• Login
Thursday, February 12, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਅਮਰਿੰਦਰ ਸਰਕਾਰ ਨੇ ਪ੍ਰਾਈਵੇਟ ਸਕੂਲ ਦੀਆਂ ਫੀਸਾਂ ਨੂੰ ਦਿੱਤੀ ਹਾਈ ਕੋਰਟ ਚ ਚੁਣੌਤੀ

admin by admin
in PUNJAB
0
ਕੈਪਟਨ ਅਮਰਿੰਦਰ ਸਿੰਘ ਨੇ ਗੁੱਸੇ ਭਰੇ ਲਹਿਜ਼ੇ ‘ਚ ਪੁੱਛਿਆ, ਗਲਵਾਨ ਘਾਟੀ ਵਿੱਚ ਵਾਪਰੇ ਲਈ ਕੌਣ ਜ਼ਿੰਮੇਵਾਰ ਹੈ, ਸਾਡੇ ਜਵਾਨਾਂ ਨੇ ਗੋਲੀ ਕਿਉ ਨਹੀਂ ਚਲਾਈ

file photo

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 10 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਅੱਜ ਲੌਕਡਾਊਨ ਦੇ ਸਮੇਂ ਦੌਰਾਨ ਸਕੂਲ ਫੀਸਾਂ ਦੀ ਅਦਾਇਗੀ ਨਾਲ ਸਬੰਧਤ ਮਾਮਲੇ ਵਿੱਚ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।
ਸੀ.ਪੀ.ਸੀ. ਦੀ ਧਾਰਾ 151 ਨਾਲ ਨਿਯਮ 5, ਹੁਕਮ 41 ਤਹਿਤ ਇਕਹਿਰੇ ਜੱਜ ਦੇ ਫੈਸਲੇ (ਐਲ.ਪੀ.ਏ.) ਦੇ ਵਿਰੁੱਧ ਦਾਇਰ ਕੀਤੀ ਪਟੀਸ਼ਨ ਵਿੱਚ ਸੂਬਾ ਸਰਕਾਰ ਨੇ ‘ਨਿਆਂ ਤੇ ਇਨਸਾਫ ਦੇ ਹਿੱਤ ਵਿੱਚ’ ਇਕਹਿਰੇ ਜੱਜ ਦੇ ਹੁਕਮ ਦੇ ਅਮਲ ਅਤੇ 30 ਜੂਨ ਦੇ ਫੈਸਲੇ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। 30 ਜੂਨ ਦੇ ਫੈਸਲੇ ਵਿੱਚ ਹਾਈ ਕੋਰਟ ਦੇ ਇਕਹਿਰੇ ਜੱਜ ਨੇ ਪ੍ਰਾਈਵੇਟ ਸਕੂਲਾਂ ਨੂੰ ਅਸਰਦਾਰ ਢੰਗ ਨਾਲ ਹਰੇਕ ਤਰਾਂ ਦੀ ਫੀਸ ਇਕੱਤਰ ਕਰਨ ਦੀ ਰਾਹਤ ਦਿੱਤੀ ਸੀ, ਭਾਵੇਂ ਕਿ ਇਨਾਂ ਸਕੂਲਾਂ ਨੇ ਆਨਲਾਈਨ ਸਿੱਖਿਆ/ਕਲਾਸਾਂ ਦੀ ਪੇਸ਼ਕਸ਼ ਕੀਤੀ ਜਾਂ ਨਹੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਤੋਂ ਪਹਿਲਾਂ ਵੀ ਪ੍ਰਾਈਵੇਟ ਸਕੂਲਾਂ ਦੁਆਰਾ ਕੋਵਿਡ ਦੌਰਾਨ ਬੰਦ ਦੇ ਮੱਦੇਨਜ਼ਰ ਆਨਲਾਈਨ ਜਾਂ ਆਫਲਾਈਨ ਕਲਾਸਾਂ ਨਾ ਲਾਉਣ ਦੇ ਬਾਵਜੂਦ ਫੀਸਾਂ ਵਸੂਲਣ ’ਤੇ ਚਿੰਤਾ ਜ਼ਾਹਰ ਕਰ ਚੁੱਕੇ ਹਨ। ਇਹ ਮਸਲਾ ਬੁੱਧਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਵੀ ਵਿਚਾਰਿਆ ਗਿਆ ਸੀ ਅਤੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਹਾਈ ਕੋਰਟ ਵਿੱਚ ਐਲ.ਪੀ.ਏ. ਦਾਇਰ ਕਰਨ ਲਈ ਆਖਿਆ ਸੀ।
ਐਲ.ਪੀ.ਏ. ਵਿੱਚ ਇਹ ਨੁਕਤਾ ਉਠਾਇਆ ਗਿਆ ਕਿ ਪ੍ਰਾਈਵੇਟ ਸਕੂਲ ਵਿੱਤੀ ਔਕੜਾਂ ਅਤੇ ਆਪਣੇ ਖਰਚਿਆਂ ਦੀ ਪੂਰਤੀ ’ਚ ਅਸਮਰੱਥ ਹੋ ਜਾਣ ਦੀ ਪੈਰਵੀ ਕਰਨ ਦੇ ਬਾਵਜੂਦ ਇਸ ਨੂੰ ਸਾਬਤ ਕਰਨ ਲਈ ਕੋਈ ਸਬੂਤ ਜਾਂ ਸਮੱਗਰੀ ਰਿਕਾਰਡ ’ਤੇ ਨਹੀਂ ਰੱਖ ਸਕੇ।
