• Login
Wednesday, March 25, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਵਿਜੈ ਇੰਦਰ ਸਿੰਗਲਾ ਨੇ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦਿੱਤੀ

admin by admin
in PUNJAB
0
ਵਿਜੈ ਇੰਦਰ ਸਿੰਗਲਾ ਨੇ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦਿੱਤੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ(ਪ੍ਰੈਸ ਕੀ ਤਾਕਤ ਬਿਊਰੋ):ਵਿੱਦਿਅਕ ਅਦਾਰਿਆਂ ਦਾ ਨਾਂ ਅਹਿਮ ਸ਼ਖ਼ਸੀਅਤਾਂ ਦੇ ਨਾਮ ’ਤੇ ਰੱਖਣ ਦੀ ਨੀਤੀ ਤਹਿਤ ਪੰਜਾਬ ਸਰਕਾਰ ਨੇ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬੇ ਦੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਨਾਮਵਰ ਸ਼ਖ਼ਸੀਅਤਾਂ ਵੱਲੋਂ ਕੀਤੇ ਗਏ ਵਿਲੱਖਣ ਕਾਰਜਾਂ, ਉਨ੍ਹਾਂ ਦੀ ਦੇਣ ਨੂੰ ਬਰਕਰਾਰ ਰੱਖਣ ਅਤੇ ਸਮਾਜ ਵਿੱਚ ਬਣਦਾ ਸਤਿਕਾਰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਹ ਹੰਭਲਾ ਮਾਰਿਆ ਗਿਆ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਦੋ ਸਕੂਲਾਂ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕੌਰੇਆਣਾ ਦਾ ਨਾਂ ਸ਼ਹੀਦ ਲਾਂਸ ਨਾਇਕ ਕੁਲਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਪਿੱਥੋ ਦਾ ਨਾਮ ਸ਼ਹੀਦ ਫ਼ੌਜੀ ਕੁਲਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ ਦੋ ਸਕੂਲਾਂ ਦਾ ਨਾਮ ਮਹਾਨ ਸ਼ਖ਼ਸੀਅਤਾਂ ਦੇ ਨਾਂ ‘ਤੇ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਖ਼ਿਆਲਾਂ ਕਲਾਂ ਦਾ ਨਾਂ ਸ਼ਹੀਦ ਊਦੇ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੋਗਾ ਦਾ ਨਾਂ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ ਜਦ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਠਿਆਲਾ ਦਾ ਨਾਮ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਮਿਡਲ ਸਕੂਲ ਵਿੰਝਵਾਂ ਦਾ ਨਾਂ ਸ਼ਹੀਦ ਹਵਾਲਦਾਰ ਰਜਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੁੰਨਸ (ਬਰਨਾਲਾ) ਦਾ ਨਾਮ ਸ਼ਹੀਦ ਸਿਪਾਹੀ ਦਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ।

Post Views: 19
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪ੍ਰੋਬੇਸ਼ਨਰ ਐਕਸ਼ਨ ਕਮੇਟੀ, ਪੰਜਾਬ ਦੇ ਸੱਦੇ ਤੇ ਜਿਲਾ ਇਕਾਈ ਪਟਿਆਲਾ ਵੱਲੋਂ ਡੀ.ਸੀ. ਸਾਹਿਬ (ਕੁਮਾਰ ਅਮਿਤ) ਪਟਿਆਲਾ ਰਾਹੀਂ ਮੁੱਖ ਮੰਤਰੀ ਪੰਜਾਬ ਜੀ ਦੇ ਨਾਮ ਆਪਣੇ ਪ੍ਰੋਬੇਸ਼ਨ ਪੀਰੀਅਡ 3 ਸਾਲ ਤੋਂ ਘਟਾ ਕੇ 2 ਸਾਲ ਕਰਨ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਭੇਜਿਆ ਗਿਆ।

Next Post

ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ

Next Post
ਪਟਿਆਲਾ ਦੀ ਕੋਵਿਡ ਆਈ.ਸੀ.ਯੂ. ‘ਚ ਗੁਰਦਾ ਪੀੜਤ ਕੋਰੋਨਾ ਮਰੀਜ ਦਾ ਡਾਇਲਸਿਸ ਸਫ਼ਲ

ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.