• Login
Sunday, July 12, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾ ਪਾਉਣ ਅਤੇ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕਿਸਾਨਾਂ ਨੂੰ ਦਿੱਲੀ ਸਰਹੱਦ ਉਤੇ ਚੱਲ ਰਹੇ ਸੰਘਰਸ਼ ਵਾਂਗ ਸੂਬੇ ਵਿੱਚ ਵੀ ਉਸੇ ਤਰ੍ਹਾਂ ਦਾ ਜਾਬਤਾ ਅਤੇ ਸੰਜਮ ਕਾਇਮ ਰੱਖਣ ਦੀ ਅਪੀਲ ਕੀਤੀ

admin by admin
in PUNJAB
0
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ(ਪ੍ਰੈਸ ਕੀ ਤਾਕਤ ਬਿਊਰੋ): ਸੂਬਾ ਭਰ ਵਿੱਚ ਵੱਖ-ਵੱਖ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਕੱਟ ਦੇਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਘਰਸ਼ਸ਼ੀਲ ਕਿਸਾਨਾਂ ਨੂੰ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਆਪਣਾ ਸੰਘਰਸ਼ ਉਸੇ ਸੰਜਮ ਵਿੱਚ ਰਹਿ ਕੇ ਜਾਰੀ ਰੱਖਣ ਦੀ ਵੀ ਅਪੀਲ ਕੀਤੀ ਹੈ ਜਿਵੇਂ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਜ਼ਬਤ ਵਿੱਚ ਰਹਿ ਕੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

ਕੋਵਿਡ ਦੀ ਮਹਾਂਮਾਰੀ ਦੇ ਸਮੇਂ ਵਿੱਚ ਦੂਰਸੰਚਾਰ ਸੇਵਾਵਾਂ ਲੋਕਾਂ ਲਈ ਹੋਰ ਵੀ ਮਹੱਤਵਪੂਰਨ ਹੋ ਜਾਣ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਉਸੇ ਤਰ੍ਹਾਂ ਦਾ ਸੰਜਮ ਅਤੇ ਜਿੰਮੇਵਾਰੀ ਦੀ ਭਾਵਨਾ ਦਿਖਾਉਣ ਦੀ ਅਪੀਲ ਕੀਤੀ ਹੈ, ਜਿਹੋ ਜਿਹੀ ਭਾਵਨਾ ਪਿਛਲੇ ਇਕ ਮਹੀਨੇ ਤੋਂ ਦਿੱਲੀ ਦੀ ਸਰਹੱਦ ਉਤੇ ਚੱਲ ਰਹੇ ਸੰਘਰਸ਼ ਦੌਰਾਨ ਦਿਖਾਈ ਜਾ ਰਹੀ ਹੈ ਅਤੇ ਇਸ ਤੋਂ ਪਹਿਲਾਂ ਸੂਬੇ ਵਿੱਚ ਚੱਲੇ ਅੰਦੋਲਨ ਦੌਰਾਨ ਵੀ ਦਿਖਾਈ ਗਈ ਸੀ।

