• Login
Wednesday, April 1, 2026
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਵਾਸੀਆਂ ਨੂੰ ਕੜਾਕੇ ਦੀ ਠੰਢ ਅਤੇ ਧੁੰਦ ਵਿਚ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ

admin by admin
in PUNJAB
0
ਪੰਜਾਬ ਸਰਕਾਰ ਵੱਲੋਂ 14 ਆਈ.ਪੀ.ਐਸ. ਅਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ): ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਵਾਸੀਆਂ ਨੂੰ ਕੜਾਕੇ ਦੀ ਠੰਢ ਅਤੇ ਧੁੰਦ ਵਿਚ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ, ਕਿਉਂਕਿ ਮੌਸਮ ਵਿਭਾਗ ਵੱਲੋਂ ਇਸ ਵਾਰ ਸ਼ੀਤ ਲਹਿਰ ਦੇ ਬੇਹੱਦ ਪ੍ਰਭਾਵੀ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਇਨਾਂ ਸਾਵਧਾਨੀਆਂ ਦੀ ਪਾਲਣਾ ਹੋਰ ਵੀ ਜ਼ਰੂਰੀ ਹੈ, ਕਿਉਂਕਿ ਕੋਰੋਨਾ ਵਾਇਰਸ ਸਾਹ ਪ੍ਰਣਾਲੀ ‘ਤੇ ਸਿੱਧਾ ਹਮਲਾ ਕਰਦਾ ਹੈ ਅਤੇ ਸ਼ੀਤ ਲਹਿਰ ਦੌਰਾਨ ਫਲੂ, ਨੱਕ ਦਾ ਵਗਣਾ ਜਾਂ ਗਲਾ ਖ਼ਰਾਬ ਹੋਣਾ ਆਮ ਅਲਾਮਤਾਂ ਹਨ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਦ ਰੁੱਤ ਦੌਰਾਨ ਗਰਮ ਕੱਪੜਿਆਂ, ਦਸਤਾਨਿਆਂ ਅਤੇ ਮਫਲਰ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਨੱਕ, ਮੂੰਹ ਅਤੇ ਸਿਰ ਢੱਕ ਕੇ ਰੱਖਿਆ ਜਾਵੇ। ਇਸੇ ਤਰਾਂ ਪੈਰਾਂ ਨੂੰ ਠੰਢ ਤੋਂ ਬਚਾਉਣ ਲਈ ਬੰਦ ਜੁੱਤੀਆਂ ਦਾ ਇਸਤੇਮਾਲ ਕੀਤਾ ਅਤੇ ਭਿੱਜ ਜਾਣ ‘ਤੇ ਗਿੱਲੇ ਕੱਪੜੇ ਤੁਰੰਤ ਬਦਲ ਲਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਠੰਢ ਤੇ ਕੋਵਿਡ-19 ਦੇ ਸੰਪਰਕ ਵਿਚ ਆਉਣ ਤੋਂ ਬਚਣ ਲਈ ਬਿਨ੍ਹਾਂ ਜ਼ਰੂਰੀ ਕੰਮ ਦੇ ਘਰਾਂ ਦੇ ਅੰਦਰ ਰਹਿਣ ਨੂੰ ਹੀ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇ। ਘਰਾਂ ਦੇ ਦਰਵਾਜ਼ੇ ਅਤੇ ਖਿੜਕਿਆਂ ਚੰਗੀ ਤਰਾਂ ਬੰਦ ਰੱਖੇ ਜਾਣ, ਤਾਂ ਜੋ ਠੰਢੀ ਹਵਾ ਅੰਦਰ ਨਾ ਆ ਸਕੇ। ਉਨਾਂ ਕਿਹਾ ਕਿ ਸਰੀਰ ਦੀ ਰੋਗਾਂ ਨਾਲ ਲੜਨ ਵਾਲੀ ਸ਼ਕਤੀ ਵਧਾਉਣ ਲਈ ਸਰੀਰ ਨੂੰ ਗਰਮ ਰੱਖਣਾ ਬੇਹੱਦ ਜ਼ਰੂਰੀ ਹੈ, ਇਸ ਲਈ ਵਿਟਾਮਿਨ-ਸੀ ਨਾਲ ਭਰਪੂਰ ਸੰਤੁਲਿਤ ਭੋਜਨ ਦੇ ਨਾਲ-ਨਾਲ ਥੋੜੇ-ਥੋੜੇ ਵਕਫੇ ‘ਤੇ ਗਰਮ ਤਰਲ ਪਦਾਰਥ ਵੀ ਲੈਂਦੇ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਮੌਸਮ ਵਿਚ ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਉਨਾਂ ਇਹ ਵੀ ਕਿਹਾ ਕਿ ਘਰਾਂ ਅੰਦਰ ਗਰਮਾਇਸ਼ ਰੱਖਣ ਲਈ ਕੋਲੇ ਵਾਲੀ ਅੰਗੀਠੀ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ।
ਸ੍ਰੀ ਕੁਮਾਰ ਅਮਿਤ ਨੇ ਰਾਹਗੀਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਧੁੰਦ ਦੌਰਾਨ ਵਾਹਨ ਹੌਲੀ ਚਲਾਉਣ, ਆਪਣੇ ਵਾਹਨਾਂ ਦੀਆਂ ਲਾਈਟਾਂ ਠੀਕ ਕਰਵਾ ਕੇ ਰੱਖਣ ਅਤੇ ਵਾਹਨ ਚਲਾਉਣ ਵੇਲੇ ਸੰਗੀਤ ਦੀ ਆਵਾਜ਼ ਮੱਧਮ ਰੱਖਣ। ਇਸੇ ਤਰਾਂ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਦ ਰੁੱਤ ਦੌਰਾਨ ਫ਼ਸਲਾਂ ਦੇ ਸਹੀ ਵਿਕਾਸ ਲਈ ਖ਼ੁਰਾਕੀ ਤੱਤਾਂ ਦਾ ਖਾਸ ਖਿਆਲ ਰੱਖਣ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਪਾਲਤੂ ਪਸ਼ੂਆਂ ਨੂੰ ਵੀ ਠੰਢ ਦੇ ਪ੍ਰਕੋਪ ਤੋਂ ਬਚਾਉਣ ਲਈ ਲੋੜੀਂਦੇ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਤਬੇਲਿਆਂ ਅੰਦਰ ਸਿੱਧੀ ਹਵਾ ਜਾਣ ਤੋਂ ਬਚਾਅ ਰੱਖਣਾ ਚਾਹੀਦਾ ਹੈ।

