ਬਰਨਾਲਾ,27 ਅਕਤੂਬਰ (ਰਾਕੇਸ਼ ਗੋਇਲ/ਰਾਹੁਲ ਬਾਲੀ):- ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ‘ਚ ਪੜ੍ਹਦੇ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਵਿਗਿਆਨ,ਗਣਿਤ,ਅੰਗਰੇਜੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ ਜਿਲ਼੍ਹਾ ਪੱਧਰੀ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਗਏ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਵਿੱਚੋਂ ਜੇਤੂ ਰਹੀਆਂ ਨੌਵੀਂ ਅਤੇ ਦਸਵੀਂ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਟੀਮਾਂ ਵੱਲੋਂ ਜਿਲ਼੍ਹਾ ਪੱਧਰੀ ਮੁਕਾਬਲੇ ਵਿੱਚ ਭਾਗ ਲਿਆ ਗਿਆ।ਸ੍ਰੀ ਹਰੀਸ਼ ਕੁਮਾਰ ਪ੍ਰਿੰਸੀਪਲ ਕਮ ਜਿਲ੍ਹਾ ਮੈਂਟਰ ਵਿਗਿਆਨ, ਸ੍ਰ ਅਮਨਿੰਦਰ ਸਿੰਘ ਜਿਲ੍ਹਾ ਮੈਂਟਰ ਅੰਗਰੇਜੀ ਅਤੇ ਸਮਾਜਿਕ ਸਿੱਖਿਆ ਅਤੇ ਸ਼੍ਰੀ ਕਮਲਦੀਪ ਜਿਲ੍ਹਾ ਮੈਂਟਰ ਗਣਿਤ ਨੇ ਦੱਸਿਆ ਕਿ ਜਿਲ੍ਹੇ ਦੇ ਤਿੰਨ੍ਹੇ ਬਲਾਕਾਂ ਬਰਨਾਲਾ,ਸ਼ਹਿਣਾ ਅਤੇ ਮਹਿਲ ਕਲਾਂ ਵਿੱਚੋਂ ਜੇਤੂ ਰਹੀਆਂ ਸ਼ਹੀਦ ਬੁੱਧੂ ਖਾਂ ਸੌਰਿਆ ਚੱਕਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰਡੇ)ਸ਼ਹਿਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਜੋਧਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਕੁੜੀਆਂ) ਠੀਕਰੀਵਾਲਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਕੁੜੀਆਂ)ਬਰਨਾਲਾ, ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਕਲਾਲ ਮਾਜਰਾ ਅਤੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਮੀਦੀ ਦੀਆਂ ਦੋ-ਦੋ ਵਿਦਿਆਰਥੀਆਂ ‘ਤੇ ਆਧਾਰਿਤ ਟੀਮਾਂ ਨੇ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਾਗ ਲਿਆ।ਮੁਕਾਬਲੇ ਵਿੱਚੋਂ ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ ਦੀਆਂ ਵਿਦਿਆਰਥਣਾਂ ਖੁਸ਼ਪ੍ਰੀਤ ਕੌਰ ਅਤੇ ਪ੍ਰੇਰਨਾ ਗਰੋਵਰ ਦੀ ਟੀਮ ਪਹਿਲੇ ਸਥਾਨ ‘ਤੇ ਰਹੀ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਕੁੜੀਆਂ) ਬਰਨਾਲਾ ਦੀ ਟੀਮ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਠੀਕਰੀਵਾਲਾ ਦੀ ਟੀਮ ਤੀਜੇ ਸਥਾਨ ‘ਤੇ ਰਹੀ।ਜਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਜੇਤੂ ਟੀਮਾਂ ਦੇ ਵਿਦਿਆਰਥੀਆਂ,ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਵਾਦ ਦਿੰਦਿਆਂ ਸੂਬਾ ਪੱਧਰੀ ਮੁਕਾਬਲੇ ਦੀ ਤਿਆਰੀ ਲਈ ਪ੍ਰੇਰਿਤ ਕੀਤਾ।ਵਿਭਾਗ ਦੇ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਨੇ ਕਿਹਾ ਕਿ ਸਹਿ-ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਦੀਆਂ ਹਨ।ਵਿਗਿਆਨ ਗਣਿਤ ਅਤੇ ਸਮਾਜਿਕ ਸਿੱਖਿਆ ਮੁਕਾਬਲਿਆਂ ਦਾ ਸੰਚਾਲਨ ਸ੍ਰ. ਸੁਖਪਾਲ ਸਿੰਘ ਢਿੱਲੋਂ ਬਲਾਕ ਮੈਂਟਰ ਵੱਲੋਂ ਜਦਕਿ ਅੰਗਰੇਜੀ ਵਿਸ਼ੇ ਦਾ ਸੰਚਾਲਨ ਸ੍ਰ ਸੋਹਣ ਸਿੰਘ ਬਲਾਕ ਮੈਂਟਰ ਵੱਲੋਂ ਕੀਤਾ ਗਿਆ।ਇਸ ਮੌਕੇ ‘ਤੇ ਸ਼ਿਵ ਕੁਮਾਰ ਬਲਾਕ ਮੈਂਟਰ, ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ ਦੇ ਹੈਡਮਿਸਟ੍ਰੈਸ ਸ੍ਰੀਮਤੀ ਸੋਨੀਆਂ ਗਰਗ ਅਤੇ ਜੇਤੂ ਵਿਦਿਆਰਥਣਾਂ ਦੀਆਂ ਗਾਈਡ ਅਧਿਆਪਕਾਵਾਂ ਸ੍ਰੀਮਤੀ ਹਰਸਿਮਰਤ ਕੌਰ ਅਤੇ ਸ੍ਰੀਮਤੀ ਜਸਵੀਰ ਕੌਰ ਵੀ ਹਾਜ਼ਰ ਸਨ।