ਮਿਸ਼ਨ ਫਤਿਹ ਤਹਿਤ ਵਿਭਾਗ ਦੇ ਅਮਲੇ ਦੀ ਬੈਜ ਲਾ ਕੇ ਹੌਸਲਾ ਅਫਜ਼ਾਈ
ਧਨੌਲਾ/ਬਰਨਾਲਾ , 26 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਵੱਲੋਂ ਚਲਾਈ ‘ਮਿਸ਼ਨ ਫਤਿਹ’ ਮੁਹਿੰਮ ਤਹਿਤ ਸੀ.ਐੱਚ.ਸੀ ਧਨੌਲਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵੰਤ ਸਿੰਘ ਔਜਲਾ ਵੱਲੋਂ ਮੂਹਰਲੀ ਕਤਾਰ ਵਿੱਚ ਕੰਮ ਕਰ ਰਹੇ ਸਿਹਤ ਵਿਭਾਗ ਦੇ ਅਮਲੇ ਦੀ ‘ਮਿਸ਼ਨ ਫਤਿਹ’ ਦੇ ਬੈਜ ਲਾ ਕੇ ਹੌਸਲਾ ਅਫਜ਼ਾਈ ਕੀਤੀ ਗਈ।
ਇਸ ਮੌਕੇ ਡਾ. ਔਜਲਾ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਸਮੁੱਚੀ ਟੀਮ ਵੱਲੋਂ ਕੋਵਿਡ-19 ਫੈਲਣ ਰੋਕਣ ਤੇ ਬਚਾਅ ਤਹਿਤ ਲਗਾਤਾਰ ਲੋਕ ਹਿੱਤਾਂ ਲਈ ਕੰਮ ਕੀਤਾ ਜਾ ਰਿਹਾ ਹੈ । ਉਨਾਂ ਕਿਹਾ ਕਿ ਬਲਾਕ ਅਧੀਨ ਘਰ-ਘਰ ਸਰਵੇਖਣ ਦੌਰਾਨ ਖਾਂਸੀ, ਜੁਕਾਮ ਤੇ ਬੁਖਾਰ ਦੇ ਮਰੀਜ਼ਾਂ ਦੀ ਜਾਂਚ, ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਤੇ ਫਰੰਟ ਲਾਈਨ ਕਰਮਚਾਰੀਆਂ, ਏ.ਐਨਐਮਜ਼, ਆਸ਼ਾ ਵਰਕਰਾਂ ਤੇ ਪੁਲਿਸ ਮੁਲਾਜ਼ਮਾਂ ਦੇ ਕੋਵਿਡ-19 ਦੇ ਮੱਦੇਨਜ਼ਰ ਹਸਪਤਾਲ ਦੇ ਸੈਂਪਲ ਕੁਲੈਕਸ਼ਨ ਸੈਂਟਰ ਵਿਖੇ ਲਗਾਤਾਰ ਟੈਸਟ ਕੀਤੇ ਜਾ ਰਹੇ ਹਨ। ਮੈਡੀਕਲ ਅਫਸਰ ਦੀ ਅਗਵਾਈ ਵਿਚ ਪੰਜ ਰੈਪਿਡ ਰਿਸਪਾਸ ਟੀਮਾਂ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਕਰੋਨਾ ਵਿਰੁੱਧ ਰੰਗ ਫਤਿਹ ਕੀਤੀ ਜਾ ਸਕੇ।
ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ, ਬਲਰਾਜ ਸਿੰਘ ਬੀ.ਈ.ਈ, ਜਗਰਾਜ ਸਿੰਘ ਹੈਲਥ ਇੰਸਪੈਕਟਰ, ਪਰਮਿੰਦਰ ਸਿੰਘ ਹੈਲਥ ਇੰਸਪੈਕਟਰ, ਰਮਨਦੀਪ ਸਿੰਘ ਹੈਲਥ ਇੰਸਪੈਕਟਰ, ਯਾਦਵਿੰਦਰ ਸਿੰਘ, ਸੁਰਿੰਦਰ ਸਿੰਘ, ਦਰਸ਼ਪ੍ਰੀਤ ਸਿੰਘ ਤੇ ਮਨਜਿੰਦਰ ਕੌਰ ਹਾਜ਼ਰ ਸਨ।