Post Views: 22
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪੰਜਾਬ ਸਰਕਾਰ ਦੇ ਠੋਸ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਪਿਛਲੇ ਅਰਸੇ ਦੌਰਾਨ ਜੰਗਲਾਤ ਦਾ 18946 ਏਕੜ ਖੇਤਰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਸੂਬੇ ਦੇ ਜੰਗਲਾਤ ਅਧੀਨ ਖੇਤਰ ਵਿੱਚ 2872 ਏਕੜ ਦਾ ਵਾਧਾ ਦਰਜ ਕੀਤਾ ਗਿਆ ਹੈ।

Next Post

ਡੀ.ਸੀ. ਕੁਮਾਰ ਅਮਿਤ ਨੇ ਦੇਰ ਸ਼ਾਮ ਨਿਗਮ ਕਮਿਸ਼ਨਰ ਪੂਨਮਦੀਪ ਕੌਰ ਤੇ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ ਨਾਲ ਸਮਾਨੀਆਂ ਗੇਟ ਵਿਖੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ -ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪੁਟਾਈ ਮਸ਼ੀਨਾਂ ਦੀ ਬਜਾਏ ਮੈਨੂਅਲੀ ਕੀਤੀ ਜਾਵੇਗੀ

Next Post
ਡੀ.ਸੀ. ਕੁਮਾਰ ਅਮਿਤ ਨੇ ਦੇਰ ਸ਼ਾਮ ਨਿਗਮ ਕਮਿਸ਼ਨਰ ਪੂਨਮਦੀਪ ਕੌਰ ਤੇ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ ਨਾਲ ਸਮਾਨੀਆਂ ਗੇਟ ਵਿਖੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ -ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪੁਟਾਈ ਮਸ਼ੀਨਾਂ ਦੀ ਬਜਾਏ ਮੈਨੂਅਲੀ ਕੀਤੀ ਜਾਵੇਗੀ

ਡੀ.ਸੀ. ਕੁਮਾਰ ਅਮਿਤ ਨੇ ਦੇਰ ਸ਼ਾਮ ਨਿਗਮ ਕਮਿਸ਼ਨਰ ਪੂਨਮਦੀਪ ਕੌਰ ਤੇ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ ਨਾਲ ਸਮਾਨੀਆਂ ਗੇਟ ਵਿਖੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ -ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪੁਟਾਈ ਮਸ਼ੀਨਾਂ ਦੀ ਬਜਾਏ ਮੈਨੂਅਲੀ ਕੀਤੀ ਜਾਵੇਗੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.