ਅੱਗੇ ਇਹ ਵੇਖਿਆ ਗਿਆ ਕਿ ਹਾਈ ਕੋਰਟ ਨੇ ਆਪਣੇ ਹੁਕਮਾਂ ‘ਚ ਇਸ ਤੱਥ ਨੂੰ ਅੱਖੋਂ ਪਰੋਖੇ ਕੀਤਾ ਹੈ ਕਿ ਕੋਵਿਡ-19 ਦੇ ਸੰਕਟ ਸਦਕਾ ਮਾਪਿਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਘਟਾਉਣ ਲਈ ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਨੂੰ ਕੇਵਲ ਟਿਊਸ਼ਨ ਫੀਸ (ਇਨਾਂ ਵੱਲੋਂ ਆਨ-ਲਾਈਨ ਸਿੱਖਿਆ ਮੁਹੱਈਆ ਕਰਵਾਉਣ ਕਰਕੇ) ਲੈਣ ਸਬੰਧੀ ਹੁਕਮ ਜਾਰੀ ਕਰਨ ਲਈ ਮਜਬੂਰ ਸੀ।
ਐਲ.ਪੀ.ਏ ਅਨੁਸਾਰ ਇਤਰਾਜ਼ਯੋਗ ਹੁਕਮ ਅਤੇ ਫੈਸਲਾ ਸਕੂਲਾਂ ਨੂੰ ‘ਅਸਲ ਖਰਚਾ’ ਵਸੂਲਣ ਦੀ ਆਗਿਆ ਦਿੰਦਿਆਂ ‘ਅਸਲ ਖਰਚ’ ਦੀ ਜਾਂਚ ਕਰਨ ਅਤੇ ਤਸਦੀਕ ਕਰਨ ਲਈ ਕੋਈ ਵਿਧੀ ਮੁਹੱਈਆ ਨਹੀਂ ਕਰਵਾਉਦਾ। ਇਸ ਤਰਾਂ ਇਸ ਇਤਰਾਜ਼ਯੋਗ ਹੁਕਮ ਅਤੇ ਫੈਸਲੇ ਨੂੰ ਤਾਮੀਲ ਕਰਨ ਅਤੇ ਲਾਗੂ ਕਰਨ ਵਿੱਚ ਵਿਹਾਰਕ ਸਮੱਸਿਆਵਾਂ ਹਨ।
ਇਹ ਨੁਕਤਾ ਉਭਾਰਦਿਆਂ ਕਿ ਪੰਜਾਬ ਸਰਕਾਰ ਦੇ ਆਦੇਸ਼ ਨਾ ਕੇਵਲ ਹੰਗਾਮੀ ਸਥਿਤੀ ਤੋਂ ਪ੍ਰੇਰਿਤ ਸਨ ਬਲਕਿ ਅਸਥਾਈ ਤੌਰ ‘ਤੇ ਅਪਣਾਏ ਗਿਆ, ਐਲ.ਪੀ.ਏ ਅਨੁਸਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਤੱਥ ਨੂੰ ਵੀ ਮੁਕੰਮਲ ਤੌਰ ‘ਤੇ ਅੱਖੋਂ ਪਰੋਖੇ ਕੀਤਾ ਕਿ ਹੋਰਨਾਂ ਸੂਬਿਆਂ ਦੇ ਹਾਈ ਕੋਰਟਾਂ, ਜਿਨਾਂ ਵੱਲੋਂ ਇਕੋ ਜਿਹ ਆਦੇਸ਼ ਨਹੀਂ ਤਾਂ ਲਗਭਗ ਇਹੋ ਜਿਹੇ ਹੀ ਹੁਕਮ ਜਾਰੀ ਕੀਤੇ ਗਏ ਸਨ, ਵੱਲੋਂ ਇਸ ਸਬੰਧੀ ਦਖਲ ਨਹੀਂ ਦਿੱਤਾ ਗਿਆ। ਐਲ.ਪੀ.ਏ ਦੇ ਦਰਸਾਉਣ ਅਨੁਸਾਰ ਹਰਿਆਣਾ ਸਰਕਾਰ ਵਲੋਂ ਜਾਰੀ ਕੀਤੇ ਸਮਰੂਪ ਆਦੇਸ਼ਾਂ ਨੂੰ ਚੁਣੌਤੀ ਦਿੰਦੇ ਅਜਿਹੇ ਹੀ ਮਸਲੇ ਵਿੱਚ ਇਕ ਕੋਆਰਡੀਨੇਟ ਬੈਂਚ ਵੱਲੋਂ ਹਰਿਆਣਾ ਦੇ ਪ੍ਰਾਈਵੇਟ ਸਕੂਲਾਂ ਨੂੰ ਬਿਨਾਂ ਅੰਤਰਿਮ ਜਾਂ ਹੋਰ ਰਾਹਤ ਦਿੰਦਿਆਂ ਮਹਿਜ਼ ਕੇਸ ਨੂੰ ਸਤੰਬਰ ਤੱਕ ਅੱਗੇ ਪਾ ਦਿੱਤਾ।
ਆਪਣੀ ਐਲ.ਪੀ.ਏ. ਵਿੱਚ ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ 30 ਜੂਨ, 2020 ਨੂੰ ਪਾਸ ਕੀਤੇ ਹੁਕਮ ਪਾਸ ਕਰਨ ਵਿੱਚ ਅਪਣਾਈ ਗਈ ਅਸਾਵੀਂ ਪਹੁੰਚ ਨੂੰ ਵੀ ਉਜਾਗਰ ਕੀਤਾ ਹੈ। ਇਸ ਅਪੀਲ ਵਿੱਚ ਸਕੂਲਾਂ ਦੇ ਪੱਖ ਵਾਲੀਆਂ ਦਾਇਰ ਪਟੀਸ਼ਨਾਂ ਨੂੰ ਕਾਇਮ ਰੱਖਣ ਦੇ ਮੁੱਦਿਆਂ ਨੂੰ ਉਠਾਉਣ ਅਤੇ ਅਤੇ ਅਜਿਹੇ ਹੰਗਾਮੀ ਸਮੇਂ ਦੌਰਾਨ ਸ਼ਕਤੀਆਂ ਦੀ ਵੰਡ ਅਤੇ ਆਰਟੀਕਲ 19 (1) (ਜੀ) ਦੀ ਉਪਲਬਧਤਾ ਦੇ ਮਾਮਲੇ ਨੂੰ ਵੀ ਉਭਾਰਿਆ ਗਿਆ।

