• Login
Thursday, March 26, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਡਿਪਟੀ ਕਮਿਸ਼ਨਰ ਦਫ਼ਤਰ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਨਵਾਂ ਸਾਲ

admin by admin
in PUNJAB
0
ਡਿਪਟੀ ਕਮਿਸ਼ਨਰ ਦਫ਼ਤਰ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਨਵਾਂ ਸਾਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲ (ਪ੍ਰੈਸ ਕੀ ਤਾਕਤ ਬਿਊਰੋ): ਨਵੇਂ ਵਰ੍ਹੇ 2021 ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਉਪਰੰਤ ਭਾਈ ਬਲਜਿੰਦਰ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਲਈ ਸਮੂਹ ਸੰਗਤ ਨੂੰ ਬੂਟੇ ਵੀ ਵੰਡੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸੱਦਾ ਦਿੱਤਾ ਕਿ ਜਿਸ ਤਰ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਿਛਲੇ ਵਰ੍ਹੇ ‘ਚ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਤੇ ਪੂਰੀ ਲਗਨ ਨਾਲ ਨਿਭਾਈ, ਇਸ ਨਵੇਂ ਵਰ੍ਹੇ ‘ਚ ਵੀ ਸਾਰੇ ਮੁਲਾਜਮ ਆਪਣੇ ਫ਼ਰਜ਼ ਤੇ ਸੌਂਪੀ ਗਈ ਡਿਊਟੀ ਸਮਰਪਣ ਭਾਵਨਾਂ ਨਾਲ ਨਿਭਾਉਣ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ, ਕਿ ਹਰ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ, ਨਵੇਂ ਵਰ੍ਹੇ ‘ਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ।
ਇਸ ਮੌਕੇ ਏ.ਡੀ.ਸੀ. (ਵਿਕਾਸ) ਡਾ. ਪ੍ਰੀਤੀ ਯਾਦਵ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਰਵੀ ਇੰਦਰ ਸਿੰਘ, ਸਬ ਰਜਿਸਟਰਾਰ ਸੰਜੀਵ ਗੌੜ, ਤਹਿਸੀਲਦਾਰ ਰਣਜੀਤ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਪੀਏ ਟੂ ਡੀ.ਸੀ. ਪਰਮਜੀਤ ਕੌਰ ਅੰਟਾਲ, ਸੁਪਰਡੈਂਟ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀ ਸ. ਲਾਲ ਸਿੰਘ ਸਮੇਤ ਵੱਡੀ ਗਿਣਤੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।

Post Views: 20
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪੰਜਾਬ ਸਰਕਾਰ ਨੇ ਜਲ ਸਰੋਤ (ਸਿੰਚਾਈ) ਵਿਭਾਗ ਵਿਚਲੇ ਅਮਲਾ ਦਰਜਾ ਤਿੰਨ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆ ਪੁਨਰਗਠਨ ਦਾ ਕੁਹਾੜਾ ਚਲਾਉਂਦੇ ਹੋਏ ਥੋਕ ਗਿਣਤੀ ਵਿੱਚ ਬਦਲੀਆਂ ਕੀਤੀਆਂ ਗਈਆਂ ਹਨ

Next Post

ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਨੇ ਪਾਕਿਸਤਾਨ ਵਿੱਚ ਮੰਦਿਰ ਤੇ ਹੋਏ ਹਮਲੇ ਦੀ ਨਿੰਦਾ ਕੀਤੀ

Next Post
ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਨੇ ਪਾਕਿਸਤਾਨ ਵਿੱਚ ਮੰਦਿਰ ਤੇ ਹੋਏ ਹਮਲੇ ਦੀ ਨਿੰਦਾ ਕੀਤੀ

ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਨੇ ਪਾਕਿਸਤਾਨ ਵਿੱਚ ਮੰਦਿਰ ਤੇ ਹੋਏ ਹਮਲੇ ਦੀ ਨਿੰਦਾ ਕੀਤੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.