• Login
Saturday, April 4, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਸਪੋਰਟਸ ਵਿੰਗ ਲਈ ਖਿਡਾਰੀਆਂ ਦੀ ਚੋਣ 11 ਤੇ 12 ਫਰਵਰੀ ਨੂੰ ਹੋਵੇਗੀ

admin by admin
in PUNJAB, SPORTS
0
ਸਪੋਰਟਸ ਵਿੰਗ ਲਈ ਖਿਡਾਰੀਆਂ ਦੀ ਚੋਣ 11 ਤੇ 12 ਫਰਵਰੀ ਨੂੰ ਹੋਵੇਗੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 8 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਸ਼ਾਸ਼ਵਤ ਰਾਜਦਾਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖੇਡ ਵਿਭਾਗ ਪੰਜਾਬ ਵੱਲੋਂ ਸੈਸ਼ਨ 2021-22 ਲਈ ਸਪੋਰਟਸ ਵਿੰਗ ‘ਚ ਸਕੂਲਾਂ ਦੇ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ 11 ਤੇ 12 ਫਰਵਰੀ ਨੂੰ ਪਟਿਆਲਾ ਜ਼ਿਲ੍ਹੇ ਦੇ ਅੰਡਰ-14, 17 ਤੇ 19 ਉਮਰ ਵਰਗ ਦੇ ਖਿਡਾਰੀਆਂ ਤੇ ਖਿਡਾਰਨਾਂ ਦੇ ਟਰਾਇਲ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਟਰਾਇਲਾਂ ‘ਚ ਐਥਲੈਟਿਕਸ, ਬਾਸਕਟਬਾਲ, ਬਾਕਸਿੰਗ, ਫੁੱਟਬਾਲ, ਹਾਕੀ, ਹੈਂਡਬਾਲ, ਜੂਡੋ, ਜਿਮਨਾਸਟਿਕ, ਖੋਹ-ਖੋਹ, ਟੇਬਲ ਟੈਨਿਸ, ਲਾਅਨ ਟੈਨਿਸ, ਵਾਲੀਬਾਲ, ਵੇਟ ਲਿਫ਼ਟਿੰਗ ਤੇ ਕੁਸ਼ਤੀ ਦੇ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਚੁਣੇ ਗਏ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇ ਖੇਡ ਵਿਭਾਗ ਦੇ ਨਿਯਮਾਂ ਅਨੁਸਾਰ ਰੈਜੀਡੈਂਸਅਲ ਖਿਡਾਰੀਆਂ ਨੂੰ 200 ਰੁਪਏ ਅਤੇ ਡੇ-ਸਕਾਲਰ ਖਿਡਾਰੀਆਂ ਨੂੰ 100 ਰੁਪਏ ਪ੍ਰਤੀ ਦਿਨ ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ ਮੁਹੱਈਆ ਕਰਵਾਈ ਜਾਵੇਗੀ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਸਪੋਰਟਸ ਵਿੰਗਾਂ ਲਈ ਖਿਡਾਰੀ/ਖਿਡਾਰਨ ਦਾ ਜਨਮ ਅੰਡਰ-14 ਲਈ 01.01.2008, ਅੰਡਰ-17 ਲਈ 01.01.2005 ਅਤੇ ਅੰਡਰ-19 ਲਈ 01.01.2003 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਇਨ੍ਹਾਂ ਚੋਣ ਟਰਾਇਲਾਂ ਲਈ ਖਿਡਾਰੀ ਜ਼ਿਲ੍ਹਾ ਪਟਿਆਲਾ ਨਾਲ ਸਬੰਧ ਰੱਖਦਾ ਹੋਵੇ ਅਤੇ ਪੰਜਾਬ ਦਾ ਵਸਨੀਕ ਹੋਵੇ।
ਉਨ੍ਹਾਂ ਦੱਸਿਆ ਕਿ ਖਿਡਾਰੀ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ‘ਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿਚੋ ਕੋਈ ਇੱਕ ਪੁਜ਼ੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋਂ ਸਟੇਟ ਪੱਧਰੀ ਮੁਕਾਬਲੇ ‘ਚ ਹਿੱਸਾ ਲਿਆ ਹੋਵੇ। ਇਸ ਤੋਂ ਇਲਾਵਾ ਟਰਾਇਲ ਦੇ ਅਧਾਰ ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ।  ਯੋਗ ਖਿਡਾਰੀ/ਖਿਡਾਰਨਾਂ ਉਪਰੋਕਤ ਦਰਸਾਈਆਂ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ਤੇ ਠੀਕ ਸਵੇਰੇ 10:00 ਵਜੇ ਰਜਿਸਟ੍ਰੇਸ਼ਨ ਲਈ ਰਿਪੋਰਟ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੰਗਾਂ ਲਈ ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ‘ਤੇ ਜਾਂ ਇਸ ਤੋਂ ਪਹਿਲਾਂ ਦਫਤਰ ਜਿਲ੍ਹਾ ਖੇਡ ਅਫਸਰ ਪਟਿਆਲਾ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਭਾਗ ਲੈਣ ਵਾਲੇ ਖਿਡਾਰੀ ਆਪਣੇ ਨਾਲ ਜਨਮ, ਅਧਾਰ ਕਾਰਡ, ਬੈਂਕ ਖਾਤਾ ਨੰਬਰ, ਆਈ.ਐਫ਼.ਐਸ.ਸੀ ਕੋਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਆਉਣਗੇ ਅਤੇ ਚੋਣ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਵਿਭਾਗ ਵੱਲੋਂ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

Post Views: 88
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਦੀ ਟੀਮ ਨੇ ਕਸਬਾ ਘੱਗਾ ਵਿਖੇ ਜਾਗੋ ਲਹਿਰ ਨੂੰ ਪ੍ਰਫੁਲਤ ਕਰਨ ਲਈ ਮੀਟਿੰਗ ਕਰਵਾਈ

Next Post

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਜ਼ਿਲ੍ਹੇ ‘ਚ 3 ਲੱਖ ਤੋਂ ਵਧੇਰੇ ਲਾਭਪਾਤਰੀਆਂ ਦੇ ਈ-ਕਾਰਡ ਬਣੇ-ਡਾ. ਪ੍ਰੀਤੀ ਯਾਦਵ

Next Post
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਜ਼ਿਲ੍ਹੇ ‘ਚ 3 ਲੱਖ ਤੋਂ ਵਧੇਰੇ ਲਾਭਪਾਤਰੀਆਂ ਦੇ ਈ-ਕਾਰਡ ਬਣੇ-ਡਾ. ਪ੍ਰੀਤੀ ਯਾਦਵ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਜ਼ਿਲ੍ਹੇ 'ਚ 3 ਲੱਖ ਤੋਂ ਵਧੇਰੇ ਲਾਭਪਾਤਰੀਆਂ ਦੇ ਈ-ਕਾਰਡ ਬਣੇ-ਡਾ. ਪ੍ਰੀਤੀ ਯਾਦਵ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.