Post Views: 45
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSingh Punjab coronavirus symptomsamarinder-challenged-private-school-fees-in-high-courtcarona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjablive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਰਵੀ ਇੰਦਰ ਸਿੰਘ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

Next Post

ਕਸ਼ਮੀਰ ਘਾਟੀ ਵਿੱਚ ਹੋ ਰਹੀਆਂ ਸਿਆਸੀ ਹੱਤਿਆਵਾਂ ਨੂੰ ਰੋਕਣ ਲਈ ਸਰਕਾਰ ਠੋਸ ਕਦਮ ਚੁੱਕੇ

Next Post
ਕਸ਼ਮੀਰ ਘਾਟੀ ਵਿੱਚ ਹੋ ਰਹੀਆਂ ਸਿਆਸੀ ਹੱਤਿਆਵਾਂ ਨੂੰ ਰੋਕਣ ਲਈ ਸਰਕਾਰ ਠੋਸ ਕਦਮ ਚੁੱਕੇ

ਕਸ਼ਮੀਰ ਘਾਟੀ ਵਿੱਚ ਹੋ ਰਹੀਆਂ ਸਿਆਸੀ ਹੱਤਿਆਵਾਂ ਨੂੰ ਰੋਕਣ ਲਈ ਸਰਕਾਰ ਠੋਸ ਕਦਮ ਚੁੱਕੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.