• Login
Saturday, March 28, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੇਰੇ ਅਫਸਰਾਂ ਨੂੰ ਨਹੀਂ, ਮੈਨੂੰ ਸੱਦੋ- ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ

Vijesh by Vijesh
in PUNJAB
0
ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 2 ਜਨਵਰੀ : ਅਸ਼ੋਕ ਵਰਮਾ/ਵਰਸ਼ਾ – 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਦੀ ਸਥਿਤੀ ਉਤੇ ਭਾਰਤੀ ਜਨਤਾ ਪਾਰਟੀ ਦੀ ਘਟੀਆ ਅਤੇ ਸਿਆਸਤ ਤੋਂ ਪ੍ਰੇਰਿਤ ਸ਼ਿਕਾਇਤ ਉਪਰ ਕਾਰਵਾਈ ਕਰਦੇ ਹੋਏ ਪੰਜਾਬ ਦੇ ਰਾਜਪਾਲ ਦੁਆਰਾ ਇਸ ਸਬੰਧੀ ਉਹਨਾਂ (ਕੈਪਟਨ ਅਮਰਿੰਦਰ ਸਿੰਘ) ਪਾਸੋਂ ਸੂਬੇ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਰਿਪੋਰਟ ਮੰਗਣ ਦੀ ਬਜਾਏ ਸਿਖਰਲੇ ਅਧਿਕਾਰੀਆਂ ਨੂੰ ਸੱਦਣ ਦਾ ਸਖ਼ਤ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਢਾਹ ਲੱਗਣ ਬਾਰੇ ਭਾਜਪਾ ਦਾ ਕੂੜ ਪ੍ਰਚਾਰ ਖੇਤੀ ਕਾਨੂੰਨਾਂ ਦੇ ਮਸਲੇ ਅਤੇ ਕਿਸਾਨਾਂ ਦੇ ਅੰਦੋਲਨ ਤੋਂ ਧਿਆਨ ਹਟਾਉਣ ਦੇ ਹੱਥਕੰਡੇ ਤੋਂ ਵੱਧ ਕੁਝ ਵੀ ਨਹੀਂ ਪਰ ਫੇਰ ਵੀ ਜੇਕਰ ਰਾਜਪਾਲ ਨੂੰ ਸਥਿਤੀ ਬਾਰੇ ਕਿਸੇ ਤਰ੍ਹਾਂ ਦਾ ਸਰੋਕਾਰ ਸੀ ਤਾਂ ਇਹ ਮਸਲਾ ਗ੍ਰਹਿ ਮਾਮਲਿਆਂ ਦਾ ਨਿਗਰਾਨ ਹੋਣ ਦੇ ਨਾਤੇ ਉਹਨਾਂ (ਕੈਪਟਨ ਅਮਰਿੰਦਰ ਸਿੰਘ) ਕੋਲ ਉਠਾਉਣਾ ਚਾਹੀਦਾ ਸੀ।

