• Login
Sunday, May 18, 2025
No Result
View All Result
Press Ki Taquat
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US
No Result
View All Result
Press Ki Taquat
No Result
View All Result
Home INDIA

ਪਟਿਆਲਾ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਬਣੇ ਬੂਸਟਰ ਕਲੱਬ

admin by admin
in INDIA, PUNJAB, WORLD
0
ਪਟਿਆਲਾ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਬਣੇ ਬੂਸਟਰ ਕਲੱਬ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* 7428 ਵਿਦਿਆਰਥੀਆਂ ਹੋਏ ਕਲੱਬਾਂ ‘ਚ ਸ਼ਾਮਲ

ਪਟਿਆਲਾ 17 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) : ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਬੋਲਣ ਤੇ ਲਿਖਣ ‘ਚ ਪ੍ਰਪੱਕ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਟਿਆਲਾ ਜਿਲ੍ਹੇ ਦੇ ਸਾਰੇ 376 ਸਕੂਲਾਂ ‘ਚ ਬੂਸਟਰ ਕਲੱਬ ਸਥਾਪਤ ਹੋ ਗਏ ਹਨ। ਜਿਲ੍ਹਾ ਸਿੱਖਿਆ ਅਫਸਰ (ਸੈ.) ਹਰਿੰਦਰ ਕੌਰ ਨੇ ਦੱਸਿਆ ਕਿ ਅੰਗਰੇਜ਼ੀ ਭਾਸ਼ਾ ਪ੍ਰਤੀ ਝਿਜਕ ਤੇ ਡਰ ਨੂੰ ਦੂਰ ਕਰਕੇ ਅੰਗਰੇਜ਼ੀ ਭਾਸ਼ਾ ਦੇ ਸਹੀ ਉਚਾਰਨ ਸਹਿਤ ਭਾਸ਼ਾ ਕੌਸ਼ਲਾਂ ਦਾ ਵਿਕਾਸ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ‘ਅੰਗਰੇਜ਼ੀ ਬੂਸਟਰ ਕਲੱਬਾਂ’ ਦੀ ਸਥਾਪਨਾ ਸਦਕਾ ਅਧਿਆਪਕਾਂ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਪੈਦਾ ਹੋਏ ਉਤਸ਼ਾਹ ਤੋਂ ਇੰਝ ਪ੍ਰਤੀਤ ਹੁੰਦਾ ਹੈ ਕਿ ਹੁਣ ਉਹ ਦਿਨ ਵੀ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਫਰਾਟੇਦਾਰ ਅੰਗਰੇਜ਼ੀ ਬੋਲ ਸਕਣਗੇ ਅਤੇ ਅਨੇਕਾਂ ਪ੍ਰਾਈਵੇਟ ਸਕੂਲਾਂ ਵਿੱਚੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਸਰਕਾਰੀ ਸਕੂਲਾਂ ਵਿੱਚ ਪ੍ਰਗਟਾਇਆ ਵਿਸ਼ਵਾਸ ਹੋਰ ਪਕੇਰਾ ਹੋਵੇਗਾ। ਅੰਗਰੇਜ਼ੀ ਵਿਸ਼ੇ ਦੀ ਜਿਲ੍ਹਾ ਮੈਂਟਰ ਕੁਲਬੀਰ ਕੌਰ ਨੇ ਅਨੁਸਾਰ ਜਿਲ੍ਹੇ ਦੇ 376 ਸਰਕਾਰੀ ਸਕੂਲਾਂ ‘ਚ ਸਥਾਪਤ ਬੂਸਟਰ ਕਲੱਬਾਂ 7428 ਵਿਦਿਆਰਥੀ ਸ਼ਾਮਿਲ ਹੋ ਚੁੱਕੇ ਹਨ। ਜਿਸ ਲਈ ਸਕੂਲ ਮੁਖੀ ਅਤੇ ਅਧਿਆਪਕ ਵਧਾਈ ਦੇ ਪਾਤਰ ਹਨ।
ਇਸ ਸਬੰਧੀ ਪ੍ਰਿੰ. ਸੰਦੀਪ ਕੁਮਾਰ ਝਾਂਸਲਾ ਦਾ ਕਹਿਣਾ ਹੈ ਕਿ ਦਾ ਕਹਿਣਾ ਹੈ ਕਿ ਭਾਵੇਂ ਵਿਭਾਗ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹਨਾਂ ਕਲੱਬਾਂ ਵਿੱਚ ਸਕੂਲ ਮੁਖੀ, ਅੰਗਰੇਜ਼ੀ ਲੈਕਚਰਾਰ, ਅੰਗਰੇਜ਼ੀ ਮਾਸਟਰ/ਮਿਸਟ੍ਰੈਸ ਦੀ ਸ਼ਮੂਲੀਅਤ ਜ਼ਰੂਰੀ ਹੋਵੇਗੀ ਅਤੇ ਬਾਕੀ ਸਕੂਲ ਅਮਲਾ ਸਵੈ-ਇਛੁੱਕ ਮੈਂਬਰ ਹੋਵੇਗਾ, ਪਰ ਇਹਨਾਂ ਕਲੱਬਾਂ ਵਿੱਚ ਆਪਣੀ ਸਵੈ-ਇੱਛਾ ਨਾਲ ਮੈਂਬਰ ਬਣਨ ਵਾਲੇ ਬਾਕੀ ਸਕੂਲ ਅਧਿਆਪਕਾਂ ਦੀ ਗਿਣਤੀ ਵਧਣਾ ਵੀ ਇਹਨਾਂ ਕਲੱਬਾਂ ਦੀ ਹਰਮਨਪਿਆਰਤਾ ਦਾ ਪ੍ਰਮਾਣ ਹੈ।