ਕਿਸਾਨਾਂ ਨੂੰ ਟੈਲੀਕਾਮ ਕੁਨੈਕਸ਼ਨ ਜਬਰੀ ਕੱਟ ਦੇਣ ਜਾਂ ਟੈਲੀਕਾਮ ਸੇਵਾਵਾਂ ਦੇਣ ਵਾਲਿਆਂ ਦੇ ਮੁਲਾਜ਼ਮਾਂ/ਤਕਨੀਕੀ ਕਰਮਚਾਰੀਆਂ ਨਾਲ ਹੱਥੋਪਾਈ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲੈਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੰਜਾਬ ਅਤੇ ਇਸ ਦੇ ਭਵਿੱਖ ਦੇ ਹਿੱਤ ਵਿੱਚ ਨਹੀਂ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਲੜਾਈ ਵਿੱਚ ਕਿਸਾਨਾਂ ਨਾਲ ਖੜ੍ਹੇ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਖੜ੍ਹੇ ਰਹਿਣਗੇ। ਉਹਨਾਂ ਨੇ ਕਿਸਾਨਾਂ ਨੂੰ ਬੇਨਤੀ ਕਿ ਉਹ ਵੀ ਬਦਲੇ ਵਿੱਚ ਇਸੇ ਤਰ੍ਹਾਂ ਦਾ ਰਸਤਾ ਅਪਣਾਉਂਦੇ ਹੋਏ ਇਹ ਯਕੀਨੀ ਬਣਾਉਣ ਕਿ ਉਹਨਾਂ ਦੀ ਇਨਸਾਫ ਦੀ ਲੜਾਈ ਦੌਰਾਨ ਸੂਬੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦੁਆਰਾ ਮੋਬਾਈਲ ਟਾਵਰਾਂ ਨੂੰ ਬਿਜਲੀ ਸਪਲਾਈ ਬੰਦ ਕਰਨ ਕਰਕੇ ਦੂਰਸੰਚਾਰ ਸੇਵਾਵਾਂ ਵਿੱਚ ਰੁਕਾਵਟ ਨਾਲ ਨਾ ਸਿਰਫ ਵਿਦਿਆਰਥੀਆਂ, ਜੋ ਪੂਰੀ ਤਰ੍ਹਾਂ ਆਨਲਾਈਨ ਸਿੱਖਿਆ ’ਤੇ ਨਿਰਭਰ ਹਨ, ਦੀ ਪੜ੍ਹਾਈ ਅਤੇ ਭਵਿੱਖ ਦੀਆਂ ਸੰਭਾਵਨਾਵਾਂ ’ਤੇ ਮਾੜਾ ਅਸਰ ਪੈ ਰਿਹਾ ਹੈ, ਬਲਕਿ ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਘਰ ਤੋਂ ਕੰਮ ਕਰ ਰਹੇ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ’ਚ ਵੀ ਇਹ ਚੀਜ਼ ਅੜਿੱਕਾ ਬਣ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੂਰਸੰਚਾਰ ਸੇਵਾਵਾਂ ’ਚ ਵਿਘਨ ਕਰਕੇ ਰਾਜ ਦੀ ਪਹਿਲਾਂ ਤੋਂ ਹੀ ਡਾਵਾਂਡੋਲ ਆਰਥਿਕਤਾ ’ਤੇ ਵੀ ਗੰਭੀਰ ਅਸਰ ਪਏਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਜਾਰੀ ਰੱਖਣ ਜਿਸ ਨਾਲ ਪੰਜਾਬ ਦੇ ਨਾਗਰਿਕਾਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਲੰਬੇ ਸਮੇਂ ਦੇ ਆਰਥਿਕ ਸੰਕਟ, ਜੋ ਸੂਬੇ ਵਿੱਚ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪੈਣ ਦੇ ਨਤੀਜੇ ਵਜੋਂ ਹੋਰ ਵੀ ਗਹਿਰਾ ਹੋ ਜਾਵੇਗਾ, ਦਾ ਖੇਤੀਬਾੜੀ ਖੇਤਰ ਦੇ ਨਾਲ-ਨਾਲ ਕਿਸਾਨੀ ਭਾਈਚਾਰੇ ਉੱਤੇ ਵੀ ਗੰਭੀਰ ਅਸਰ ਪਏਗਾ। ਉਨ੍ਹਾਂ ਕਿਹਾ ਕਿ ਇਸ ਦੇ ਪ੍ਰਭਾਵ ਸਾਰੇ ਵਰਗਾਂ ਲਈ ਨੁਕਸਾਨਦੇਹ ਹੋਣਗੇ ਅਤੇ ਅਜਿਹੀਆਂ ਕਾਰਵਾਈਆਂ ਦਾ ਉਨ੍ਹਾਂ ਦੀ ਸਰਕਾਰ ਵੱਲੋਂ ਦੂਰਸੰਚਾਰ ਸੰਪਰਕ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਹਾਲ ਹੀ ਵਿੱਚ ਐਲਾਨੇ ਗਏ ਨਵੇਂ ਟੈਲੀਕਾਮ ਦਿਸ਼ਾ ਨਿਰਦੇਸ਼ਾਂ 2020 ਦੇ ਹਿੱਸੇ ਵਜੋਂ ਦੂਰਸੰਚਾਰ ਖੇਤਰ ਵਿੱਚ ਵਧੇਰੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀਆਂ ਕੋਸ਼ਿਸ਼ਾਂ ‘ਤੇ ਵੀ ਮਾੜਾ ਅਸਰ ਪਵੇਗਾ।

