• Login
Saturday, July 11, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਲਈ ਰੈਲੀ 7 ਫਰਵਰੀ ਤੋਂ 26 ਫਰਵਰੀ ਤੱਕ 18 ਤੋਂ 31 ਜਨਵਰੀ ਦਰਮਿਆਨ ਉਮੀਦਵਾਰਾਂ ਨੂੰ ਜਾਰੀ ਕੀਤੇ ਜਾਣਗੇ ਐਡਮਿਟ ਕਾਰਡ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਉਮੀਦਵਾਰ ਨੂੰ ਭਰਨਾ ਹੋਵੇਗਾ ਫਾਰਮ ਹਰੇਕ ਉਮੀਦਵਾਰ ਕੋਲ ਮਾਸਕ, ਦਸਤਾਨੇ ਅਤੇ ਸੈਨੇਟਾਈਜ਼ਰ ਹੋਣਾ ਲਾਜ਼ਮੀ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਪਹਿਲਾਂ ਤੋਂ ਰਜਿਸਟਰਡ ਨੌਜਵਾਨ ਭਰਤੀ ‘ਚ ਲੈ ਸਕਣਗੇ ਹਿੱਸਾ ਟਾਊਟਾਂ ਤੋਂ ਸਾਵਧਾਨ ਰਹਿਣ ਦੀ ਅਪੀਲ

admin by admin
in PUNJAB
0
ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਲਈ ਰੈਲੀ 7 ਫਰਵਰੀ ਤੋਂ 26 ਫਰਵਰੀ ਤੱਕ 18 ਤੋਂ 31 ਜਨਵਰੀ ਦਰਮਿਆਨ ਉਮੀਦਵਾਰਾਂ ਨੂੰ ਜਾਰੀ ਕੀਤੇ ਜਾਣਗੇ ਐਡਮਿਟ ਕਾਰਡ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਉਮੀਦਵਾਰ ਨੂੰ ਭਰਨਾ ਹੋਵੇਗਾ ਫਾਰਮ ਹਰੇਕ ਉਮੀਦਵਾਰ ਕੋਲ ਮਾਸਕ, ਦਸਤਾਨੇ ਅਤੇ ਸੈਨੇਟਾਈਜ਼ਰ ਹੋਣਾ ਲਾਜ਼ਮੀ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਪਹਿਲਾਂ ਤੋਂ ਰਜਿਸਟਰਡ ਨੌਜਵਾਨ ਭਰਤੀ ‘ਚ ਲੈ ਸਕਣਗੇ ਹਿੱਸਾ ਟਾਊਟਾਂ ਤੋਂ ਸਾਵਧਾਨ ਰਹਿਣ ਦੀ ਅਪੀਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ): ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ 7 ਫਰਵਰੀ ਤੋਂ 26 ਫਰਵਰੀ 2021 ਤੱਕ ਕਰਵਾਈ ਜਾ ਰਹੀ ਹੈ, ਇਸ ਰੈਲੀ ਵਿਖੇ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਹ ਜਾਣਕਾਰੀ ਡਾਇਰੈਕਟਰ ਆਰਮੀ ਭਰਤੀ ਕਰਨਲ ਆਰ.ਆਰ. ਚੰਦੇਲ ਨੇ ਦਿੱਤੀ।
ਕਰਨਲ ਚੰਦੇਲ ਨੇ ਦੱਸਿਆ ਕਿ ਪਟਿਆਲਾ-ਸੰਗਰੂਰ ਰੋਡ ‘ਤੇ ਸਥਿਤ ਫ਼ਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ ਹੋਣ ਵਾਲੀ ਇਸ ਭਰਤੀ ਰੈਲੀ ਵਿੱਚ ਸਿਪਾਹੀ ਜਨਰਲ ਡਿਊਟੀ, ਸਿਪਾਹੀ ਤਕਨੀਕੀ, ਸਿਪਾਹੀ ਕਲਰਕ ਅਤੇ ਸਟੋਰ ਕੀਪਰ ਟੈਕਨੀਕਲ (ਐਸ.ਕੇ.ਟੀ.) ਅਤੇ ਸਿਪਾਹੀ ਤਕਨੀਕੀ (ਐਨ.ਏ.) ਦੀ ਭਰਤੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਭਰਤੀ ਰੈਲੀ ‘ਚ ਪਹਿਲਾਂ ਤੋਂ ਰਜਿਸਟਰਡ ਨੌਜਵਾਨਾਂ ਹੀ ਹਿੱਸਾ ਲੈ ਸਕਣਗੇ ਅਤੇ ਇਨ੍ਹਾਂ ਨੂੰ 18 ਤੋਂ 31 ਜਨਵਰੀ 2021 ਦਰਮਿਆਨ ਐਡਮਿਟ ਕਾਰਡ ਉਮੀਦਵਾਰ ਦੇ ਰਜਿਸਟਰਡ ਈ-ਮੇਲ ‘ਤੇ ਭੇਜੇ ਜਾਣਗੇ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਐਡਮਿਟ ਕਾਰਡ ਡਾਊਨਲੋਡ ਕਰਨ ‘ਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਆਰਮੀ ਭਰਤੀ ਦਫ਼ਤਰ ਪਟਿਆਲਾ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸੰਪਰਕ ਕਰ ਸਕਦੇ ਹਨ।
ਭਰਤੀ ਡਾਇਰੈਕਟਰ ਨੇ ਦੱਸਿਆ ਕਿ ਭਰਤੀ ਰੈਲੀ ‘ਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਕੋਵਿਡ-19 ਸਬੰਧੀ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ ਅਤੇ ਇਸ ਸਬੰਧੀ ਦੋ ਫਾਰਮ ਭਰਕੇ ਦੇਣੇ ਹੋਣਗੇ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਹਰੇਕ ਉਮੀਦਵਾਰ ਕੋਲ ਮਾਸਕ, ਦਸਤਾਨੇ ਅਤੇ ਆਪਣਾ ਸੈਨੇਟਾਈਜ਼ਰ ਹੋਣਾ ਲਾਜ਼ਮੀ ਹੈ।
ਕਰਨਲ ਚੰਦੇਲ ਨੇ ਹੋਰ ਦੱਸਿਆ ਕਿ ਆਰਮੀ ‘ਚ ਭਰਤੀ ਬਿਲਕੁਲ ਮੁਫ਼ਤ ਅਤੇ ਕੇਵਲ ਮੈਰਿਟ ‘ਤੇ ਕੀਤੀ ਹੀ ਜਾਂਦੀ ਹੈ, ਇਸ ਲਈ ਉਮੀਦਵਾਰ ਇਸ ਭਰਤੀ ਲਈ ਕਿਸੇ ਨੂੰ ਕਿਸੇ ਕਿਸਮ ਦੀ ਰਿਸ਼ਵਤ ਆਦਿ ਨਾ ਦੇਣ ਅਤੇ ਕਿਸੇ ਵੀ ਤਰ੍ਹਾਂ ਦੇ ਟਾਊਟਾਂ ਤੋਂ ਸਾਵਧਾਨ ਰਹਿਣ।

Post Views: 23
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਭਾਜਪਾ ਪਰਿਵਾਰ ਦੇ ਵਿਸਥਾਰ ਨਾਲ ਸੈਂਕੜੇ ਮੁਸਲਮਾਨ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋਏ।

Next Post

कोरोना पाजिटिव की मौत, सहारा ने किया संस्कार

Next Post
कोरोना पाजिटिव की मौत, सहारा ने किया संस्कार

कोरोना पाजिटिव की मौत, सहारा ने किया संस्कार

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.