• Login
Sunday, July 12, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਅਜਿਹੇ ਸਮਾਗਮ ਮਾਦਾ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਦੇ ਖਾਤਮੇ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਵਿੱਚ ਸਹਾਇਕ

admin by admin
in PUNJAB
0
ਅਜਿਹੇ ਸਮਾਗਮ ਮਾਦਾ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਦੇ ਖਾਤਮੇ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਵਿੱਚ ਸਹਾਇਕ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਜਲੰਧਰ (ਪ੍ਰੈਸ ਕੀ ਤਾਕਤ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਸੈਸ਼ਨ ਡਵੀਜ਼ਨ ਦੇ ਪ੍ਰਸ਼ਾਸਨਿਕ ਜੱਜ ਜਸਟਿਸ ਦਯਾ ਚੌਧਰੀ ਨੇ ਸ਼ਨੀਵਾਰ ਨੂੰ ਯੂਨੀਕ ਹੋਮ ਵਿਖੇ ਧੀਆਂ ਦੀ ਲੋਹੜੀ ਮਨਾਈ।

ਇਸ ਮੌਕੇ ਜਸਟਿਸ ਦਯਾ ਚੌਧਰੀ ਨੇ ਕਿਹਾ ਕਿ ਅਜਿਹੇ ਸਮਾਗਮ ਮਾਦਾ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਵਿੱਚ ਸਹਾਇਕ ਹਨ।

ਉਨ੍ਹਾਂ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਮਾਦਾ ਭਰੂਣ ਹੱਤਿਆ ਨੂੰ ਰੋਕਿਆ ਜਾਣਾ ਚਾਹੀਦਾ ਹੈ ਤਾਂ ਜੋ ਕੁਦਰਤ ਅਤੇ ਸਮਾਜ ਵਿਚ ਸੰਤੁਲਨ ਬਣਿਆ ਰਹੇ।

ਉਨ੍ਹਾਂ ਕਿਹਾ ਕਿ ਧੀਆਂ ਦੀ ਲੋਹੜੀ ਸਮੇਂ ਦੀ ਲੋੜ ਹੈ ਤਾਂ ਜੋ ਲੜਕੀਆਂ ਵੱਲੋਂ ਆਪਣੀ ਜ਼ਿੰਦਗੀ ਸਵੈਮਾਨ ਨਾਲ ਬਤੀਤ ਕਰ ਸਕਣ ਨੂੰ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਉਹ ਜ਼ਿਲ੍ਹੇ ਅਤੇ ਰਾਜ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਸਕਣਗੀਆਂ ।

ਉਨ੍ਹਾਂ ਸਮੂਹ ਲੋਕਾਂ ਨੂੰ ਲੜਕੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੇ ਸਮਾਗਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਰਵਾਇਤੀ ਤਿਉਹਾਰ ਅਤੇ ਸਮਾਜਿਕ ਸਮਾਰੋਹਾਂ ਨੂੰ ਅਜਿਹੇ ਢੰਗ ਨਾਲ ਮਨਾਇਆ ਜਾਣਾ ਚਾਹੀਦਾ ਹੈ, ਜਿਸ ਨਾਲ ਲੋਕਾਂ ਤੱਕ ਮਹਾਨ ਸੰਦੇਸ਼ ਦਾ ਪ੍ਰਸਾਰ ਹੋਵੇ।

ਜਸਟਿਸ ਦਯਾ ਚੌਧਰੀ ਨੇ ਉਮੀਦ ਜ਼ਾਹਰ ਕੀਤੀ ਕਿ ਲੋਕ ਲੜਕੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਪਹਿਲਕਦਮੀਆਂ ਨੂੰ ਆਪਣੇ ਘਰਾਂ ਵਿੱਚ ਦੁਹਰਾਉਣਗੇ।

ਉਨ੍ਹਾਂ ਸਮਾਜ ਸੇਵਾ ਵਿੱਚ ਯੂਨੀਕ ਹੋਮ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਇਥੇ ਰਹਿਣ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਪਿੰਦਰ ਸਿੰਘ, ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ, ਯੂਨੀਕ ਹੋਮ ਦੇ ਮੁਖੀ ਬੀਬੀ ਪ੍ਰਕਾਸ਼ ਕੌਰ ਅਤੇ ਹੋਰ ਮੌਜੂਦ ਸਨ।

ਇਸ ਦੌਰਾਨ ਉਨ੍ਹਾਂ ਜੁਡੀਸ਼ੀਅਲ ਕੰਪਲੈਕਸ ਵਿੱਚ ਲਗਾਏ ਗਏ ਖੂਨਦਾਨ ਕੈਂਪ ਅਤੇ ਕੋਵਿਡ ਟੈਸਟਿੰਗ ਕੈਂਪ ਦਾ ਉਦਘਾਟਨ ਵੀ ਕੀਤਾ।

ਇਸ ਤੋਂ ਪਹਿਲਾਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਇੰਡਸਟਰੀਅਲ ਟ੍ਰਿਬਿਊਨਲ ਪ੍ਰੀਜ਼ਾਈਡਿੰਗ ਅਫ਼ਸਰ ਤੇਜਵਿੰਦਰ ਸਿੰਘ ਅਤੇ ਹੋਰਨਾਂ ਨੇ ਜਸਟਿਸ ਦਯਾ ਚੌਧਰੀ ਦਾ ਸਵਾਗਤ ਕੀਤਾ।

ਸਰਕਟ ਹਾਊਸ ਵਿਖੇ ਜਸਟਿਸ ਦਯਾ ਚੌਧਰੀ ਨੂੰ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।

Post Views: 28
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਦਿਵਿਆਂਗ ਵਿਦਿਾਰਥੀਆਂ ਦੇ ਪਹਿਚਾਣ ਪੱਤਰ ਬਣਾਉਣ ਲਈ ਕੈਂਪ ਲਾਇਆ

Next Post

Punjab to construct 7 hostels for working women with day care facility for children:

Next Post
Punjab to construct 7 hostels for working women with day care facility for children:

Punjab to construct 7 hostels for working women with day care facility for children:

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.