• Login
Sunday, July 13, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਉਪ ਮੁੱਖ ਮੰਤਰੀ ਵੱਲੋਂ ਛੋਟੇ ਦੁਕਾਨਦਾਰਾਂ ਨੂੰ ਸੈਂਪਲਿੰਗ ਦੇ ਨਾਂ ‘ਤੇ ਤੰਗ ਕਰਨ ਵਾਲੇ ਅਧਿਕਾਰੀਆਂ ਨੂੰ ਬਾਜ ਆਉਣ ਦੀ ਚੇਤਾਵਨੀ, ਸੂਬੇ ਦੇ ਲੋਕਾਂ ਨੂੰ ਉੱਚ ਗੁਣਵੱਤਾ ਦਾ ਖਾਦ ਪਦਾਰਥ ਮਿਲਣਾ ਯਕੀਨੀ ਬਣਾਉਣ ਜ਼ਿਲਿਆਂ ਵਿਚ ਤਾਇਨਾਤ ਫੂਡ ਅਧਿਕਾਰੀ, ਲੋਕ ਹਿੱਤ ਵਿੱਚ ਕੰਮ ਕਰਨ ਜ਼ਿਲ੍ਹਾ ਪੱਧਰੀ ਫੂਡ ਤੇ ਡਰੱਗ ਬ੍ਰਾਂਚ ਦੇ ਅਧਿਕਾਰੀ: ਸੋਨੀ

admin by admin
in PUNJAB
0
ਉਪ ਮੁੱਖ ਮੰਤਰੀ ਵੱਲੋਂ ਛੋਟੇ ਦੁਕਾਨਦਾਰਾਂ ਨੂੰ ਸੈਂਪਲਿੰਗ ਦੇ ਨਾਂ ‘ਤੇ ਤੰਗ ਕਰਨ ਵਾਲੇ ਅਧਿਕਾਰੀਆਂ ਨੂੰ ਬਾਜ ਆਉਣ ਦੀ ਚੇਤਾਵਨੀ, ਸੂਬੇ ਦੇ ਲੋਕਾਂ ਨੂੰ ਉੱਚ ਗੁਣਵੱਤਾ ਦਾ ਖਾਦ ਪਦਾਰਥ ਮਿਲਣਾ ਯਕੀਨੀ ਬਣਾਉਣ ਜ਼ਿਲਿਆਂ ਵਿਚ ਤਾਇਨਾਤ ਫੂਡ ਅਧਿਕਾਰੀ, ਲੋਕ ਹਿੱਤ ਵਿੱਚ ਕੰਮ ਕਰਨ ਜ਼ਿਲ੍ਹਾ ਪੱਧਰੀ ਫੂਡ ਤੇ ਡਰੱਗ ਬ੍ਰਾਂਚ ਦੇ ਅਧਿਕਾਰੀ: ਸੋਨੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

Web Desk -Harsimranjit Kaur

ਚੰਡੀਗੜ੍ਹ, 8 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਜ਼ਿਲਿ੍ਆਂ ਵਿਚ  ਤਾਇਨਾਤ ਫੂਡ ਅਤੇ ਡਰੱਗ ਪ੍ਰਬੰਧਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਆਪਣੀਆਂ ਡਿਊਟੀਆਂ ਦਾ ਨਿਰਵਾਹ ਕਰਨ।

ਅੱਜ ਇੱਥੇ ਹੈਡਕੁਆਰਟਰ ਅਤੇ ਫੀਲਡ ਦੇ  ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਕਰਦਿਆਂ ਉਹਨਾਂ ਕਿਹਾ ਕਿ ਜ਼ਿਲਿਆਂ ਵਿਚ ਤਾਇਨਾਤ ਫੂਡ ਬ੍ਰਾਂਚ ਦੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਸੂਬੇ ਦੇ ਲੋਕਾਂ ਨੂੰ ਉੱਚ ਗੁਣਵੱਤਾ ਵਾਲਾ ਖਾਦ ਪਦਾਰਥ ਯਕੀਨੀ ਤੌਰ ‘ਤੇ ਮਿਲੇ। ਇਸ ਦੇ ਨਾਲ ਹੀ ਉਹਨਾਂ ਇਹ ਵੀ ਹਦਾਇਤ ਕੀਤੀ ਕਿ ਛੋਟੇ ਦੁਕਾਨਦਾਰਾਂ ਨੂੰ ਸੈਂਪਲਿੰਗ ਦੇ ਨਾਂ ‘ਤੇ ਤੰਗ ਨਾ ਕੀਤਾ ਜਾਵੇ।

