• Login
Tuesday, July 8, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਨਾਬਾਲਿਗਾ ਨਾਲ ਕੁਕਰਮ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਪੁਲਿਸ ਨੇ 24 ਘੰਟਿਆਂ ਵਿੱਚ ਪਾਈ ਵੱਡੀ ਸਫਲਤਾ

Subash Bharti by Subash Bharti
in PUNJAB
0
ਨਾਬਾਲਿਗਾ ਨਾਲ ਕੁਕਰਮ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਪੁਲਿਸ ਨੇ 24 ਘੰਟਿਆਂ ਵਿੱਚ ਪਾਈ ਵੱਡੀ ਸਫਲਤਾ

ਕੈਪਸ਼ਨ: ਜਾਣਕਾਰੀ ਦਿੰਦੇ ਹੋਏ ਐਸਪੀ (ਇਨਵੈਸਟੀਗੇਸ਼ਨ) ਹਰਿੰਦਰ ਸਿੰਘ ਅਤੇ ਡੀਐਸਪੀ ਸੁਖਵਿੰਦਰਪਾਲ ਸਿੰਘ।

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਸੁਨਾਮ ਊਧਮ ਸਿੰਘ ਵਾਲਾ, 17 ਮਈ (ਅਨਿਲ ਭਾਰਤੀ): 
ਪਿਛਲੇ ਦਿਨ ਸ਼ਹਿਰ ਵਿੱਚ ਇੱਕ ਨੌਜਵਾਨ ਵੱਲੋਂ ਨਾਬਾਲਿਗਾ ਨਾਲ ਕਥਿਤ ਤੌਰ ਤੇ ਕੁਕਰਮ ਕਰਨ ਅਤੇ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਇਸ ਸਬੰਧੀ ਪੁਲਿਸ ਦੇ ਜ਼ਿਲ੍ਹਾ ਉਚ ਅਧਿਕਾਰੀਆਂ, ਸੀਆਈਏ ਸੰਗਰੂਰ ਅਤੇ ਸਥਾਨਕ ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਮਾਮਲੇ ਦੇ ਕਥਿਤ ਦੋਸ਼ੀ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸਪੀ (ਇਨਵੈਸਟੀਗੇਸ਼ਨ) ਹਰਿੰਦਰ ਸਿੰਘ ਅਤੇ ਡੀਐਸਪੀ ਸੁਨਾਮ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਸ਼ਹਿਰ ਸੁਨਾਮ ਦੇ ਚੁਹੱਟਾ ਬਜ਼ਾਰ ਵਿਖੇ ਕਿਰਾਏ ਦੇ ਮਕਾਨ ਵਿੱਚ ਇੱਕ ਔਰਤ ਆਪਣੀਆਂ ਤਿੰਨ ਬੇਟੀਆਂ ਅਤੇ ਇੱਕ ਬੇਟੇ ਨਾਲ ਰਹਿੰਦੀ ਹੈ ਅਤੇ ਇਹ ਔਰਤ ਲੋਕਾਂ ਦੇ ਘਰਾਂ ਵਿੱਚ ਸਫਾਈ ਦਾ ਕੰਮ ਕਰਕੇ ਆਪਣਾ ਅਤੇ ਬੱਚਿਆਂ ਦਾ ਪਾਲਣ-ਪੋਸ਼ਣ ਕਰਦੀ ਹੈ, ਨੇ ਪੁਲਿਸ ਦੇ ਕੋਲ ਲਿਖਵਾਏ ਬਿਆਨ ਵਿੱਚ ਦੱਸਿਆ ਕਿ ਮੁਹੰਮਦ ਸਾਗਰ ਉਰਫ ਸਾਗਰ ਸਿੰਘ ਪੁੱਤਰ ਅਮੀਨੂਰ ਦੁਕਿਨ ਨਿਵਾਸੀ ਬਾਹਬਲੀ ਬਸੂਨੀਆਪਰਾ ਜ਼ਿਲ੍ਹਾ ਨਿਲਵਾਮਾਰੀ ਰਾਮਪੁਰ ਬੰਗਲਾ ਦੇਸ਼ ਹਾਲ ਨਿਵਾਸੀ ਸੁਨਾਮ ਜੋਕਿ ਕਾਫ਼ੀ ਸਮੇਂ ਤੋਂ ਉਸਦੇ ਨਾਲ ਘਰ ਵਿੱਚ ਹੀ ਰਹਿੰਦਾ ਹੈ ਅਤੇ ਇਹ ਇੱਕ ਫੈਕਟਰੀ ਵਿੱਚ ਕੰਮ ਕਰਦਾ ਹੈ ਅਤੇ ਰੋਜ਼ ਦੀ ਤਰ੍ਹਾਂ ਜਦੋਂ ਉਹ ਆਪਣੀ ਦੋ ਬੇਟੀਆਂ ਨੂੰ ਨਾਲ ਲੈ ਕੇ ਕੰਮ ਤੇ ਚਲੀ ਗਈ ਅਤੇ ਪਿੱਛੇ ਤੋਂ ਇਸ ਨੌਜਵਾਨ ਨੇ ਬਦਨੀਅਤ ਨਾਲ ਮੌਕਾ ਪਾ ਕੇ ਉਸਦੀ ਛੋਟੀ ਬੇਟੀ ਨਾਲ ਜਬਰਨ ਕੁਕਰਮ ਕਰ ਦਿੱਤਾ ਅਤੇ ਉਸਨੂੰ ਜਾਨੋਂ ਮਾਰਨ ਦੀ ਵੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਪੀੜਤ ਨਾਬਾਲਿਗਾ ਦੀ ਮਾਤਾ ਦੇ ਬਿਆਨਾਂ ਦੇ ਆਧਾਰ ਤੇ ਧਾਰਾ 376, 307 ਆਈਪੀਸੀ ਅਤੇ 4 ਦਿ ਪ੍ਰੌਟੇਕਸ਼ਨ ਆਫ ਚਿਲਡਰਨ ਫਰਾਮ ਸੈਕਸੂਅਲ ਓਫੇਂਸ ਐਕਟ 2012 ਤਹਿਤ ਥਾਣਾ ਸਿਟੀ ਸੁਨਾਮ ਵਿਖੇ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਦੀ ਗ੍ਰਿਫਤਾਰੀ ਲਈ ਪੁਲਿਸ ਸਿਟੀ ਸੁਨਾਮ ਅਤੇ ਸੀਆਈਏ ਸੰਗਰੂਰ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਛਾਪੇਮਾਰੀ ਕੀਤੀ ਗਈ ਅਤੇ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਦੌਰਾਨ ਕਥਿਤ ਦੋਸ਼ੀ ਨੂੰ ਛਾਜਲੀ ਵੱਲ ਜਾਂਦਿਆਂ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਸੀ.ਆਈ.ਏ. ਇੰਚਾਰਜ਼ ਸਤਨਾਮ ਸਿੰਘ, ਥਾਣਾ ਮੁਖੀ ਸੁਨਾਮ ਜਤਿੰਦਰਪਾਲ ਸਿੰਘ ਵੀ ਮੌਜੂਦ ਸਨ।
Post Views: 84
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