ਕੋਵਿਡ -19 ਦੇ ਮੱਦੇਨਜ਼ਰ, ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਲੋੜ ਗੰਭੀਰਤਾ ਨਾਲ ਮਹਿਸੂਸ ਕੀਤੀ ਗਈ ਕਿਉਂਕਿ ਜ਼ਮੀਨ ਦੇ ਬਾਹਰ ਅਤੇ ਭੂਮੀਗਤ ਦੂਰ ਸੰਚਾਰ ਬੁਨਿਆਦੀ ਢਾਂਚਿਆਂ ਲਈ ਰਾਈਟ ਆਫ਼ ਵੇਅ ਨਾਲ ਸਬੰਧਤ ਮਨਜ਼ੂਰੀਆਂ ਨੂੰ ਸੁਖਾਲਾ ਬਣਾਉਂਦਿਆਂ ਸੰਪਰਕ ਨੂੰ ਬਿਹਤਰ ਬਣਾਉਣ ਦੀ ਸਖ਼ਤ ਲੋੜ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਜ਼ਰੀਏ ਸੂਬੇ ਵਿੱਚ ਟੈਲੀਕਾਮ ਅਤੇ ਇੰਟਰਨੈਟ ਸੰਪਰਕ ਨੂੰ ਹੁਲਾਰਾ ਦੇਣ ਦੀ ਉਮੀਦ ਕੀਤੀ ਗਈ ਹੈ। ਗੌਰਤਲਬ ਹੈ ਕਿ ਪੰਜਾਬ, ਸਭ ਤੋਂ ਵੱਧ ਦੂਰਸੰਚਾਰ ਘਣਤਾ ਵਾਲੇ ਸੂਬਿਆਂ ਵਿੱਚੋਂ ਇੱਕ ਹੈ।

ਮੁੱਖ ਮੰਤਰੀ ਦੀ ਇਹ ਅਪੀਲ ਟੈਲੀਕਾਮ ਇਨਫਰਾਸਟਰੱਕਚਰ ਪ੍ਰੋਵਾਈਡਰਜ਼ ਦੀ ਰਜਿਸਟਰਡ ਸੰਸਥਾ, ਟੈਲੀਕਾਮ ਅਤੇ ਇਨਫਰਾਸਟਰੱਕਚਰ ਪ੍ਰੋਵਾਈਡਰਜ਼ ਐਸੋਸੀਏਸ਼ਨ (ਟੀ.ਏ.ਆਈ.ਪੀ.ਏ.) ਵੱਲੋਂ ਕੀਤੀ ਗਈ ਬੇਨਤੀ ਦੇ ਮੱਦੇਨਜ਼ਰ ਆਈ ਹੈ ਜਿਸ ਵਿੱਚ ਸੂਬਾ ਸਰਕਾਰ ਨੂੰ ਕਿਹਾ ਗਿਆ ਹੈ ਕਿ ਉਹ ਕਿਸਾਨਾਂ ਨੂੰ ਇਨਸਾਫ ਦੀ ਲੜਾਈ ਵਿੱਚ ਕਿਸੇ ਗੈਰ-ਕਾਨੂੰਨੀ ਗਤੀਵਿਧੀਆਂ ਦਾ ਸਹਾਰਾ ਨਾ ਲੈਣ ਲਈ ਪ੍ਰੇਰਿਤ ਕਰਨ।

Post Views: 18
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਐਮ.ਪੀ ਪਰਨੀਤ ਕੌਰ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਿਸਾਨੀ ਸੰਘਰਸ਼ ‘ਚ ਫ਼ੌਤ ਹੋਏ ਕਿਸਾਨ ਪਾਲ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਮੂਲੀਅਤ ਮੋਦੀ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਜੇ ਕਾਨੂੰਨ ਇੰਨੇ ਚੰਗੇ ਹੁੰਦੇ ਤਾਂ ਕਿਸਾਨਾਂ ਨੂੰ ਸੰਘਰਸ਼ ਦੀ ਜ਼ਰੂਰਤ ਨਹੀਂ ਸੀ-ਪਰਨੀਤ ਕੌਰ -ਅਸੀ ਕਿਸਾਨਾਂ ਨਾਲ ਖੜੇ ਹਾਂ, ਤੇ ਖੜੇ ਰਹਾਂਗੇ : ਪਰਨੀਤ ਕੌਰ ਪੰਜਾਬ ਸਰਕਾਰ ਪਾਲ ਸਿੰਘ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰੇਗੀ : ਸਾਧੂ ਸਿੰਘ ਧਰਮਸੋਤ

Next Post

ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਮੁੰਗੇਰੀ ਲਾਲ ਦੇ ਸੁਫਨਿਆਂ ਤੋਂ ਵੱਧ ਕੁਝ ਨਹੀਂ : ਸੁਖਜਿੰਦਰ ਸਿੰਘ ਰੰਧਾਵਾ

Next Post
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ

ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਮੁੰਗੇਰੀ ਲਾਲ ਦੇ ਸੁਫਨਿਆਂ ਤੋਂ ਵੱਧ ਕੁਝ ਨਹੀਂ : ਸੁਖਜਿੰਦਰ ਸਿੰਘ ਰੰਧਾਵਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.