• Login
Sunday, May 3, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਸਾਇਬਰ ਕ੍ਰਾਈਮ ਦੀ ਜਾਗਰੂਕਤਾ ਸਬੰਧੀ ਵੈੱਬੀਨਾਰ ਦਾ ਆਯੋਜਨ

Rakesh Goyal by Rakesh Goyal
in PUNJAB
0
ਸਾਇਬਰ ਕ੍ਰਾਈਮ ਦੀ ਜਾਗਰੂਕਤਾ ਸਬੰਧੀ ਵੈੱਬੀਨਾਰ ਦਾ ਆਯੋਜਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link


ਬਰਨਾਲਾ, 27 ਅਕਤੂਬਰ (ਰਾਕੇਸ਼ ਗੋਇਲ/ਰਾਹੁਲ ਬਾਲੀ):- ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਵਰਿੰਦਰ ਅੱਗਰਵਾਲ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ੍ ਬਲਾਕ ਸ਼ਹਿਣਾ ਦੇ ਸਰਪੰਚਾਂ ਨੂੰ ਸਾਇਬਰ ਕ੍ਰਾਈਮ ਸਬੰਧੀ ਜਾਗਰੂਕ ਕਰਨ ਲਈ ਇੱਕ ਵੈੱਬੀਨਾਰ ਦਾ ਆਯੋਜਨ ਕੀਤਾ ਗਿਆ। ਵੈਬੀਨਾਰ ਦੀ ਸ਼ੁਰੂਆਤ ਕਰਦੇ ਹੋਏ ਸ਼੍ਰੀ ਰੁਪਿੰਦਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਵੱਖ ਵੱਖ ਸਾਇਬਰ ਕ੍ਰਾਈਮ ਜਿਵੇਂ ਡੈਬਿਟ ਅਤੇ ਕ੍ਰੈਡਿਟ ਕਾਰਡ ਰਾਹੀਂ ਹੋਣ ਵਾਲੀ ਧੋਖਾਧੜੀ, ਸ਼ੋਸ਼ਲ ਮੀਡੀਆਂ ਅਤੇ ਆਨਲਾਈਨ ਵੈੱਬਸਾਈਟਾਂ ਰਾਹੀਂ ਹੋਣ ਵਾਲੀ ਧੋਖਾਧੜੀ, ਝੂਠੇ ਲੋਨ ਆਫਰ, ਬੈਂਕ ਦੇ ਨਾਮ ਤੇ ਕੀਤੀ ਗਈ ਧੋਖਾਧੜੀ ਆਦਿ ਬਾਰੇ ਸਰਪੰਚਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਈਬਰ ਕ੍ਰਾਈਮ ਦੁਨੀਆ ਭਰ ਦੇ ਸਾਰੇ ਦੇਸ਼ਾ ਲਈ ਸਭ ਤੋਂ ਵੱਡਾ ਖਤਰਾ ਹੈ। ਇਸਦੀ ਰੋਕਥਾਮ ਤਾਂ ਹੀ ਸੰਭਵ ਹੈ ਜੇਕਰ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸਤੋਂ ਬਾਅਦ ਸ਼੍ਰੀ ਗਗਨਦੀਪ ਗਰਗ, ਪੈਨਲ ਵਕੀਲ ਅਤੇ ਸ਼੍ਰੀ ਨਵਜੋਤ ਸਿੰਘ ਵੱਲੋ੍ਹਂ ਕ੍ਰਾਈਮ ਬਰਾਂਚ, ਬਰਨਾਲਾ ਵੱਲੋ੍ਹਂ ਸਰਪੰਚਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਡੈਬਿਟ/ਕ੍ਰੈਡਿਟ ਕਾਰਡ ਅਤੇ ਨੈੱਟ—ਬੈਕਿੰਗ ਆਦਿ ਦੀ ਵਰਤੋਂ ਕਿਵੇਂ ਕਰਨੀ ਹੈ, ਕਿਸ ਤਰ੍ਹਾਂ ਸ਼ੋਸ਼ਲ ਮੀਡੀਆਂ ਅਤੇ ਆਨਲਾਈਨ ਵੈਬਸਾਈਟਾਂ ਦੀ ਵਰਤੋਂ ਕਰਨੀ ਹੈ, ਲਾਟਰੀਆਂ/ਲੋਨ ਅਤੇ ਨੌਕਰੀ ਸਬੰਧੀ ਆਫਰਾਂ ਦੀ ਪੂਰੀ ਵੈਰੀਫੀਕੇਸ਼ਨ ਕਰਨੀ ਆਦਿ ਸਬੰਧੀ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਸ਼੍ਰੀ ਰੁਪਿੰਦਰ ਸਿੰਘ ਜੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵਿਡ—19 ਦੇ ਸਮੇਂ ਵਿੱਚ ਹਰੇਕ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਸੰਭਵ ਨਹੀਂ ਹੈ। ਇਸ ਕਾਰਨ ਇਨ੍ਹਾਂ ਵੈਬੀਨਾਰਾਂ ਰਾਹੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋ੍ਹਂ ਵੱਖ—ਵੱਖ ਪਿੰਡਾਂ ਦੇ ਸਰਪੰਚਾਂ ਨੂੰ ਸਾਈਬਰ ਕ੍ਰਾਈਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਹਨਾ ਦੁਆਰਾ ਆਪਣੇ ਆਪਣੇ ਪਿੰਡ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।

Post Views: 100
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਨਾਬਾਰਡ ਨੇ ਆਗਾਮੀ ਵਿੱਤੀ ਵਰ੍ਹੇ ਲਈ ਜ਼ਿਲ੍ਹੇ ਦੇ ਬੈਂਕਾਂ ਨੂੰ 6,180 ਕਰੋੜ ਰੁਪਏ ਦਾ ਕਰਜ਼ਾ ਦੇਣ ਦੇ ਟੀਚੇ ’ਤੇ ਲਾਈ ਮੋਹਰ

Next Post

ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ‘ਚ ਜੁਮਲਾ ਮਲਕਾਨ ਸਕੂਲ ਦੀ ਟੀਮ ਪਹਿਲੇ ਨੰਬਰ ‘ਤੇ ਰਹੀ

Next Post
ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ‘ਚ ਜੁਮਲਾ ਮਲਕਾਨ ਸਕੂਲ ਦੀ ਟੀਮ ਪਹਿਲੇ ਨੰਬਰ ‘ਤੇ ਰਹੀ

ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ‘ਚ ਜੁਮਲਾ ਮਲਕਾਨ ਸਕੂਲ ਦੀ ਟੀਮ ਪਹਿਲੇ ਨੰਬਰ ‘ਤੇ ਰਹੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.