• Login
Friday, July 10, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ‘ਫਿਕਸਡ ਮੈਚ’ ਦੇ ਲਾਏ ਦੋਸ਼ਾਂ ਦੀ ਖਿੱਲੀ ਉਡਾਈ, ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ ’ਤੇ ਅਕਾਲੀਆਂ ਦੀ ਕਰੜੀ ਆਲੋਚਨਾ

Vijesh by Vijesh
in PUNJAB
0
ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੇ ਹੱਕ ਵਿੱਚ ਬਿਆਨ ਦੇਣ ਪਿੱਛੇ ਪ੍ਰਕਾਸ਼ ਸਿੰਘ ਬਾਦਲ ਆਪਣੀ ਮਜਬੂਰੀ ਦੱਸੇ: ਕਾਂਗਰਸੀ ਆਗੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 8 ਅਕਤੂਬਰ – ਅਸ਼ੋਕ ਵਰਮਾ/ਵਰਸ਼ਾ – 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ‘ਫਿਕਸਡ ਮੈਚ’ ਦੇ ਲਾਏ ਦੋਸ਼ਾਂ ਦੀ ਨਿਖੇਧੀ ਕਰਦਿਆਂ ਇਨਾਂ ਨੂੰ ਬੇਤੁਕਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨਾਂ ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ ਕਰਕੇ ਅਕਾਲੀਆਂ ਦੀ ਕਰੜੀ ਆਲੋਚਨਾ ਵੀ ਕੀਤੀ।
ਮੁੱਖ ਮੰਤਰੀ ਨੇ ਪੁੱਛਿਆ, ‘‘ਮੈਂ ਕਿਸ ਨਾਲ ਫਿਕਸਡ ਮੈਚ ਖੇਡ ਰਿਹਾ ਹਾਂ?’’ ਉਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾਲ ਖੇਤੀ ਕਾਨੂੰਨਾਂ ਦੇ ਮਾਮਲੇ ਵਿੱਚ ਸਾਰੇ ‘ਫਿਕਸਡ ਮੈਚ’ ਖੇਡਣ ਤੋਂ ਬਾਅਦ ਸੁਖਬੀਰ ਹੁਣ ਇਸ ਕਦਰ ਭਰਮ ਦਾ ਸ਼ਿਕਾਰ ਹੋ ਗਿਆ ਹੈ ਕਿ ਉਹ ਇਹ ਵੀ ਭੁੱਲ ਚੁੱਕਾ ਹੈ ਕਿ ਫਿਕਸਡ ਮੈਚ ਇਕੱਲਿਆ ਕਦੇ ਨਹੀਂ ਖੇਡਿਆ ਜਾ ਸਕਦਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਕੋਈ ਫਿਕਸਡ ਮੈਚ ਖੇਡ ਰਿਹਾ ਹੈ ਤਾਂ ਉਹ ਅਕਾਲੀ ਦਲ ਹੈ। ਉਨਾਂ ਕਿਹਾ ਕਿ ਹਾਲ ਹੀ ਵਿੱਚ ਅਕਾਲੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲੈਣ ਦੇ ਫੈਸਲੇ ਨੂੰ ਬਚਾਅ ਕਰਨ ਦੀ ਘਟਨਾ ਇਸ ਗੱਲ ਦੀ ਤਾਜ਼ਾ ਉਦਾਹਰਨ ਹੈ ਕਿ ਅਕਾਲੀ ਦਲ ਲਗਾਤਾਰ ਭਾਜਪਾ ਦੇ ਇਸ਼ਾਰਿਆਂ ਉਤੇ ਨੱਚ ਰਿਹਾ ਹੈ ਅਤੇ ਐਨ.