Web Desk-Harsimranjit Kaur
ਪਟਿਆਲਾ/ਰੱਖੜਾ, 20 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-ਸਿੰਘੂ ਬਾਰਡਰ ’ਤੇ ਹੋਏ ਕਤਲ ਮਾਮਲੇ ਨੂੰ ਲੈ ਕੇ ਧਾਰਮਿਕ ਸ਼ਖਸੀਅਤਾਂ ’ਚ ਸੋਸ਼ਲ ਮੀਡੀਆ ’ਤੇ ਤਲਖ ਬਿਆਨਬਾਜ਼ੀ ਸਿੱਖਰਾਂ ’ਤੇ ਹੈ।
ਬੀਤੀ ਰਾਤ ਤੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਜਾਰੀ ਹੋਈ ਨਵੀਂ ਵੀਡੀਓ ’ਚ ਸਾਫ ਤੌਰ ’ਤੇ ਆਖ ਦਿੱਤਾ ਗਿਆ ਹੈ ਕਿ ਜਿਹੜੇ ਨਿਹੰਗ ਸਿੰਘਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਢਿੰਡੋਰਾ ਪਿੱਟ ਕੇ ਵਿਅਕਤੀ ਨੂੰ ਮਾਰ ਦਿੱਤਾ, ਉਨ੍ਹਾਂ ਨੂੰ ਖੇਤੀ ਮੰਤਰੀ ਵੱਲੋਂ ਸਨਮਾਨਿਤ ਕੀਤੇ ਜਾਣ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਤੋਂ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਕਿਸਾਨੀ ਸੰਘਰਸ਼ ਨੂੰ ਢਾਹ ਲਗਾਉਣ ਲਈ ਇਹ ਕਾਂਡ ਕੀਤਾ ਹੈ। ਫਿਰ ਵੀ ਕਈ ਧਾਰਮਿਕ ਆਗੂ ਬੇਸਮਝੀ ਨਾਲ ਆਪੇ ਤੋਂ ਬਾਹਰ ਹੋ ਕੇ ਕੌਮ ਨੂੰ ਗੁੰਮਰਾਹ ਕਰਨ ਲੱਗੇ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਡਿਪਟੀ ਮੁੱਖ ਮੰਤਰੀ ਪਾਸੋਂ ਮੰਗ ਕੀਤੀ ਹੈ ਕਿ ਸਿੰਘੂ ਬਾਰਡਰ ’ਤੇ ਵਾਪਰੇ ਘਿਨਾਉਣੇ ਕਾਂਡ ਦੀ ਸੀ. ਬੀ. ਆਈ. ਜਾਂਚ ਕਰਵਾਈ ਜਾਵੇ ਤਾਂ ਸੱਚ ਸਾਹਮਣੇ ਆ ਜਾਵੇਗਾ।
ਇਹ ਵੀ ਪੜ੍ਹੋ : ਸਿੰਘੂ ਕਤਲਕਾਂਡ: ਨਿਹੰਗ ਆਗੂ ਦੀਆਂ ਭਾਜਪਾ ਮੰਤਰੀ ਨਾਲ ਤਸਵੀਰਾਂ ਵਾਇਰਲ, ਕਤਲ ਮਾਮਲੇ ’ਚ ਨਵਾਂ ਮੋੜ, ਭੈਣ ਨੇ ਕੀਤਾ ਸਨਸਨੀਖੇਜ਼ ਖੁਲਾਸਾ
ਭਾਈ ਰਣਜੀਤ ਸਿੰਘ ਨੇ ਕਿਹਾ ਕਿ ਕਾਂ ਮਾਰ ਕੇ ਟੰਗਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੂੰ 365 ਸਰੂਪ ਗੁੰਮ ਹੋਣ ਸਬੰਧੀ ਵੀ ਪੁੱਛਣ, ਪਤਾ ਲੱਗ ਜਾਵੇਗਾ ਕਿ ਕਾਂ ਮਾਰ ਕੇ ਕਿਵੇਂ ਟੰਗੀਦਾ ਹੈ? ਉਨ੍ਹਾਂ ਕਿਹਾ ਕਿ ਹੁਣ ਸਮਾਂ ਮੱਸੇ ਰੰਘੜ ਵਾਲਾ ਨਹੀਂ, ਲੋਕਤੰਤਰ ਦਾ ਜ਼ਮਾਨਾ ਹੈ। ਸਿੱਖ ਪਹਿਲਾਂ ਹੀ ਘੱਟ ਗਿਣਤੀ ਵਿਚ ਹਨ। ਹੁਣ ਕਿਸੇ ਵੀ ਨੂੰ ਵੀ ਵੱਢਣ-ਟੁੱਕਣ ਨਾਲ ਸਮੱਸਿਆ ਦਾ ਹੱਲ ਨਹੀਂ ਹੋਣਾ। ਬੇਅਦਬੀਆਂ ਦੀ ਜਾਂਚ ਹੋਣੀ ਚਾਹੀਦੀ ਹੈ ਪਰ ਤਰੀਕਾ ਇਹ ਨਹੀਂ ਹੋਣਾ ਚਾਹੀਦਾ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੇ ਡਿਪਟੀ ਮੁੱਖ ਮੰਤਰੀ ਪਾਸੋਂ ਮੰਗ ਕੀਤੀ ਹੈ ਕਿ ਸਿੰਘੂ ਬਾਰਡਰ ’ਤੇ ਵਾਪਰੇ ਘਿਨਾਉਣੇ ਕਾਂਡ ਦੀ ਸੀ. ਬੀ. ਆਈ. ਜਾਂਚ ਕਰਵਾਈ ਜਾਵੇ ਤਾਂ ਸੱਚ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬੇਅਦਬੀ ਕਰਦੇ ਦੀ ਵੀਡੀਓ ਹੈ ਤਾਂ ਸਾਹਮਣੇ ਲਿਆਂਦੀ ਜਾਵੇ।