• Login
Tuesday, July 14, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਮੁੱਖ ਮੰਤਰੀ ਵੱਲੋਂ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲ ਦੀ ਐਸ.ਆਈ.ਟੀ. ਜਾਂਚ ਕਰਵਾਉਣ ਦੇ ਹੁਕਮ

admin by admin
in INDIA, PUNJAB, WORLD
0
ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 16 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਉਪਰ ਹੋਏ ਜਾਨਲੇਵਾ ਹਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਨ ਲਈ ਫਿਰੋਜ਼ਪੁਰ ਦੇ ਡੀ.ਆਈ.ਜੀ. ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ।

ਬਲਵਿੰਦਰ ਸਿੰਘ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਜਾਂਚ ਵਿੱਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਸ.ਆਈ.ਟੀ. ਵੱਲੋਂ ਕੀਤੀ ਜਾਣ ਵਾਲੀ ਜਾਂਚ ਵਿੱਚ ਸਾਰੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਉਹਨਾਂ ਕਿਹਾ ਕਿ ਜੋ ਵੀ ਕਤਲ ਦਾ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖਤੀ ਨਾਲ ਪੇਸ਼ ਆਇਆ ਜਾਵੇਗਾ।

ਐਸ.ਆਈ.ਟੀ. ਬਾਰੇ ਵੇਰਵੇ ਦਿੰਦਿਆਂ ਡੀ.ਜੀ.ਪੀ. ਨੇ ਦੱਸਿਆ ਫਿਰੋਜ਼ਪੁਰ ਦੇ ਡੀ.ਆਈ.ਜੀ. ਹਰਦਿਆਲ ਮਾਨ ਤੋਂ ਇਲਾਵਾ ਇਹ ਟੀਮ ਤਰਨ ਤਾਰਨ ਦੇ ਐਸ.ਐਸ.ਪੀ. ਧਰੁਮਨ ਨਿੰਬਲੇ ਅਤੇ ਭਿੱਖੀਵਿੰਡ ਦੇ ਡੀ.ਐਸ.ਪੀ. ਰਾਜਬੀਰ ਸਿੰਘ ਉਤੇ ਅਧਾਰਿਤ ਹੈ।

ਡੀ.ਜੀ.ਪੀ. ਨੇ ਦੱਸਿਆ ਕਿ ਬਲਵਿੰਦਰ ਨੂੰ ਉਸ ਦੇ ਭਿੱਖੀਵਿੰਡ ਵਿੱਚ ਸਥਿਤ ਘਰ ਵਿੱਚ ਅੱਜ ਸਵੇਰੇ 7 ਵਜੇ ਦੇ ਕਰੀਬ ਅਣਪਛਾਤੇ ਹਮਲਾਵਰਾਂ ਨੇ ਹਲਾਕ ਕਰ ਦਿੱਤਾ। ਉਹਨਾਂ ਦੱਸਿਆ ਕਿ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਸ ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਦਿਖਾਇਆ ਗਿਆ ਹੈ ਕਿ ਦੋ ਅਣਪਛਾਤੇ ਹਮਲਾਵਰ ਸਵੇਰੇ ਮਿਰਤਕ ਦੇ ਘਰ ਪਹੁੰਚੇ ਅਤੇ ਇਹਨਾਂ ਵਿੱਚੋਂ ਇਕ ਨੇ ਘਰ ਦੇ ਅਹਾਤੇ ਵਿੱਚ ਦਾਖਲ ਹੋ ਕੇ ਨੇੜਿਓਂ ਗੋਲੀ ਚਲਾਈ। ਡੀ.ਜੀ.ਪੀ. ਨੇ ਦੱਸਿਆ ਕਿ ਵਾਹਨ ਦੇ ਵੇਰਵਿਆਂ ਅਤੇ ਇਸ ਦੇ ਰਜਿਸਟ੍ਰੇਸ਼ਨ ਨੰਬਰ ਦੀ ਜਾਂਚ ਕੀਤੀ ਜਾ ਰਹੀ ਹੈ।

ਐਫ.ਆਈ.ਆਰ. ਨੰਬਰ 174/20 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 302, 34 ਅਤੇ ਆਰਮਜ਼ ਐਕਟ ਦੀ ਧਾਰਾ 25, 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

Post Views: 100
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਮੁੱਖ ਮੰਤਰੀ ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ 30 ਨਵੰਬਰ ਤੱਕ ਸਾਫ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਆਦੇਸ਼

Next Post

ਪਟਿਆਲਾ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਬਣੇ ਬੂਸਟਰ ਕਲੱਬ

Next Post
ਪਟਿਆਲਾ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਬਣੇ ਬੂਸਟਰ ਕਲੱਬ

ਪਟਿਆਲਾ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ 'ਚ ਬਣੇ ਬੂਸਟਰ ਕਲੱਬ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.