• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਏ ਲਈ ਨੌ ਥਾਵਾਂ ਨਿਰਧਾਰਿਤ-ਡਿਪਟੀ ਕਮਿਸ਼ਨਰ

admin by admin
in PUNJAB
0
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਏ ਲਈ ਨੌ ਥਾਵਾਂ ਨਿਰਧਾਰਿਤ-ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਦਫ਼ਤਰ,ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,ਜਲੰਧਰ
ਜਲੰਧਰ : ਵੱਖ-ਵੱਖ ਸੰਗਠਨਾਂ ਵਲੋਂ ਕੀਤੇ ਜਾਂਦੇ ਧਰਨਿਆਂ ਤੋਂ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ, ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਧਰਨਿਆਂ ਲਈ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਥਾਵਾਂ ਦੀ ਚੋਣ ਬਹੁਤ ਹੀ ਸੋਚ ਵਿਚਾਰ ਮਗਰੋਂ ਕੀਤੀ ਗਈ ਹੈ ਤਾਂ ਜੋ ਵੱਖ-ਵੱਖ ਰਾਜਨੀਤਿਕ ਪਾਰਟੀਆਂ ਜਾਂ ਸੰਸਥਾਵਾਂ ਵਲੋਂ ਰੋਸ ਵਿਖਾਵਿਆਂ ਦੌਰਾਨ ਆਮ ਜਨ ਜੀਵਨ ਪ੍ਰਭਾਵਿਤ ਨਾ ਹੋ ਸਕੇ।
ਉਨ੍ਹਾਂ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਪੁੱਡਾ ਗਰਾਊਂਡ ਤਹਿਸੀਲ ਕੰਪਲੈਕਸ ਦੇ ਸਾਹਮਣੇ, ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ,ਦੁਸਹਿਰਾ ਗਰਾਊਂਡ ਜਲੰਧਰ ਕੈਂਟ, ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ, ਦਾਣਾ ਮੰਡੀ ਭੋਗਪੁਰ, ਕਪੂਰਥਲਾ ਰੋਡ ਨਕੋਦਰ ਦਾ ਪੱਛਮੀ ਪਾਸਾ, ਦਾਣਾ ਮੰਡੀ ਪਿੰਡ ਸੈਫ਼ਾਵਾਲਾ(ਫਿਲੌਰ) ਅਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਇਹ ਸਥਾਨ ਕੇਵਲ ਸ਼ਾਂਤਮਈ ਧਰਨਿਆਂ ਲਈ ਹੀ ਨਿਰਧਾਰਤ ਕੀਤੇ ਗਏ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਧਰਨੇ ਤੋਂ ਪਹਿਲਾਂ ਕਮਿਸ਼ਨਰ ਪੁਲਿਸ ਜਾਂ ਸਬੰਧਤ ਉਪ ਮੰਡਲ ਮੈਜਿਸਟਰੇਟ , ਜੋ ਵੀ ਲਾਗੂ ਹੋਵੇ, ਪਾਸੋਂ ਧਰਨੇ ਦੀ ਅਗਾਉਂ ਪ੍ਰਵਾਨਗੀ ਲੈਣੀ ਹੋਵੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਹਥਿਆਰ ਜਿਵੇਂ ਚਾਕੂ ,ਲਾਠੀ ਜਾਂ ਕੋਈ ਹੋਰ ਲੈ ਜਾਣ ਦੀ ÇÎੲਜਾਜ਼ਤ ਨਹੀਂ ਹੋਵੇਗੀ।
ਉਨ੍ਹਾਂ ਦੱਸਿਆ ਕਿ ਧਰਨੇ ਦੌਰਾਨ ਧਰਨਾ ਦੇਣ ਵਾਲੀ ਸੰਸਥਾਂ/ਪਾਰਟੀ ਨੂੰ ਇਹ ਲਿਖਤੀ ਦੇਣਾ ਪਵੇਗਾ ਕਿ ਇਹ ਧਰਨਾ ਪੂਰੀ ਤਰ੍ਹਾਂ ਨਾਲ ਸ਼ਾਂਤਮਈ ਹੋਵੇਗਾ। ਇਸੇ ਤਰ੍ਹਾਂ ਧਰਨੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਗੈਰ ਕਾਨੂੰਨੀ ਕਾਰਜ ਕਾਰਨ ਹੋਣ ਵਾਲੇ ਜਾਨੀ ਜਾਂ ਮਾਲੀ ਨੁਕਸਾਨ ਦੀ ਪੂਰਤੀ ਵੀ ਉਨ੍ਹਾਂ ਨੂੰ ਹੀ ਕਰਨੀ ਪਵੇਗੀ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਮਾਲ ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ,ਪੰਜਾਬ ਵਲੋਂ ਰਿੱਟ ਪਟੀਸ਼ਨ ਨੰ : 28061 ‘ਵਰਿੰਦਰਪਾਲ ਸਿੰਘ ਬਨਾਮ ਪੰਜਾਬ ਸਟੇਟ’ ਅਨੁਸਾਰ ਜਾਰੀ ਕੀਤੇ ਗਏ ਹਨ ਅਤੇ ਇਹ ਹੁਕਮ 18 ਦਸੰਬਰ 2020 ਤੋਂ ਜਾਰੀ ਹੋਣ ’ਤੇ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

Post Views: 24
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਸਿਹਤ ਮੰਤਰੀ ਨੇ 96 ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ

Next Post

ਕੇਂਦਰ ਸਰਕਾਰ ਨੇ ਖੰਡ ਦੀ ਬਰਾਮਦ ਸਬਸਿਡੀ ਘਟਾਈ, ਗੰਨਾ ਕਾਸ਼ਤਕਾਰਾਂ ਤੇ ਖੰਡ ਮਿੱਲਾਂ ਨੂੰ 2768 ਕਰੋੜ ਰੁਪਏ ਦਾ ਪਵੇਗਾ ਘਾਟਾ

Next Post
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ

ਕੇਂਦਰ ਸਰਕਾਰ ਨੇ ਖੰਡ ਦੀ ਬਰਾਮਦ ਸਬਸਿਡੀ ਘਟਾਈ, ਗੰਨਾ ਕਾਸ਼ਤਕਾਰਾਂ ਤੇ ਖੰਡ ਮਿੱਲਾਂ ਨੂੰ 2768 ਕਰੋੜ ਰੁਪਏ ਦਾ ਪਵੇਗਾ ਘਾਟਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.