वित्त मंत्री निर्मला सीतारमण ने आर्थिक पैकेज का ऐलान करते हुए पांच दिनों में की ये बड़ी घोषणाएं

Next Post

ਖਰੀਦਦਾਰੀ ਕਰਨ ਵੇਲੇ ਜ਼ਰੂਰੀ ਇਹਤਿਆਤਾਂ ਦਾ ਖਿਆਲ ਰੱਖਣ ਗਾਹਕ: ਤੇਜ ਪ੍ਰਤਾਪ ਸਿੰਘ ਫੂਲਕਾ

Next Post
ਖਰੀਦਦਾਰੀ ਕਰਨ ਵੇਲੇ ਜ਼ਰੂਰੀ ਇਹਤਿਆਤਾਂ ਦਾ ਖਿਆਲ ਰੱਖਣ ਗਾਹਕ: ਤੇਜ ਪ੍ਰਤਾਪ ਸਿੰਘ ਫੂਲਕਾ

ਖਰੀਦਦਾਰੀ ਕਰਨ ਵੇਲੇ ਜ਼ਰੂਰੀ ਇਹਤਿਆਤਾਂ ਦਾ ਖਿਆਲ ਰੱਖਣ ਗਾਹਕ: ਤੇਜ ਪ੍ਰਤਾਪ ਸਿੰਘ ਫੂਲਕਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In