• Login
Sunday, August 17, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਕੈਪਟਨ ਅਮਰਿੰਦਰ ਸਿੰਘ ਨੇ ਆਪ ਵਿਧਾਇਕ ਵੱਲੋਂ ਕੋਵਿਡ ਕਿੱਟਾਂ ਦੇ ਟੈਂਡਰ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਹੀ ਖਰੀਦ ‘ਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ

admin by admin
in INDIA, PUNJAB
0
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Punjab Chief Minister Captain Amarinder Singh

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 12 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਆਦਮੀ ਪਾਰਟੀ ਵੱਲੋਂ ਸੂਬਾ ਸਰਕਾਰ ‘ਤੇ ਕੋਵਿਡ ਸੰਭਾਲ ਕਿੱਟਾਂ ਦੇ ਟੈਂਡਰ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਹੀ ਖਰੀਦ ਵਿੱਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ ਹੈ ਜਿਨ•ਾਂ ਦਾ ਕੋਈ ਸਿਰ-ਪੈਰ ਨਹੀਂ ਹੈ।
ਆਪ ਵਿਧਾਇਕ ਅਮਨ ਅਰੋੜਾ ਵੱਲੋਂ ਕਿੱਟਾਂ ਖਰੀਦਣ ਵਿੱਚ ਘਪਲੇਬਾਜ਼ੀ ਦੇ ਲਾਏ ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ‘ਤੇ ਹਰ ਵੇਲੇ ਹਮਲਾ ਕਰਨ ਦੀ ਤਾਂਘ ਵਿੱਚ ਰਹਿੰਦੀ ਆਮ ਆਦਮੀ ਪਾਰਟੀ ਗਲਤ ਤੇ ਸਹੀ ਵਿੱਚ ਪਰਖ ਕਰਨਾ ਹੀ ਭੁੱਲ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕਿੱਟਾਂ ਦੀ ਖਰੀਦ ਲਈ ਟੈਂਡਰ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਹੀ ਅਮਨ ਅਰੋੜਾ ਨੇ ਘਪਲੇਬਾਜ਼ੀ ਦੇ ਦੋਸ਼ ਲਾ ਦਿੱਤੇ ਹਨ। ਉਨ•ਾਂ ਖੁਲਾਸਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ 360 ਰੁਪਏ (ਜੀ.