• Login
Sunday, June 29, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home PUNJAB

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਲੋੜੀਂਦੇ ਇਹਤਿਆਤ ਵਰਤਣ ਦੀ ਅਪੀਲ

Rakesh Goyal by Rakesh Goyal
in PUNJAB
0
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਲੋੜੀਂਦੇ ਇਹਤਿਆਤ ਵਰਤਣ ਦੀ ਅਪੀਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬੈਂਕਿੰਗ ਸੇਵਾਵਾਂ ਜਾਰੀ; ਸੇਵਾ ਕੇਂਦਰਾਂ, ਤਹਿਸੀਲ ਦਫਤਰਾਂ ’ਚ ਲੋਕਾਂ ਦੀ ਆਮਦ ਸ਼ੁਰੂ
ਬਰਨਾਲਾ, 22 ਮਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਕਰੋਨਾ ਵਾਇਰਸ ਮਹਾਮਾਰੀ ਕਾਰਨ ਲੀਹੋਂ ਲੱਥਿਆ ਜਨ-ਜੀਵਨ ਹੁਣ ਰਾਹੇ ਪੈਣ ਲੱਗਿਆ ਹੈ। ਜ਼ਿਲ੍ਹਾ ਬਰਨਾਲਾ ਵਿਚ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਵੱਖ ਵੱਖ ਵਿਭਾਗਾਂ ਵੱਲੋਂ ਕਰੋਨਾ ਵਾਇਰਸ ਦੇ ਸੰਕਟ ਦਾ ਲਗਾਤਾਰ ਟਾਕਰਾ ਕੀਤਾ ਜਾ ਰਿਹਾ ਹੈ, ਉਥੇ ਜਨਤਕ ਸੇਵਾਵਾਂ ਵੀ ਦਿੱਤੀਆਂ ਜਾਣ ਲੱਗੀਆਂ ਹਨ। ਜ਼ਿਲ੍ਹੇ ਵਿਚ ਪ੍ਰਵਾਨਿਤ ਦੁਕਾਨਾਂ ਜਿੱਥੇ ਹਫਤੇ ’ਚੋਂ 6 ਦਿਨ ਖੋਲ੍ਹਣ ਦੇ ਆਦੇਸ਼ ਦਿੱਤੇ ਹੋਏ ਹਨ, ਉਥੇ ਸੇਵਾ ਕੇਂਦਰਾਂ ਅਤੇ ਤਹਿਸੀਲਾਂ ’ਚ ਲੋਕਾਂ ਦੀ ਆਮਦ ਸ਼ੁਰੂ ਹੋ ਗਈ ਹੈ।
ਜ਼ਿਲ੍ਹਾ ਬਰਨਾਲਾ ਵਿਚ 5 ਸੇਵਾ ਕੇਂਦਰਾਂ ਨੇ 12 ਮਈ ਤੋਂ, ਜਦੋਂਕਿ 3 ਸੇਵਾ ਕੇਂਦਰਾਂ ਨੇ 15 ਮਈ ਤੋਂ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਸੇਵਾ ਕੇਂਦਰ ਦੇ ਇੰਚਾਰਜ ਰਮਨਦੀਪ ਸਿੱਧੂ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਲੋਕ ਸੇਵਾ ਕੇਂਦਰਾਂ ਵਿਚ ਆ ਰਹੇ ਹਨ। ਸੇਵਾ ਕੇਂਦਰਾਂ ਵਿਚ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ 153 ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਸੇਵਾ ਕੇਂਦਰ ਵਿਚ ਰੋਜ਼ਾਨਾ ਔਸਤਨ ਲਗਭਗ 300 ਲੋਕ ਸੇਵਾਵਾ ਲੈਂਦੇ ਹਨ।
ਸਰਕਾਰ ਵੱਲੋਂ ਤਹਿਸੀਲਾਂ ’ਚ ਵਸੀਕੇ ਰਜਿਸਟਰ ਕਰਨ ਦੀ ਆਗਿਆ ਦਿੱਤੇ ਜਾਣ ਤੋਂ ਬਾਅਦ ਸੁੰਨੀਆਂ ਪਈਆਂ ਤਹਿਸੀਲਾਂ ਵਿਚ ਵੀ ਰੌਣਕ ਪਰਤਣ ਲੱਗੀ ਹੈ। ਜ਼ਿਲ੍ਹਾ ਮਾਲ ਅਫਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਦਸਤਾਵੇਜ਼ ਰਜਿਸਟਰ ਕਰਾਉਣ ਲੋਕਾਂ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ ਮਾਲ ਰਿਕਾਰਡ ਨਾਲ ਸਬੰਧਤ ਹੋਰਨਾਂ ਕੰਮਾਂ ਲਈ ਵੀ ਅਰਜ਼ੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਇਸ ਦੇ ਨਾਲ ਹੀ ਬੱਸ ਸੇਵਾ ਵੀ ਜ਼ਿਲ੍ਹੇ ਵਿਚ ਚਾਲੂ ਹੋ ਗਈ ਹੈ। ਜੀਐਮ ਮਹਿੰਦਰਪਾਲ ਸਿੰਘ ਨੇ ਦੱਸਿਆ ਬਰਨਾਲਾ ਡਿਪੂ ਤੋਂ ਮਾਨਸਾ, ਸੰਗਰੂਰ, ਲੁਧਿਆਣਾ ਆਦਿ ਮੁੱਖ ਰੂਟਾਂ ’ਤੇ ਦਰਜਨ ਦੇ ਕਰੀਬ ਪੀਆਰਟੀਸੀ ਬੱਸਾਂ ਚਲਾਈਆਂ ਗਈਆਂ ਹਨ ਅਤੇ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋੜੀਂਦੇ ਇਹਤਿਆਤਾਂ ਦਾ ਖਿਆਲ ਰੱਖਿਆ ਜਾ ਰਿਹਾ ਹੈ। ਇਸ ਦੇ ਨਾਲ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਰੋਜ਼ਾਨਾ ਪੱਧਰ ’ਤੇ ਦੁਕਾਨਾਂ ਖੁੱਲ੍ਹ ਰਹੀਆਂ ਹਨ ਅਤੇ ਬੈਂਕ ਵੀ ਪੂਰਾ ਸਮਾਂ ਸੇਵਾਵਾਂ ਦੇ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਆਫਤ ਕਰ ਕੇ ਭਾਵੇਂ ਜਨ ਜੀਵਨ ’ਤੇ ਵੱਡਾ ਅਸਰ ਪਿਆ, ਪਰ ਹੁਣ ਹਾਲਾਤ ਆਮ ਹੋਣ ਲੱਗੇ ਹਨ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੀ ਲਗਾਤਾਰ ਸੇਵਾਵਾਂ ਦੇਣ ਵਿਚ ਜੁਟਿਆ ਹੋਇਆ ਹੈ ਤਾਂ ਜੋ ਕਿਸੇ ਨੂੰ ਜ਼ਰੂਰੀ ਕੰਮਾਂ ਲਈ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਰੀਆਂ ਸਾਵਧਾਨੀਆਂ ਵਰਤÎਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਰੋਨਾ ਖ਼ਿਲਾਫ਼ ਜੰਗ ਜਿੱਤਣੀ ਹੈ ਤਾਂ ਜ਼ਿਲ੍ਹਾ ਵਾਸੀ ਪ੍ਰ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ।

