ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ) ਅੱਜ ਮਿਤੀ 8—2—2021 ਨੂੰ ਦਿਹਾਤੀ ਮੰਡਲ ਪਟਿਆਲਾ ਵੱਲੋਂ ਮੀਟਿੰਗ ਡਵੀਜਨ ਮੀਤ ਪ੍ਰਧਾਨ ਸ੍ਰੀ ਗੁਰਬਚਨ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਸਰਕਲ ਸਕੱਤਰ ਸ੍ਰੀ ਰਾਮ ਚੰਦ ਬਖਸ਼ੀਵਾਲਾ, ਸਰਕਲ ਖਜਾਨਚੀ ਸੀ ਸੁਰਜੀਤ ਪਾਲ ਤੇ ਪ੍ਰਚਾਰ ਸਕੱਤਰ ਸ੍ਰੀ ਗੁਰਚਰਨ ਦਾਸ ਸੋਹਲ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਦੇ ਸਟੇਜ ਦੀ ਜਿੰਮੇਵਾਰੀ ਡਵੀਜਨ ਸਕੱਤਰ ਸੀ ਗੁਰਦੀਪ ਸਿੰਘ ਨੇ ਨਿਭਾਈ। ਮੀਟਿੰਗ ਵਿੱਚ ਬੁਲਾਰਿਆਂ ਵੱਲੋਂ ਮੰਗ ਕੀਤੀ ਗਈ ਕਿ ਪੈਨਸ਼ਨਰ ਅਤੇ ਮੁਲਾਜਮਾਂ ਨੂੰ 23 ਸਾਲਾ ਸਕੇਲ ਬਿਨਾਂ ਸ਼ਰਤ ਦਿੱਤਾ ਜਾਵੇ, ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਤਨਖਾਹ ਅਤੇ ਭੱਤਿਆਂ ਨਾਲ ਪੇ ਬੈਂਡ ਡਿਫਰੈਸੀਅਲ ਕਾਇਮ ਰੱਖਦੇ ਹੋਏ ਬਿਜਲੀ ਮੁਲਾਜਮਾਂ ਦੇ ਬਾਕੀ ਰਹਿੰਦੇ ਗਰੁੱਪ 4 ਤੋਂ 9 ਅਤੇ 17 ਅਧੀਨ ਆਉਂਦੇ ਕਾਮਿਆਂ ਨੂੰ 1—12—2011 ਤੋਂ ਪੇ ਬੈਂਡ ਵਿੱਚ ਵਾਧਾ ਦਿੱਤਾ ਜਾਵੇ। ਛੇਵੇ ਤਨਖਾਹ ਕਮਿਸ਼ਨ ਦੀ ਰਿਪੋਰਟ ਪਹਿਲ ਦੇ ਅਧਾਰ ਤੇ ਜਾਰੀ ਕੀਤੀ ਜਾਵੇ। ਬਿਜਲੀ ਮੁਲਾਜਮ ਤੇ ਪੈਨਸ਼ਨਰਾਂ ਲਈ ਮੈਡੀਕਲ ਕੈਸ਼ਲੈਸ ਸਕੀਮ ਮੁੜ ਚਾਲੂ ਕੀਤੀ ਜਾਵੇ। ਬਿਜਲੀ ਬਿੱਲ 2020 ਰੱਦ ਕੀਤਾ ਜਾਵੇ ਅਤੇ ਕਿਸਾਨਾਂ ਵੱਲੋਂ 3 ਖੇਤੀ ਬਾੜੀ ਕਾਨੂੰਨ ਰੱਦ ਲਈ ਚੱਲ ਰਹੇ ਘੋਲ ਦੀ ਹਿਮਾਇਤ ਕੀਤੀ ਅਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਤਿੰਨ ਕਾਨੂੰਨ ਰੱਦ ਕੀਤੇ ਜਾਣ। ਮੁਲਾਜਮ ਤੇ ਪੈਨਸ਼ਨਰਜ਼ ਤਾਲਮੇਲ ਕਮੇਟੀ ਵੱਲੋਂ ਦਿੱਤੇ 23—02—2021 ਨੂੰ ਹੈਡ ਆਫਿਸ ਦਿੱਤੇ ਜਾ ਰਹੇ ਧਰਨੇ ਵਿੱਚ ਵੱਧ ਤੋਂ ਵੱਧ ਸ਼ਮੂਲਿਅਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸੰਘਰਸ਼ ਨੂੰ ਤੇਜ ਕਰਨ ਦਾ ਫੈਸਲਾ ਕੀਤਾ ਗਿਆ। ਜਿਸ ਤੋਂ ਨਿਕਲਣ ਵਾਲੇ ਸਿੱਟਿਆ ਦੀ ਜਿੰਮੇਵਾਰੀ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀ ਹੋਵੇਗੀ।