ਐਸ.ਟੀ. ਵੱਖਰੀ) ਦੇ ਨਬਜ਼ ਔਕਸੀਮੀਟਰ ਦੇ ਨਾਲ ਕਿੱਟ ਦੀ ਲਾਗਤ ਨੂੰ 748 ਰੁਪਏ ਅੰਤਿਮ ਰੂਪ ਦਿੱਤਾ ਹੈ।
ਆਪ ਵਿਧਾਇਕ ਨੇ ਇਕ ਰੇਟ ਲਿਸਟ (ਜਿਹੜੀ ਉਨ•ਾਂ ਨੇ ਵੀ ਸਿਹਤ ਵਿਭਾਗ ਨੂੰ ਭੇਜੀ ਹੈ) ‘ਤੇ ਆਧਾਰਿਤ ਦੋਸ਼ ਲਾਏ ਹਨ ਜਿਸ ਵਿੱਚ ਅਸਲ ‘ਚ 13 ਆਈਟਮਾਂ ਦੀ ਸੂਚੀ ਦਿੱਤੀ ਗਈ ਹੈ ਜਦੋਂ ਕਿ ਸਰਕਾਰੀ ਕਿੱਟ ਲਈ 16 ਆਈਟਮਾਂ ਖਰੀਦੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਰੋੜਾ ਦੀ ਸੂਚੀ ਵਿੱਚ ਕੈਪਸੂਲ ਵਿਟਾਮਿਨ ਡੀ, ਬੀਟਾਡਿਨ ਗਾਰਗਿਲ ਤੇ ਬੈਲੂਨਜ਼ ਸ਼ਾਮਲ ਹੀ ਨਹੀਂ ਹੈ। ਇਸ ਤੋਂ ਇਲਾਵਾ ਉਨ•ਾਂ ਦੀ ਸੂਚੀ ਵਿੱਚ 100 ਮਿਲੀਲੀਟਰ ਦਾ ਸੈਨੀਟਾਈਜ਼ਰ ਹੈ ਜਦੋਂ ਕਿ ਸਰਕਾਰੀ ਕਿੱਟ ਵਿੱਚ 500 ਮਿਲੀਲੀਟਰ ਦਾ ਸੈਨੀਟਾਈਜ਼ਰ ਹੈ। ਉਨ•ਾਂ ਅੱਗੇ ਕਿਹਾ ਕਿ ਬਜ਼ਾਰ ਵਿੱਚ 10 ਰੁਪਏ ਦਾ ਤਰਲ ਕਾੜ•ਾ ਮੌਜੂਦ ਹੀ ਨਹੀਂ ਹੈ। ਸ਼ਾਇਦ ਆਮ ਆਦਮੀ ਪਾਰਟੀ ਅਜਿਹੇ ਕੁਝ ਕਾੜ•ੇ ਆਪਣੇ ਪੱਧਰ ਉਤੇ ਜਾਂ ਦਿੱਲੀ ਦੇ ਬਜ਼ਾਰ ਵਿੱਚ ਬਣਾ ਰਹੀ ਹੈ।
ਅਰੋੜਾ ਦੇ ਘਪਲੇ ਦੇ ਦੋਸ਼ਾਂ ਨੂੰ ਊਟ-ਪਟਾਂਗ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਤੋਂ ਪਹਿਲਾਂ ਹੀ ਦੋਸ਼ ਲਾ ਕੇ ਆਪ ਵਿਧਾਇਕ ਨੇ ਆਪਣੀ ਪਾਰਟੀ ਦੀ ਸੂਬਾ ਸਰਕਾਰ ਵਿਰੁੱਧ ਤੱਥ ਰਹਿਤ ਨਕਰਾਤਮਕ ਪ੍ਰਚਾਰ ਕਰਨ ਦੀ ਰਣਨੀਤੀ ਨੂੰ ਉਜਾਗਰ ਕਰ ਦਿੱਤਾ ਹੈ।