Post Views: 78
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਯੂ.ਪੀ. ਨਾਲ ਸਬੰਧਤ 146 ਪਰਵਾਸੀਆਂ ਨੂੰ ਭੇਜਿਆ ਘਰ

Next Post

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੰਕਟ ਸਮੇਂ ਫੜੀ ਲੋੜਵੰਦਾਂ ਦੀ ਬਾਂਹ, ਪਟਿਆਲਾ ਵਿਖੇ ਦੋ ਲੱਖ ਦੇ ਕਰੀਬ ਲੋਕਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ-ਪਰਨੀਤ ਕੌਰ

Next Post
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੰਕਟ ਸਮੇਂ ਫੜੀ ਲੋੜਵੰਦਾਂ ਦੀ ਬਾਂਹ, ਪਟਿਆਲਾ ਵਿਖੇ ਦੋ ਲੱਖ ਦੇ ਕਰੀਬ ਲੋਕਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ-ਪਰਨੀਤ ਕੌਰ

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੰਕਟ ਸਮੇਂ ਫੜੀ ਲੋੜਵੰਦਾਂ ਦੀ ਬਾਂਹ, ਪਟਿਆਲਾ ਵਿਖੇ ਦੋ ਲੱਖ ਦੇ ਕਰੀਬ ਲੋਕਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ-ਪਰਨੀਤ ਕੌਰ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In