਸ ਕਰਦਾ ਹੈ ਅਤੇ ਉਹਨਾਂ ਦਾ ਖਿਆਲ ਰੱਖਿਆ ਜਾਂਦਾ ਹੈ।
Post Views: 49
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 13.40 ਕਰੋੜ ਰੁਪਏ ਦੀ ਲਾਗਤ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਰੱਖਿਆ ਨੀਂਹ ਪੱਥਰ

Next Post

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

Next Post
ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.