ਉਨ•ਾਂ ਕਿਹਾ, ”ਤੁਸੀਂ ਸਿੱਧ ਕਰ ਦਿੱਤਾ ਹੈ ਕਿ ਤੁਸੀਂ ਪੰਜਾਬ ਵਿੱਚ ਆਪਣਾ ਸਿਆਸੀ ਏਜੰਡਾ ਅੱਗੇ ਵਧਾਉਣ ਲਈ ਮੇਰੀ ਸਰਕਾਰ ਵਿਰੁੱਧ ਕਿਸੇ ਵੀ ਪੱਧਰ ਤੱਕ ਜਾ ਸਕਦੇ ਹੋ, ਚਾਹੇ ਪੂਰੀ ਤਰ•ਾਂ ਕਾਲਪਨਿਕ ਤੇ ਝੂਠੇ ਦੋਸ਼ ਹੀ ਲਾਉਣੇ ਪੈਣ।” ਉਨ•ਾਂ ਕਿਹਾ ਕਿ ਪੰਜਾਬ ਦੇ ਲੋਕ ਆਪ ਦੇ ਇਸ ਡਰਾਮੇ ਅਤੇ ਝੂਠੇ ਪ੍ਰਚਾਰ ‘ਤੇ ਬਿਲਕੁਲ ਵੀ ਵਿਸ਼ਵਾਸ ਨਹੀਂ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਘਰਾਂ ਤੇ ਹਸਪਤਾਲਾਂ ਵਿੱਚ ਏਕਾਂਤਵਾਸ ‘ਤੇ ਗਏ ਲੋਕਾਂ ਨੂੰ ਮੁਫਤ ਕਿੱਟਾਂ ਦੇ ਐਲਾਨ ਕਰਨ ਮੌਕੇ ਉਨ•ਾਂ ਵੱਖ-ਵੱਖ ਆਈਟਮਾਂ ਦੀ ਬਜ਼ਾਰੀ ਕੀਮਤ ‘ਤੇ ਆਧਾਰਿਤ ਅਨੁਮਾਨਤ ਲਾਗਤ ਦਿੱਤੀ ਸੀ। ਬਜ਼ਾਰੀ ਕੀਮਤਾਂ ਵਿੱਚ ਉਤਰਾਅ-ਚੜ•ਾਅ ਆਉਂਦਾ ਰਹਿੰਦਾ ਹੈ ਜਿਸ ਬਾਰੇ ਅਰੋੜਾ ਜਾਂ ਤਾਂ ਅਣਜਾਨ ਹੈ ਜਾਂ ਫੇਰ ਲੋਕਾਂ ਨੂੰ ਗੁੰਮਰਾਹ ਕਰਨ ਵਾਸਤੇ ਜਾਣਬੁੱਝ ਕੇ ਨਜ਼ਰਅੰਦਾਜ਼ ਕਰ ਰਿਹਾ ਹੈ।
ਕੈਪਟਨ ਅਮਰਿੰਦਰ ਨੇ ਦੱਸਿਆ ਕਿ ਉਨ•ਾਂ ਦੁਆਰਾ ਪਹਿਲਾਂ ਐਲਾਨਿਆ ਗਿਆ 1700 ਰੁਪਏ ਦਾ ਅਨੁਮਾਨ ਉਸ ਕੀਮਤ ‘ਤੇ ਅਧਾਰਤ ਸੀ ਜਿਸ ‘ਤੇ ਪੰਜਾਬ ਪੁਲਿਸ ਸਥਾਨਕ ਬਾਜ਼ਾਰਾਂ ਵਿੱਚੋਂ ਇਹ ਕਿੱਟਾਂ ਬਾਜ਼ਾਰੀ ਕੀਮਤ 4000 ਰੁਪਏ ਦੇ ਮੁਕਾਬਲੇ ਆਪਣੀ ਲੋੜ ਅਨੁਸਾਰ ਥੋੜ•ੀ ਗਿਣਤੀ ਵਿੱਚ ਖਰੀਦ ਰਹੀ ਸੀ। ਉਨ•ਾਂ ਅੱਗੇ ਕਿਹਾ ਕਿ ਖਰੀਦ ਪ੍ਰਕਿਰਿਆ ਟੈਂਡਰ-ਆਧਾਰਿਤ ਹੈ, ਜਿਸ ਦਾ ਉਨ•ਾਂ ਨੇ ਆਪਣੇ ਐਲਾਨ ਵਿਚ ਸਪੱਸ਼ਟ ਤੌਰ ‘ਤੇ ਜ਼ਿਕਰ ਕੀਤਾ ਸੀ। ਉਨ•ਾਂ ਕਿਹਾ ਕਿ ਅਖੀਰ ਵਿੱਚ ਸੂਬਾ ਸਰਕਾਰ ਨੂੰ ਕਿੱਟ ਲਈ ਜੋ ਅੰਤਿਮ ਕੀਮਤ ਪ੍ਰਾਪਤ ਹੋਈ, ਉਹ ਬਹੁਤ ਘੱਟ ਨਿਕਲੀ। ਉਨ•ਾਂ ਕਿਹਾ ਕਿ ਜਿਵੇਂ ਕਿ ਪਹਿਲਾਂ ਹੀ ਐਲਾਨ ਕੀਤਾ ਗਿਆ ਹੈ ਇਹ ਕਿੱਟਾਂ ਹਸਪਤਾਲ ਅਤੇ ਘਰੇਲੂ ਏਕਾਂਤਵਾਸ ਅਧੀਨ ਕੋਵਿਡ ਦੇ ਸਾਰੇ ਮਰੀਜ਼ਾਂ ਨੂੰ ਮੁਫਤ ਵੰਡੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਪਰ ਅਰੋੜਾ ਨੂੰ ਗਲਤ ਜਾਣਕਾਰੀ ਫੈਲਾਉਣ ਦੀ ਇੰਨੀ ਕਾਹਲੀ ਸੀ ਕਿ ਉਨ•ਾਂ ਨੇ ਸਰਕਾਰ ਦੇ ਟੈਂਡਰ ਨੂੰ ਅੰਤਿਮ ਰੂਪ ਦੇਣ ਸਬੰਧੀ ਇੰਤਜ਼ਾਰ ਕਰਨ ਦੀ ਖੇਚਲ ਨਹੀਂ ਕੀਤੀ। ਉਨ•ਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਝੂਠਾ ਪ੍ਰਚਾਰ ਆਪ ਦੀ ਫਿਤਰਤ ਅਤੇ ਸਿਆਸੀ ਰਣਨੀਤੀ ਬਣ ਗਿਆ ਹੈ। ਕੋਵਿਡ ਦੇ ਮਰੀਜ਼ਾਂ ਦੇ ਅੰਗ ਕੱਢੇ ਜਾਣ ਸਬੰਧੀ ਫਰਜ਼ੀ ਵੀਡੀਓ ਫੈਲਾਉਣ ਲਈ ਹਾਲ ਹੀ ਵਿੱਚ ਆਪ ਦੇ ਇਕ ਕਾਰਕੁੰਨ ਦੀ ਗ੍ਰਿਫਤਾਰੀ ਤੋਂ ਇਹ ਪਤਾ ਲੱਗਦਾ ਹੈ ਕਿ ਇਹ ਲੋਕ ਪੰਜਾਬ ਵਿੱਚ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦਰਅਸਲ ਥੋਕ ਖਰੀਦ ਦੀ ਘੱਟ ਕੀਮਤ ਨੂੰ ਦੇਖਦਿਆਂ ਜੋ ਸਰਕਾਰ ਕਿੱਟਾਂ ਲਈ ਪ੍ਰਾਪਤ ਕਰਨ ਵਿਚ ਕਾਮਯਾਬ ਰਹੀ ਹੈ, ਉਨ•ਾਂ ਦੀ ਸਰਕਾਰ ਨੇ ਪ੍ਰਵਾਨਿਤ ਵਿਕਰੇਤਾਵਾਂ ਰਾਹੀਂ ਬਿਨਾਂ ਮੁਨਾਫੇ-ਘਾਟੇ ਦੇ ਅਧਾਰ ‘ਤੇ ਔਕਸੀਮੀਟਰ ਉਪਲੱਬਧ ਕਰਾਉਣ ਦਾ ਫੈਸਲਾ ਕੀਤਾ ਹੈ ਜੋ ਉਨ•ਾਂ ਵੱਲੋਂ ਕੱਲ• ਕੀਤੇ ਗਏ ਐਲਾਨ ਅਨੁਸਾਰ 514 ਰੁਪਏ ਨਾਲੋਂ ਘੱਟ ਕੀਮਤ ‘ਤੇ ਵੇਚੇ ਜਾਣਗੇ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਨਬਜ਼ ਔਕਸੀਮੀਟਰ ਵੀ ਬਾਜ਼ਾਰ ਵਿਚ ਵੱਖ-ਵੱਖ ਕੀਮਤਾਂ ‘ਤੇ ਉਪਲੱਬਧ ਹਨ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ•ਾਂ ਦੀ ਜਾਣਕਾਰੀ ਅਨੁਸਾਰ ਇਹ ਦਿੱਲੀ, ਜਿੱਥੇ ਆਪ ਦੀ ਸਰਕਾਰ ਹੈ, ਵਿੱਚ 700 ਰੁਪਏ ਤੋਂ ਲੈ ਕੇ 3000 ਰੁਪਏ ਤੱਕ ਵੇਚੇ ਜਾ ਰਹੇ ਹਨ। ਇਸ ਦੇ ਉਲਟ ਕਿੱਟ ਵਿਚ ਔਕਸੀਮੀਟਰ ਲਈ ਅੰਤਿਮ ਕੀਮਤ 360 ਰੁਪਏ ਤੇ ਜੀ.ਐਸ.ਟੀ. ਨਿਰਧਾਰਤ ਕੀਤੀ ਗਈ ਹੈ।
