ਚੰਡੀਗੜ, 7 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਅੰਮਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਸਥਾਨਕ ਸਰਕਾਰ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਐਸ. ਏ. ਐਸ. ਨਗਰ (ਮੁਹਾਲੀ) ਵਿਖੇ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਖੇ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਫ਼ਿਰੋਜ਼ਪੁਰ ਵਿਖੇ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਵਿਖੇ ਅਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਐਸ.ਬੀ. ਐਸ ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉੁਣਗੇ।
ਇਸੇ ਤਰਾਂ ਹੀ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਪਠਾਨਕੋਟ ਵਿਖੇ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਮਲੇਰਕੋਟਲਾ ਵਿਖੇ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਜਲੰਧਰ ਵਿਖੇ, ਖੇਡ ਤੇ ਯੁਵਕ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸ੍ਰੀ ਮੁਕਤਸਰ ਸਾਹਿਬ ਵਿਖੇ, ਸਹਿਕਾਰਤਾ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਫਹਿਤਗੜ ਸਾਹਿਬ ਵਿਖੇ, ਮਾਲ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਮਾਨਸਾ ਵਿਖੇ, ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਤਰਨ ਤਾਰਨ ਵਿਖੇ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਪਟਿਆਲਾ ਵਿਖੇ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਖੇ, ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਹੁਸ਼ਿਆਰਪੁਰ ਵਿਖੇ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।