• Login
Sunday, July 12, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਬਰਡ ਫਲੂ ਦੀ ਰੋਕਥਾਮ ਲਈ ਪੋਲੀਕਲੀਨਿਕਾਂ ਦੇ ਪੈਥੋਲੋਜਿਸਟਾਂ ਸਮੇਤ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ

admin by admin
in PUNJAB
0
ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਬਰਡ ਫਲੂ ਦੀ ਰੋਕਥਾਮ ਲਈ ਪੋਲੀਕਲੀਨਿਕਾਂ ਦੇ ਪੈਥੋਲੋਜਿਸਟਾਂ ਸਮੇਤ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਜਲੰਧਰ (ਪ੍ਰੈਸ ਕੀ ਤਾਕਤ ਬਿਊਰੋ):ਨੋਰਦਰਨ ਰੀਜਨਲ ਡਿਜ਼ੀਜ਼ ਡਾਇਗਨੋਸਟਿਕ ਲੈਬੋਰੇਟਰੀ, (ਐਨਆਰਡੀਡੀਐਲ) ਜਲੰਧਰ ਵਿਖੇ ਅੱਜ ਪੰਜਾਬ ਦੇ ਵੈਟਰਨਰੀ ਪੋਲੀਕਲੀਨਿਕਾਂ ਦੇ ਪੈਥੋਲੋਜਿਸਟਾਂ, ਹਰੇਕ ਜ਼ਿਲ੍ਹੇ ਵਿੱਚ ਨਾਮਜ਼ਦ ਕੀਤੇ ਗਏ ਬਰਡ ਫਲੂ ਨਾਲ ਸਬੰਧਤ ਨੋਡਲ ਅਫ਼ਸਰਾਂ ਅਤੇ ਵਣ ਤੇ ਜੰਗਲੀ ਜੀਵਨ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਪਸ਼ੂ ਪਾਲਣ ਵਿਭਾਗ, ਪੰਜਾਬ ਦੇ ਡਾਇਰੈਕਟਰ ਡਾ. ਐਚ ਐਸ ਕਾਹਲੋਂ ਵੱਲੋਂ ਕੀਤੀ ਗਈ।

ਡਾ. ਕਾਹਲੋਂ ਨੇ ਮੀਟਿੰਗ ਵਿੱਚ ਮੌਜੂਦ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਆਂਢੀ ਸੂਬਿਆਂ ਵਿੱਚ ਬਰਡ ਫਲੂ ਦੇ ਫੈਲਾਅ ਦੇ ਮੱਦੇਨਜ਼ਰ ਸੂਬੇ ਵਿੱਚ ਬਰਡ ਫਲੂ ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀਆਂ ਵਰਤਣ ਸਬੰਧੀ ਨਿਰਦੇਸ਼ ਜਾਰੀ ਕੀਤੇ। ਸਰਕਾਰ ਵੱਲੋਂ ਬਰਡ ਫਲੂ ਦੇ ਮਾਮਲਿਆਂ ਨੂੰ ਲੈ ਕੇ ਨਿਗਰਾਨੀ ਵਧਾਉਣ ਲਈ ਐਨਆਰਡੀਡੀਐਲ ਜਲੰਧਰ ਵਿਖੇ ਰੋਜ਼ਾਨਾ 1500 ਸੈਂਪਲ ਟੈਸਟ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਹਰੇਕ ਜ਼ਿਲ੍ਹੇ ਨੂੰ ਰੋਜ਼ਾਨਾ 50 ਸੈਂਪਲ ਭੇਜਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਨ੍ਹਾਂ ਸੈਂਪਲਾਂ ਦੀ ਸਮੇਂ ਸਿਰ ਜਾਂਚ ਨਾਲ ਬਰਡ ਫਲੂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।

ਮੀਟਿੰਗ ਵਿੱਚ ਐਨਆਰਡੀਡੀਐਲ ਦੇ ਜੁਆਇੰਟ ਡਾਇਰੈਕਟਰ ਡਾ. ਮਹਿੰਦਰਪਾਲ ਨੇ ਭਰੋਸਾ ਦਿਵਾਇਆ ਕਿ ਐਨਆਰਡੀਡੀਐਲ ਵਿੱਚ ਬਰਡ ਫਲੂ ਦੇ ਸੈਂਪਲ ਟੈਸਟ ਕਰਨ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਡਾ. ਪਰਵਿੰਦਰ ਕੌਰ ਵੈਟਰਨਰੀ ਅਫ਼ਸਰ ਨੂੰ ਬਰਡ ਫਲੂ ਦਾ ਨੋਡਲ ਅਫ਼ਸਰ ਲਗਾਇਆ ਗਿਆ, ਜੋ ਕਿ ਹਰ ਤਰ੍ਹਾਂ ਦੀ ਜਾਣਕਾਰੀ ਦਾ ਬਾਕੀ ਜ਼ਿਲ੍ਹਿਆਂ ਨਾਲ ਅਦਾਨ-ਪ੍ਰਦਾਨ ਕਰਨਗੇ।

ਇਸ ਮੌਕੇ ਡਾ. ਚਰਨਜੀਤ ਸਾਰੰਗਲ ਅਤੇ ਡਾ. ਮੁਕੇਸ਼ ਮਿੱਤਲ ਨੇ ਆਏ ਹੋਏ ਅਧਿਕਾਰੀਆਂ/ਕਰਮਚਾਰੀਆਂ ਨੂੰ ਸੈਂਪਲ ਇਕੱਤਰ ਕਰਨ ਅਤੇ ਡਿਸਪੈਚ ਕਰਨ ਸਬੰਧੀ ਪਾਵਰ ਪੁਆਇੰਟ ਪ੍ਰੈਜ਼ੈਨਟੇਸ਼ਨ ਰਾਹੀਂ ਪੂਰਨ ਜਾਣਕਾਰੀ ਦਿੱਤੀ।

Post Views: 30
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

50% reservation in panchayats, ULBs and jobs a historic initiative of Captain government towards women empowerment

Next Post

ਪਟਿਆਲਾ ਦੇ ਵਿਚ ਗੁੰਡਾਗਰਦੀ ਦਾ ਨੰਗਾ ਨਾਚ

Next Post

ਪਟਿਆਲਾ ਦੇ ਵਿਚ ਗੁੰਡਾਗਰਦੀ ਦਾ ਨੰਗਾ ਨਾਚ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.