ਮੁੱਖ ਮੰਤਰੀ ਨੇ ਇਹ ਪ੍ਰਤੀਕਿਰਿਆ ਕੁਝ ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਣ ਦੀਆਂ ਇੱਕਾ-ਦੁੱਕਾ ਘਟਨਾਵਾਂ ਦੇ ਮੱਦੇਨਜ਼ਕਰ ਸੂਬੇ ਵਿੱਚ ਅਮਨ-ਕਾਨੂੰਨ ਦੀ ਕਥਿਤ ਸਮੱਸਿਆ ਬਾਰੇ ਰਾਜਪਾਲ ਵੱਲੋਂ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਬੁਲਾਉਣ ਉਤੇ ਜਾਹਰ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਪਹਿਲਾਂ ਹੀ ਭਖੇ ਹੋਏ ਮਾਹੌਲ ਉਤੇ ਗੈਰ-ਜਿੰਮੇਵਾਰਾਨਾ ਬਿਆਨਬਾਜੀ ਰਾਹੀਂ ਬਲਦੀ ਉਤੇ ਤੇਲ ਪਾਉਣ ਲਈ ਸੂਬੇ ਦੀ ਭਾਜਪਾ ਲੀਡਰਸ਼ਿਪ ਦੀ ਸਖ਼ਤ ਆਲੋਚਨਾ ਕੀਤੀ ਹੈ। ਉਹਨਾਂ ਨੇ ਭਾਜਪਾ ਵੱਲੋਂ ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੁਝ ਘਟਨਾਵਾਂ ਨੂੰ ਅਮਨ-ਕਾਨੂੰਨ ਦੀ ਸਮੱਸਿਆ ਦੱਸ ਕੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਕਮਜੋਰ ਕਰਨ ਦੀ ਗਿਣੀ-ਮਿੱਥੀ ਘਟੀਆ ਸਾਜਿਸ਼ ਕਰਾਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ,”ਨੁਕਸਾਨੇ ਗਏ ਟਾਵਰਾਂ ਦੀ ਮੁਰੰਮਤ ਤਾਂ ਕੀਤੀ ਜਾ ਸਕਦਾ ਹੈ ਅਤੇ ਕੀਤੀ ਵੀ ਜਾ ਰਹੀ ਹੈ ਪਰ ਦਿੱਲੀ ਦੀਆਂ ਸਰਹੱਦਾਂ, ਜਿੱਥੇ ਕਿਸਾਨਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਦੇ ਹੱਠਧਰਮੀ ਵਾਲੇ ਰਵੱਈਏ ਵਿਰੁੱਧ ਆਪਣਾ ਹੱਕ ਲੈਣ ਲਈ ਲੜਾਈ ਲੜੀ ਜਾ ਰਹੀ ਹੈ, ਹੱਡ ਚੀਰਵੀਂ ਠੰਢ ਵਿੱਚ ਜਾਨਾਂ ਗੁਆ ਚੁੱਕੇ ਕਿਸਾਨਾ ਵਾਪਸ ਨਹੀਂ ਆ ਸਕਦੇ। ਉਹਨਾਂ ਨੇ ਇਸ ਗੱਲ ਉਤੇ ਹੈਰਾਨੀ ਜਾਹਰ ਕੀਤੀ ਕਿ ਕਿਸੇ ਵੀ ਭਾਜਪਾ ਨੇਤਾ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਜਿਹਨਾਂ ਵਿੱਚੋਂ ਕੁਝ ਨੇ ਖੁਦਕੁਸ਼ੀ ਕਰ ਲਈ ਸੀ, ਉਪਰ ਚਿੰਤਾ ਜਾਹਰ ਨਹੀਂ ਕੀਤੀ। ਉਹਨਾਂ ਕਿਹਾ,”ਫੌਤ ਹੋ ਚੁੱਕੀਆਂ ਜਿੰਦਗੀਆਂ ਮੁੜ ਇਸ ਜਹਾਨ ਉਤੇ ਨਹੀਂ ਆ ਸਕਦੀਆਂ।“ ਉਹਨਾਂ ਨੇ ਪੰਜਾਬ ਭਾਜਪਾ ਦੇ ਨੇਤਾਵਾਂ ਨੂੰ ਆਪਣੀ ਘਟੀਆ ਬਿਆਨੀ ਨਾਲ ਸ਼ਾਂਤਮਈ ਅੰਦੋਲਨ ਉਤੇ ਸਿਆਸਤ ਨਾ ਖੇਡਣ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਮੱਥੇ ਉਤੇ ਨਕਸਲੀ, ਖਾਲਿਸਤਾਨੀ ਵਰਗੇ ਸ਼ਬਦਾਂ ਦਾ ਕਲੰਕ ਲਾਉਣ ਦੀ ਬਜਾਏ ਭਾਜਪਾ ਨੂੰ ਭਾਰਤ ਸਰਕਾਰ ਵਿੱਚ ਆਪਣੀ ਕੇਂਦਰੀ ਲੀਡਰਸ਼ਿਪ ਉਪਰ ਅੰਨਦਾਤਿਆਂ ਦੀ ਆਵਾਜ਼ ਸੁਣਨ ਅਤੇ ਕਾਲੇ ਖੇਤੀ ਕਾਨੂੰਨ ਕਰਨ ਲਈ ਦਬਾਅ ਪਾਉਣਾ ਚਾਹੀਦਾ ਹੈ ਕਿਉ ਜੋ ਇਹ ਕਾਨੂੰਨ ਕਿਸਾਨ ਭਾਈਚਾਰੇ ਦੇ ਜੀਵਨ ਅਤੇ ਭਵਿੱਖ ਲਈ ਖ਼ਤਰਾ ਬਣੇ ਹੋਏ ਹਨ। ਉਹਨਾਂ ਕਿਹਾ,”ਜਦੋਂ ਕਿਸਾਨਾਂ ਦੀ ਹੋਂਦ ਤੱਕ ਦਾਅ ਉਤੇ ਲੱਗੀ ਹੋਵੇ ਤਾਂ ਉਸ ਵੇਲੇ ਭਾਜਪਾ ਲੀਡਰ ਘਟੀਆ ਸਿਆਸਤ ਵਿੱਚ ਗਲਤਾਨ ਹਨ ਅਤੇ ਇੱਥੋਂ ਤੱਕ ਕਿ ਰਾਜਪਾਲ ਦੇ ਸੰਵਿਧਾਨਕ ਅਹੁਦੇ ਨੂੰ ਵੀ ਇਸ ਅਣਸੁਖਾਵੇਂ ਏਜੰਡੇ ਵਿੱਚ ਲਪੇਟ ਲਿਆ।“

ਭਾਜਪਾ ਦੇ ਇਹਨਾਂ ਹੱਥਕੰਡਿਆਂ ਅੱਗੇ ਰਾਜਪਾਲ ਵੱਲੋਂ ਝੁਕ ਜਾਣ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਭਾਜਪਾ ਲੀਡਰ ਦੀ ਸ਼ਿਕਾਇਤ ਉਤੇ ਰਾਜਪਾਲ ਨੇ ਸਿਰਫ ਇਕ ਦਿਨ ਵਿੱਚ ਹੀ ਪ੍ਰਤੀਕਰਮ ਦੇ ਦਿੱਤਾ ਜੋ ਵਿਧਾਨ ਸਭਾ ਵਿੱਚ ਭਾਜਪਾ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪਾਸੇ ਕੀਤੇ ਸੂਬਾਈ ਸੋਧ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜੂਰੀ ਲਈ ਗਈ ਲੰਮੀ ਦੇਰੀ ਦੇ ਬਿਲਕੁਲ ਉਲਟ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੀ ਪੰਜਾਬ ਇਕਾਈ ਵੱਲੋਂ ਕਾਂਗਰਸ ਦੁਆਰਾ ਪੰਜਾਬ ਵਿੱਚ ਜਮਹੂਰੀਅਤ ਉਤੇ ਕੀਤੇ ਹਮਲੇ ਦੇ ਦੋਸ਼ਾਂ ਦਾ ਮਜਾਕ ਉਡਾਉਂਦਿਆਂ ਇਸ ਨੂੰ ਸ਼ਰਮਨਾਕ ਕਾਰਵਾਈ ਕਰਾਰ ਦਿੱਤਾ। ਉਹਨਾਂ ਨੇ ਚੁਟਕੀ ਲੈਂਦਿਆਂ ਕਿਹਾ,”ਇਕ ਪਾਰਟੀ ਜਿਸ ਨੇ ਅਸਲੀਅਤ ਵਿੱਚ ਸੂਬੇ ਦੀ ਹਰੇਕ ਜਮਹੂਰੀ ਸੰਸਥਾ ਨੂੰ ਖੇਰੂੰ-ਖੇਰੂੰ ਕਰ ਦਿੱਤਾ ਹੋਵੇ, ਉਸ ਵੱਲੋਂ ਕਿਸੇ ਹੋਰ ਨੂੰ ਗੈਰ-ਜਮਹੂਰੀ ਦੱਸਣ ਦਾ ਕੋਈ ਹੱਕ ਨਹੀਂ।“

Post Views: 39
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ

Next Post

पंजाब के मुख्यमंत्री कैप्टन अमरिन्दर सिंह ने आज राज्य में अमन-कानून की व्यवस्था की स्थिति पर भारतीय जनता पार्टी की घटिया और राजनीति से प्रेरित शिकायत पर कार्यवाही करते हुए पंजाब के राज्यपाल द्वारा इस सम्बन्धी उनसे (कैप्टन अमरिन्दर सिंह) राज्य के गृह मंत्री होने के नाते रिपोर्ट मांगने की बजाय शीर्ष अधिकारियों को बुलाने पर कड़ी आपत्ति जताई है।

Next Post

पंजाब के मुख्यमंत्री कैप्टन अमरिन्दर सिंह ने आज राज्य में अमन-कानून की व्यवस्था की स्थिति पर भारतीय जनता पार्टी की घटिया और राजनीति से प्रेरित शिकायत पर कार्यवाही करते हुए पंजाब के राज्यपाल द्वारा इस सम्बन्धी उनसे (कैप्टन अमरिन्दर सिंह) राज्य के गृह मंत्री होने के नाते रिपोर्ट मांगने की बजाय शीर्ष अधिकारियों को बुलाने पर कड़ी आपत्ति जताई है।

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.