• Login
Monday, July 13, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਨਿਸ਼ਾਨ ਸਿੰਘ ਟੋਨੀ ਨਗਰ ਕੌਂਸਲ ਸੁਨਾਮ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ

Subash Bharti by Subash Bharti
in PUNJAB
0
ਨਿਸ਼ਾਨ ਸਿੰਘ ਟੋਨੀ ਨਗਰ ਕੌਂਸਲ ਸੁਨਾਮ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ

ਕੈਪਸ਼ਨ: ਨਗਰ ਕੌਂਸਲ ਸੁਨਾਮ ਦੇ ਚੁਣੇ ਗਏ ਆਹੁਦੇਦਾਰਾਂ ਨਾਲ ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਅਤੇ ਹਰਮਨਦੇਵ ਬਾਜਵਾ।

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

– ਕੋਮਲ ਕਾਂਸਲ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਤੇਜ ਸਿੰਘ ਮੀਤ ਪ੍ਰਧਾਨ ਬਣੇ
ਸੁਨਾਮ ਊਧਮ ਸਿੰਘ ਵਾਲਾ, 08 ਅਪ੍ਰੈਲ (ਸੁਭਾਸ਼ ਭਾਰਤੀ ): ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀਆਂ ਸੰਪੰਨ ਹੋਈਆਂ ਚੋਣਾਂ ਦੇ ਲਗਭਗ ਡੇਢ ਮਹੀਨੇ ਬਾਅਦ ਨਗਰ ਕੌਂਸਲ ਦਫਤਰ ਵਿਖੇ ਕੌਂਸਲ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸਬੰਧੀ ਰੱਖੀ ਮੀਟਿੰਗ ਦੌਰਾਨ ਸਥਾਨਕ ਐਸ.ਡੀ.ਐਮ. ਮਨਜੀਤ ਕੌਰ ਦੀ ਅਗਵਾਈ ਹੇਠ ਵਾਰਡ ਨੰ. 23 ਤੋਂ ਜੇਤੂ ਰਹੇ ਨਿਸ਼ਾਨ ਸਿੰਘ ਟੋਨੀ ਨੂੰ ਕੌਂਸਲਰਾਂ ਦੀ ਸਹਿਮਤੀ ਅਤੇ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਬਣਾਇਆ ਗਿਆ, ਵਾਰਡ ਨੰ. 13 ਤੋਂ ਕੌਂਸਲਰ ਕੋਮਲ ਕਾਂਸਲ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਵਾਰਡ ਨੰ. 2 ਤੋਂ ਗੁਰਤੇਜ ਸਿੰਘ ਨੂੰ ਮੀਤ ਪ੍ਰਧਾਨ ਬਣਾਇਆ ਗਿਆ। ਦੱਸ ਦਈਏ ਕਿ ਸ਼ਹਿਰ ਵਿੱਚ ਕੁੱਲ 23 ਵਾਰਡ ਹਨ ਜਦਕਿ ਨਗਰ ਕੌਂਸਲ ਚੋਣਾਂ ਵਿੱਚ 19 ਵਾਰਡਾਂ ਤੋਂ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ ਅਤੇ ਨਗਰ ਕੌਂਸਲ ਦੇ ਤਿੰਨੋਂ ਅਹਿਮ ਆਹੁਦਿਆਂ ਤੇ ਕਾਂਗਰਸੀ ਉਮੀਦਵਾਰ ਆਪਣਾ ਕਬਜ਼ਾ ਜਮਾਉਣ ਵਿੱਚ ਸਫਲ ਰਹੇ।
ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਨਵੇਂ ਚੁਣੇ ਗਏ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਸਮੁੱਚੀ ਕਾਂਗਰਸ ਲੀਡਰਸ਼ਿੱਪ, ਹਲਕਾ ਸੁਨਾਮ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਅਤੇ ਹਰਮਨਦੇਵ ਬਾਜਵਾ ਦਾ ਆਪਣੀ ਨਿਯੁਕਤੀ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਜ ਉਹਨਾਂ ਜੋ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ ਉਹ ਸਮੂਹ ਕੌਂਸਲਰਾਂ ਨੂੰ ਨਾਲ ਲੈ ਕੇ ਚਲਦੇ ਹੋਏ ਸ਼ਹਿਰ ਵਿੱਚ ਬਿਨ੍ਹਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦੇਣਗੇ ਅਤੇ ਸ਼ਹਿਰ ਨੂੰ ਸੁਚੱਜੇ ਢੰਗ ਨਾਲ ਸੰਵਾਰਨ ਲਈ ਰੂਪਰੇਖਾ ਬਣਾਈ ਜਾਵੇਗੀ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਪੀਣ ਵਾਲੇ ਪਾਣੀ, ਸਫਾਈ ਦੇ ਪੁਖਤਾ ਪ੍ਰਬੰਧ, ਬਰਸਾਤੀ ਪਾਣੀ ਦੀ ਨਿਕਾਸੀ ਆਦਿ ਦੇ ਕੰਮ ਕਰਵਾਉਣਾ ਪਹਿਲਕਦਮੀ ਹੋਵੇਗੀ। ਟੋਨੀ ਨੇ ਕਿਹਾ ਕਿ ਉਹ ਪਹਿਲਾਂ ਵੀ ਸਮਾਜ ਸੇਵੀ ਵਜੋਂ ਵਿਚਰਦੇ ਆ ਰਹੇ ਹਨ ਅਤੇ ਉਹਨਾਂ ਨੂੰ ਸਮਾਜ ਸੇਵੀ ਕੰਮਾਂ ਦੇ ਨਾਲ-ਨਾਲ ਸ਼ਹਿਰ ਦੇ ਸਰਬਪੱਖੀ ਵਿਕਾਸ ਕਰਵਾਉਣ ਵਿੱਚ ਹੁਣ ਹੋਰ ਵੀ ਮਦਦ ਅਤੇ ਮਜ਼ਬੂਤੀ ਮਿਲੇਗੀ।
ਇਸ ਮੌਕੇ ਹਲਕਾ ਸੁਨਾਮ ਤੋਂ ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਅਤੇ ਹਰਮਨਦੇਵ ਬਾਜਵਾ ਨੇ ਕਿਹਾ ਕਿ ਨਿਸ਼ਾਨ ਸਿੰਘ ਟੋਨੀ ਦੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਬਣਨ ਨਾਲ ਸ਼ਹਿਰਵਾਸੀਆਂ ਨੂੰ ਭਰਪੂਰ ਲਾਭ ਮਿਲੇਗਾ ਅਤੇ ਸਮੂਹ ਕੌਂਸਲਰ ਮਿਲ-ਜੁਲ ਕੇ ਸ਼ਹਿਰ ਦੇ ਸਰਬਪੱਖੀ ਵਿਕਾਸ ਕਾਰਜਾਂ ਲਈ ਆਪਣੀ ਇੱਕਜੁਟਤਾ ਦਾ ਸਬੂਤ ਦੇਣਗੇ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਸਰਬਪੱਖੀ ਵਿਕਾਸ ਕਾਰਜਾਂ ਦੇ ਨਾਲ-ਨਾਲ ਪੁਖਤਾ ਸਫਾਈ ਪ੍ਰਬੰਧਾਂ ਲਈ ਵਾਰਡ ਵਾਈਜ ਕੰਮ ਕੀਤਾ ਜਾਵੇਗਾ ਅਤੇ ਅਜੇ ਜਿੱਥੇ ਕਿਤੇ ਵੀ ਸਫਾਈ ਪ੍ਰਬੰਧਾਂ ਵਿੱਚ ਘਾਟ ਨਜ਼ਰ ਆ ਰਹੀ ਹੈ ਉਸਨੂੰ ਬੀਮਾਰੀਆਂ ਤੋਂ ਬਚਾਅ ਲਈ ਧਿਆਨ ਵਿੱਚ ਰੱਖਦੇ ਹੋਏ ਬਹੁਤ ਸੁਧਾਰ ਕਰਨ ਦੀ ਲੋੜ ਹੈ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇਗਾ।
ਇਸ ਮੌਕੇ ਸਾਬਕਾ ਪ੍ਰਧਾਨ ਨਗਰ ਕੌਂਸਲ ਗੀਤਾ ਸ਼ਰਮਾ, ਸੰਗਰੂਰ ਡਿਸਟ੍ਰਿਕਟ ਇੰਡਸਟਰੀਅਲ ਚੈਂਬਰ ਦੇ ਘਣਸ਼ਾਮ ਕਾਂਸਲ, ਮਾਰਕਿਟ ਕਮੇਟੀ ਦੇ ਚੇਅਰਮੈਨ ਮੁਨੀਸ਼ ਸੋਨੀ, ਕਾਂਗਰਸ ਦੇ ਬਲਾਕ ਪ੍ਰਧਾਨ ਸੰਜੇ ਗੋਇਲ, ਮਨਪ੍ਰੀਤ ਬਾਂਸਲ, ਹਰਪਾਲ ਹਾਂਡਾ, ਸੁਖਵੀਰ ਸਿੰਘ ਸੁੱਖੀ, ਚਮਕੌਰ ਸਿੰਘ ਹਾਂਡਾ, ਸੁਨੀਲ ਗੋਇਲ, ਮਨਪ੍ਰੀਤ ਵੜੈਚ, ਦੀਪਿਕਾ ਗੋਇਲ, ਭਾਵਨਾ ਸ਼ਰਮਾ, ਆਸ਼ਾ ਬਜਾਜ, ਮਲਕੀਤ ਮੱਖਣ, ਪ੍ਰੇਮ ਧਮਾਕਾ, ਮਲਕੀਤ ਥਿੰਦ, ਆਦਿ ਮੌਜੂਦ ਸਨ।

Post Views: 61
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪੰਜਾਬ ਦੇ ਮੰਤਰੀਆਂ ਦੇ ਸਮੂਹ ਵਲੋਂ ਪੀਊਸ਼ ਗੋਇਲ ਨਾਲ ਮੁਲਾਕਾਤ : ਕੇਂਦਰ ਸਰਕਾਰ ਵੱਲੋਂ ਸਿੱਧੀ ਅਦਾਇਗੀ ਸਬੰਧੀ ਪੰਜਾਬ ਸਰਕਾਰ ਦੀ ਮੰਗ ਰੱਦ

Next Post

CS FIXES 2-LAKH DAILY VACCINATION TO ARREST COVID FATALITY RATE

Next Post
CS FIXES 2-LAKH DAILY VACCINATION TO ARREST COVID FATALITY RATE

CS FIXES 2-LAKH DAILY VACCINATION TO ARREST COVID FATALITY RATE

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.