ਸ੍ਰੀ ਸੋਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਹੀਨਾਵਾਰ ਸੈਂਪਲਿੰਗ ਦੇ ਟਾਰਗੇਟ ਨੂੰ ਨਵੇਂ ਸਿਰੇ ਤੋਂ ਤੈਅ ਕਰਨ। ਉਹਨਾਂ ਫੂਡ ਅਧਿਕਾਰੀ ਨੂੰ ਕਿਹਾ ਕਿ ਸਿਰਫ਼ ਮਹੀਨਾਵਾਰ ਟਾਰਗੇਟ ਪੂਰਾ ਕਰਨ ਲਈ ਹੀ ਸੈਂਪਲਿੰਗ ਨਾ ਕਰਨ, ਸਗੋਂ ਲੋਕਾਂ ਨੂੰ ਘਟੀਆ ਗੁਣਵੱਤਾ ਦੇ ਖਾਦ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਨੱਥ ਪਾਉਣ ਲਈ ਅਜਿਹੇ ਦੁਕਾਨਦਾਰਾਂ ਦੀ ਸੈਂਪਲਿੰਗ ਨੂੰ ਯਕੀਨੀ ਬਨਾਉਣ। ਇਸ ਮੌਕੇ ਉਹਨਾਂ ਡਰੱਗ ਬ੍ਰਾਂਚ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਸੂਬੇ ਵਿੱਚ ਕਿਸੇ ਵੀ ਪ੍ਰਕਾਰ ਦਾ ਮੈਡੀਕਲ ਨਸ਼ਾ ਨਾ ਵਿਕੇ।

ਸ੍ਰੀ ਸੋਨੀ ਨੇ ਸੂਬੇ ਵਿੱਚ ਹੋਰ ਨਵੇਂ ਡੀ-ਐਡੀਕਸ਼ਨ ਸੈਂਟਰਾਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਦੇਣ ‘ਤੇ ਰੋਕ ਲਗਾਉਂਦਿਆਂ ਕਿਹਾ ਕਿ ਉੱਚ ਅਧਿਕਾਰੀਆਂ ਸੂਬੇ ਦੇ ਸਾਰੇ ਡੀ-ਐਡੀਕਸ਼ਨ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਜੇਕਰ ਕੋਈ ਡੀ-ਐਡੀਕਸ਼ਨ ਸੈਂਟਰ ਗਲਤ ਕੰਮ ਕਰਦਾ ਪਾਇਆ ਜਾਂਦਾ ਹੈ ਤਾਂ ਉਹਨਾਂ ਵਿਰੁੱਧ ਨਿਯਮ ਅਨੁਸਾਰ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਉਹਨਾਂ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਹਰ ਮਹੀਨੇ ਡੀ-ਐਡੀਕਸ਼ਨ ਸੈਂਟਰਾਂ ਦੀ ਜਾਂਚ ਕਰਕੇ ਰਿਪੋਰਟ ਕਰਨਗੇ। ਸ੍ਰੀ ਸੋਨੀ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਪ੍ਰਕਾਰ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਸਬੰਧੀ ਜਿਸ ਵੀ ਅਧਿਕਾਰੀ/ਕਰਮਚਾਰੀ ਦੀ ਸ਼ਿਕਾਇਤ ਮਿਲੀ, ਉਸ ਵਿਰੁੱਧ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਉਸ ਬਾਰੇ ਸੂਚਨਾ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।

Post Views: 71
  • Facebook
  • Twitter
  • WhatsApp
  • Telegram
  • Facebook Messenger
  • Copy Link
Tags: @Om Prakash SoniApna Punjab NewsApna Punjabi NewsChandigarhdeputy chief ministerDrug inspectorsFood Branch officialsInspection of de-addiction centerslatest newslatest news on punjablatest updateslatest updates on punjabNational NewsOP Sonipb govt. newspress ki taquat newsPunjab Deputy Chief Minister Om Prakash SoniPunjab Governmentpunjab newspunjab politicstop 10 news
Previous Post

देहरादून में जॉली ग्रांट हवाई अड्डे के नए टर्मिनल भवन का उद्घाटन, मुख्यमंत्री पुष्कर सिंह धामी भी रहे मौजूद

Next Post

70 ਹੈਲਥ ਵਰਕਰ ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ 

Next Post
70 ਹੈਲਥ ਵਰਕਰ ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ 

70 ਹੈਲਥ ਵਰਕਰ ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ 

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In