ਅਰੋੜਾ ਦੇ ਸੁਝਾਅ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿ ਪੰਜਾਬ ਸਰਕਾਰ ਨੂੰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੀ ਤਰਜ਼ ‘ਤੇ ਕੋਵਿਡ ਮਹਾਂਮਾਰੀ ਨਾਲ ਨਜਿੱਠਣਾ ਚਾਹੀਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਉਕਤ ਵਿਧਾਇਕ ਜਾਂ ਤਾਂ ਆਪਣੇ ਰਾਜ ਦੀ ਸਥਿਤੀ ਤੋਂ ਪੂਰੀ ਤਰ•ਾਂ ਅਣਜਾਣ ਹੈ ਜਾਂ ਨਹੀਂ ਜਾਣਦੇ ਕਿ ਕੌਮੀ ਰਾਜਧਾਨੀ ਵਿਚ ਕੀ ਹੋ ਰਿਹਾ ਹੈ ਜਿੱਥੇ ਪਿਛਲੇ ਲਗਭਗ ਇੱਕ ਹਫਤੇ ਤੋਂ ਰੋਜ਼ਾਨਾ ਕੇਸਾਂ ਵਿੱਚ ਰਿਕਾਰਡ ਵਾਧਾ ਹੋ ਰਿਹਾ ਹੈ।

Post Views: 65
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਭਰ ਵਿੱਚ 1.41 ਕਰੋੜ ਐਨ.ਐਫ.ਐਸ.ਏ. ਲਾਭਪਾਤਰੀਆਂ ਨੂੰ ਦਾਇਰੇ ਹੇਠ ਲਿਆਉਦੀ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

Next Post

ਹਰਿਆਣਾ ਡੇਂਗੂ ਮਰੀਜਾਂ ਲਈ ਮੁਫਤ ਸਿੰਗਲ ਡੋਨਰ ਪਲੇਟਲੇਟਸ ਦੀ ਨਵੀਂ ਪਹਿਲ ਕਰਨ ਵਾਲਾ ਉੱਤਰ ਖੇਤਰ ਦਾ ਪਹਿਲਾ ਸੂਬਾ

Next Post
ਹਰਿਆਣਾ ਡੇਂਗੂ ਮਰੀਜਾਂ ਲਈ ਮੁਫਤ ਸਿੰਗਲ ਡੋਨਰ ਪਲੇਟਲੇਟਸ ਦੀ ਨਵੀਂ ਪਹਿਲ ਕਰਨ ਵਾਲਾ ਉੱਤਰ ਖੇਤਰ ਦਾ ਪਹਿਲਾ ਸੂਬਾ

ਹਰਿਆਣਾ ਡੇਂਗੂ ਮਰੀਜਾਂ ਲਈ ਮੁਫਤ ਸਿੰਗਲ ਡੋਨਰ ਪਲੇਟਲੇਟਸ ਦੀ ਨਵੀਂ ਪਹਿਲ ਕਰਨ ਵਾਲਾ ਉੱਤਰ ਖੇਤਰ ਦਾ ਪਹਿਲਾ ਸੂਬਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In