ਡੀ.ਏ. ਛੱਡਣ ਤੋਂ ਬਾਅਦ ਵੀ ਕੇਂਦਰ ਸਰਕਾਰ ਦੇ ਹਿੱਤ ਲਈ ਕੰਮ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਸੁਖਬੀਰ ਦੀ ਉਸ ਟਿੱਪਣੀ ਦੀ ਵੀ ਆਲੋਚਨਾ ਕੀਤੀ ਜਿਸ ਵਿੱਚ ਕਿਹਾ ਸੀ ਕਿ ਅਕਾਲੀ ਆਪਣੀ ਸਰਕਾਰ ਨੂੰ ਕੁਝ ਵੀ ਕਰਵਾਉਣ ਲਈ ਮਜਬੂਰ ਕਰ ਦੇਣਗੇ। ਇਸ ਤਰਾਂ ਅਕਾਲੀਆਂ ਨੇ ਖੁਦ ਹੀ ਮੰਨ ਲਿਆ ਕਿ ਉਹ ਕੇਂਦਰ ਵਿੱਚ ਕਿਸਾਨ ਵਿਰੋਧੀ ਕਾਨੂੰਨ ਨਾ ਲਿਆਉਣ ਲਈ ਮਨਾਉਣ ਵਿੱਚ ਕੇਂਦਰ ਸਰਕਾਰ ਨੂੰ ਮਨਾਉਣ ਵਿੱਚ ਬੁਰੀ ਤਰਾਂ ਫੇਲ ਹੋਏ।
ਉਨਾਂ ਕਿਹਾ ਕਿ ਬਾਦਲਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਮਾਮਲੇ ਵਿੱਚ ਆਪਣੇ ਬੇਤੁਕੇ ਬਿਆਨਾਂ ਅਤੇ ਝੂਠੇ ਦਾਅਵਿਆਂ ਨਾਲ ਆਪਣਾ ਅਤੇ ਆਪਣੀ ਪਾਰਟੀ ਨੂੰ ਹਾਸੇ ਦਾ ਪਾਤਰ ਬਣਾਇਆ ਹੈ। ਉਨਾਂ ਕਿਹਾ ਕਿ ਅਕਾਲੀ ਦਲ ਦੇ ਪੁਰਾਣੇ ਭਾਈਵਾਲ ਭਾਜਪਾ ਨੇ ਵੀ ਜਨਤਕ ਤੌਰ ’ਤੇ ਐਲਾਨ ਕੀਤਾ ਹੈ ਕਿ ਅਕਾਲੀਆਂ ਨੇ ਪਹਿਲੇ ਦਿਨ ਤੋਂ ਹੀ ਇਨਾਂ ਕਾਨੂੰਨਾਂ ਦੀ ਪੂਰਨ ਹਮਾਇਤ ਕੀਤੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲਾਂ ਦੇ ਝੂਠ ਅਤੇ ਦੋਹਰੇ ਮਾਪਦੰਡਾਂ ਦਾ ਨਾ ਕੇਵਲ ਪੰਜਾਬ ਅਤੇ ਇਸ ਦੇ ਕਿਸਾਨਾਂ ਅੱਗੇ ਭਾਂਡਾ ਫੁੱਟਿਆ ਹੈ ਸਗੋਂ ਪੂਰੇ ਦੇਸ਼ ਨੂੰ ਇਨਾਂ ਦੀ ਦੋਗਲੀ ਨੀਤੀ ਦਾ ਵੀ ਪਤਾ ਲੱਗ ਗਿਆ ਹੈ। ਉਨਾਂ ਕਿਹਾ ਕਿ ਸੁਖਬੀਰ ਅਜਿਹੀਆਂ ਸ਼ਰਮਨਾਕ ਟਿੱਪਣੀਆਂ ਨਾਲ ਅਕਾਲੀਆਂ ਦੀਆਂ ਨਮੋਸ਼ੀਆਂ ਉਤੇ ਪਰਦਾ ਪਾਉਣਾ ਚਾਹੁੰਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕੀਤੀ ਟਿੱਪਣੀ ਕਿ ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਬਣਾਉਣ ਸੂਬਾਈ ਕਾਨੂੰਨ ਵਾਸਤੇ ਵਿਸ਼ੇਸ਼ ਇਜਲਾਸ ਸੱਦਣ ਲਈ ਉਸ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਹੈ, ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਹ ਖੁਦ ਹੀ ਸਪੱਸ਼ਟ ਤੌਰ ’ਤੇ ਇਹ ਐਲਾਨ ਚੁੱਕੇ ਹਨ ਕਿ ਉਹ ਰਾਹ ਤਲਾਸ਼ ਰਹੇ ਹਨ ਤਾਂ ਸੁਝਾਅ ਨੂੰ ਪ੍ਰਵਾਨ ਨੂੰ ਰੱਦ ਜਾਂ ਪ੍ਰਵਾਨ ਕਰਨ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ, ‘‘ਸੂਬਾ ਸਰਕਾਰ ਨੂੰ ਸੁਝਾਅ ਦੇਣ ਵਾਲਾ ਸੁਖਬੀਰ ਕੌਣ ਹੁੰਦਾ ਜਿਸ ਨੇ ਸਰਬ ਪਾਰਟੀ ਮੀਟਿੰਗ ਦੌਰਾਨ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ ਲਈ ਸਾਡੇ ਨਾਲ ਖੜਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਨਾਂ ਆਰਡੀਨੈਂਸਾਂ ਵਿਰੁੱਧ ਸਾਡੇ ਵੱਲੋਂ ਮਤੇ ਲਿਆਉਣ ਮੌਕੇ ਆਪਣੇ ਵਿਧਾਇਕਾਂ ਨੂੰ ਗੈਰ-ਹਾਜ਼ਰ ਰਹਿਣ ਲਈ ਆਖਿਆ ਸੀ?’’
ਮੁੱਖ ਮੰਤਰੀ ਨੇ ਸੁਖਬੀਰ ਬਾਦਲ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਸੂਬਾਈ ਕਾਨੂੰਨ ਲਿਆਉਣ ਲਈ ਸੂਬਾ ਸਰਕਾਰ ਵੱਲੋਂ ਜਾਣਬੁੱਝ ਕੇ ਦੇਰੀ ਕੀਤੇ ਜਾਣ ਦੇ ਲਾਏ ਦੋਸ਼ਾਂ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਨਾਤੇ, ਜੋ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਖੜਦਾ ਰਿਹਾ ਹੈ, ਉਹ ਉਹੀ ਕਰ ਰਹੇ ਹਨ ਜੋ ਕਿਸਾਨ ਭਾਈਚਾਰੇ ਦੇ ਹਿੱਤ ਵਿੱਚ ਬਿਹਤਰ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਉਨਾਂ ਨੇ ਕਿਸ ’ਤੇ ਭਰੋਸਾ ਕਰਨਾ ਹੈ ਅਤੇ ਕਿਸ ਉਪਰ ਨਹੀਂ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਉਨਾਂ ਦੀ ਜ਼ਿੰਮੇਵਾਰੀ ਹੈ ਕਿ ਕਾਹਲੀ ਵਿੱਚ ਅਜਿਹਾ ਕੋਈ ਵੀ ਕਦਮ ਨਾ ਚੁੱਕਿਆ ਜਾਵੇ ਜੋ ਉਲਟਾ ਕਿਸਾਨਾਂ ਦੇ ਖਿਲਾਫ਼ ਭੁਗਤ ਸਕਦਾ ਹੈ ਸਗੋਂ ਅਜਿਹੇ ਠੋਸ ਰਾਹ ਲੱਭੇ ਜਾਣਗੇ ਜੋ ਇਨਾਂ ਕੇਂਦਰ ਦੇ ਘਾਤਕ ਕਾਨੂੰਨਾਂ ਦਾ ਟਾਕਰਾ ਕਰਨ ਲਈ ਕਾਨੂੰਨੀ ਨਜ਼ਰੀਏ ਦੀ ਕਸੌਟੀ ’ਤੇ ਖਰੇ ਉਤਰਦੇ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਇਹ ਆਸ ਨਹੀਂ ਕਿ ਸੁਖਬੀਰ ਇਸ ਨੂੰ ਸਮਝ ਜਾਂ ਮੁਲਾਂਕਣ ਕਰ ਸਕਦਾ ਹੈ ਕਿਉਂਕਿ ਬਾਦਲ ਕਦੇ ਵੀ ਪੰਜਾਬ ਦੇ ਲੋਕਾਂ ਦੇ ਕਿਸੇ ਤਬਕੇ ਦੇ ਹਿੱਤਾਂ ਵਿੱਚ ਕੋਈ ਭਲੇ ਦਾ ਕੰਮ ਕਰਨ ਦਾ ਵਿਸ਼ਵਾਸ ਨਹੀਂ ਰੱਖਦੇ। ਉਨਾਂ ਕਿਹਾ ਕਿ ਅਕਾਲੀਆਂ ਨੇ 10 ਸਾਲਾਂ ਦੇ ਸਾਸ਼ਨਕਾਲ ਦੌਰਾਨ ਭਾਜਪਾ ਨਾਲ ਰਲ ਕੇ ਸੂਬੇ ਦੇ ਕਿਸਾਨਾਂ ਨੂੰ ਤਬਾਹ ਕਰ ਦਿੱਤਾ ਅਤੇ ਹੁਣ ਵੀ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਖੇਤੀ ਸੈਕਟਰ ਨੂੰ ਤਬਾਹ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਦੇ।
ਕੈਪਟਨ ਅਮਰਿੰਦਰ ਸਿੰਘ ਨੇ ਚੁਟਕੀ ਲੈਂਦਿਆਂ ਕਿਹਾ ਕਿ ਜਿਹੜਾ ਵਿਅਕਤੀ ਕਦੇ ਆਪਣੇ ਸੂਬੇ ਦੇ ਲੋਕਾਂ ਦਾ ਵਫ਼ਾਦਾਰ ਨਾ ਰਿਹਾ ਹੋਵੇ ਤੇ ਤੇ ਹੁਣ ਉਹੀ  ਵਿਅਕਤੀ (ਸੁਖਬੀਰ ਬਾਦਲ) ਵਫ਼ਾਦਾਰੀ ਦੀ ਗੱਲ ਕਰੇ ਤਾਂ ਉਸ ਨੂੰ ਮਜ਼ਾਕ ਤੋਂ ਵੱਧ ਹੋਰ ਕੀ ਕਿਹਾ ਜਾ ਸਕਦਾ ਹੈ। ਉਨਾਂ ਕਿਹਾ ਕਿ ਬਾਦਲਾਂ ਦੇ ਦੋਗਲੇਪਨ ਦਾ ਲੋਕਾਂ ਸਾਹਮਣੇ ਕਈ ਵਾਰ ਪਰਦਾਫਾਸ਼ ਹੋ ਚੁੱਕਾ ਹੈ ਜਿਸ ਕਰਕੇ ਲੋਕ ਉਨਾਂ ਦੇ ਖੋਖਲੇ ਦਾਅਵਿਆਂ ਤੋਂ ਚੰਗੀ ਤਰਾਂ ਵਾਕਿਫ ਹਨ।

Post Views: 70
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ 10 ਅਕਤੂਬਰ ਨੂੰ ਪੰਜਾਬ ‘ਚ ਚੱਕਾ ਜਾਮ ਦੀ ਕੀਤੀ ਹਮਾਇਤ

Next Post

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ‘ਫਿਕਸਡ ਮੈਚ’ ਦੇ ਲਾਏ ਦੋਸ਼ਾਂ ਦੀ ਖਿੱਲੀ ਉਡਾਈ, ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ ‘ਤੇ ਅਕਾਲੀਆਂ ਦੀ ਕਰੜੀ ਆਲੋਚਨਾ

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ 'ਫਿਕਸਡ ਮੈਚ' ਦੇ ਲਾਏ ਦੋਸ਼ਾਂ ਦੀ ਖਿੱਲੀ ਉਡਾਈ, ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ 'ਤੇ ਅਕਾਲੀਆਂ ਦੀ ਕਰੜੀ ਆਲੋਚਨਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.