ਅੰਗਰੇਜ਼ੀ ਅਧਿਆਪਕਾ ਗੁਰਸ਼ਰਨ ਕੌਰ ਸਰਕਾਰੀ ਹਾਈ ਸਕੂਲ ਬੋਲੜ ਕਲਾਂ ਦਾ ਕਹਿਣਾ ਹੈ ਕਿ ਵਿਭਾਗ ਦੀ ਇਸ ਪਹਿਲਕਦਮੀ ਸਦਕਾ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਵਿਸ਼ੇ ਪ੍ਰਤੀ ਰੁਚੀ ਵਿਕਸਿਤ ਹੋਣ ਨਾਲ ਵਿਸ਼ੇ ਦੇ ਨਤੀਜੇ ਵੀ ਉੱਤਮ ਆਉਣਗੇ। ਉਹਨਾਂ ਕਿਹਾ ਕਿ ਇਸ ਸਬੰਧੀ ਕੀਤੀ ਗਈ ਪੂਰਨ ਯੋਜਨਾਬੰਦੀ ਸਦਕਾ ਉਹ ਵਿਦਿਆਰਥੀਆਂ ਨੂੰ ਪਹਿਲਾਂ ਅੰਗਰੇਜ਼ੀ ਬੋਲਣ ਦੀ ਆਡੀਓ ਸਮੱਗਰੀ ਮੁਹੱਈਆ ਕਰਵਾ ਰਹੇ ਹਨ ਜਿਸ ਨੂੰ ਬੜੇ ਉਤਸ਼ਾਹ ਸਦਕਾ ਵਿਦਿਆਰਥੀਆਂ ਦੁਆਰਾ ਸੁਣ ਕੇ ਆਪਣਾ ਉਚਾਰਨ ਸ਼ੁੱਧ ਕੀਤਾ ਜਾ ਰਿਹਾ ਹੈ। ਨਾਲ ਹੀ ਵਿਦਿਆਰਥੀਆਂ ਨੂੰ ਆਪਣੀ ਅੰਗਰੇਜ਼ੀ ਬੋਲਦਿਆਂ ਦੀ ਵੀਡੀਓ ਬਣਾਉਣ ਲਈ ਜ਼ਰੂਰੀ ਨੁਕਤੇ ਵੀ ਦੱਸ ਰਹੇ ਹਾਂ। ਵਿਦਿਆਰਥੀਆਂ ਦੇ ਮਾਪੇ ਆਪਣੇ ਬੱਚਿਆਂ ਨੂੰ ਅੰਗਰੇਜ਼ੀ ਭਾਸ਼ਾ ਆਤਮਵਿਸ਼ਵਾਸ ਨਾਲ ਬੋਲਦੇ ਵੇਖ ਕੇ ਬਾਗੋ-ਬਾਗ ਹੋ ਰਹੇ ਹਨ। ਅੰਗਰੇਜ਼ੀ ਵਿਸ਼ੇ ਦੇ ਬਲਾਕ ਮੈਂਟਰ ਰਾਜਿੰਦਰ ਸਿੰਘ ਮਾੜੂ ਦਾ ਕਹਿਣਾ ਹੈ ਕਿ ਉਹਨਾਂ ਨੂੰ ਪੂਰਨ ਭਰੋਸਾ ਹੈ ਕਿ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਵਿਸ਼ੇ ਦੇ ਭਿੰਨ-ਭਿੰਨ ਕੌਸ਼ਲਾਂ ਦਾ ਵਿਕਾਸ ਕਰਦੇ ਹੋਏ ਅਨੇਕਾਂ ਮਾਪਿਆਂ ਦੁਆਰਾ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਵਿਸ਼ੇ ਦੀ ਪੜ੍ਹਾਈ ਸਬੰਧੀ ਪੈਦਾ ਹੋਏ ਸ਼ੰਕਿਆਂ ਨੂੰ ਦੂਰ ਕਰਕੇ ਸਰਕਾਰੀ ਸਕੂਲਾਂ ਦੀ ਗੁਣਾਤਮਿਕ ਸਿੱਖਿਆ ਦੀ ਸਹੀ ਤਸਵੀਰਪੇਸ਼ ਕਰਨਗੇ।

Post Views: 89
  • Facebook
  • Twitter
  • WhatsApp
  • Telegram
  • Facebook Messenger
  • Copy Link
Tags: English Booster Clubs at government schools
Previous Post

ਮੁੱਖ ਮੰਤਰੀ ਵੱਲੋਂ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲ ਦੀ ਐਸ.ਆਈ.ਟੀ. ਜਾਂਚ ਕਰਵਾਉਣ ਦੇ ਹੁਕਮ

Next Post

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ‘ਤੇ ਦਬਾਅ ਪਾਉਣ ਦਾ ਅਹਿਦ

Next Post
ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ‘ਤੇ ਦਬਾਅ ਪਾਉਣ ਦਾ ਅਹਿਦ

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ 'ਤੇ ਦਬਾਅ ਪਾਉਣ ਦਾ ਅਹਿਦ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • E-PAPER
  • CONTACT US

© 2023 presskitaquat.com - Powered by AMBIT SOLUTIONS.

Welcome Back!

Login to your account below

Forgotten Password?

Retrieve your password

Please enter your username or email address to reset your password.

Log In